ਸੈਰ ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ : ਸਿੱਧੂ
Published : Feb 2, 2019, 5:03 pm IST
Updated : Feb 2, 2019, 5:03 pm IST
SHARE ARTICLE
Navjot Sidhu inaugurates World Wetlands Day function at Harike
Navjot Sidhu inaugurates World Wetlands Day function at Harike

150 ਕਰੋੜ ਰੁਪਏ ਦੀ ਲਾਗਤ ਨਾਲ ਸੈਰ-ਸਪਾਟੇ ਵਜੋਂ ਵਿਕਸਤ ਹੋਵੇਗਾ ਹਰੀਕੇ ਵੈੱਟਲੈਂਡ, ਹਲਕਾ ਜ਼ੀਰਾ ਅਤੇ ਪੱਟੀ ਵਿਚ ਸੀਵਰੇਜ ਪਾਉਣ ਲਈ 20-20 ਕਰੋੜ ਰੁਪਏ ਦੀ ਗ੍ਰਾਂਟ...

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਏਸ਼ੀਅਨ ਡਿਵੈਲਪਮੈਂਟ ਬੈਂਕ ਦੇ ਸਹਿਯੋਗ ਨਾਲ 1200 ਕਰੋੜ ਰੁਪਏ ਖਰਚ ਕਰ ਕੇ ਰਾਜ ਵਿਚ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਜਿਸ ਵਿਚੋਂ 150 ਕਰੋੜ ਰੁਪਏ ਖਰਚ ਕਰਕੇ ਹਰੀਕੇ ਵੈਟਲੈਂਡ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਸੈਰ ਸਪਾਟੇ ਦੇ ਸਥਾਨ ਵਜੋਂ ਉਭਾਰਿਆ ਜਾਵੇਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਅੱਜ ਵਰਲਡ ਵੈਟਲੈਂਡ ਦਿਵਸ ਦੇ ਮੌਕੇ 'ਤੇ ਹਰੀਕੇ ਹੈੱਡ ਵਰਕਸ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆ ਕੀਤਾ।

bWorld Wetlands Day function at Harike

ਇਸ ਮੌਕੇ ਹਲਕਾ ਵਿਧਾਇਕ ਜ਼ੀਰਾ ਸ੍ਰੀ ਕੁਲਬੀਰ ਸਿੰਘ ਜ਼ੀਰਾ ਅਤੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਇੰਦਰਜੀਤ ਸਿੰਘ ਜ਼ੀਰਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਦੌਰਾਨ ਕੈਬਨਿਟ ਮੰਤਰੀ ਵਲੋਂ ਸੈਰ ਸਪਾਟਾ ਵਿਭਾਗ ਵਲੋਂ ਜਲਗਾਹਾਂ ਦੇ ਪੰਛੀਆਂ ਅਤੇ ਲੈਂਡ ਸਕੇਪ ਸਬੰਧੀ ਲਗਾਈ ਗਈ ਫੋਟੋ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਵਿਧਾਨ ਸਭਾ ਹਲਕਾ ਜ਼ੀਰਾ ਅਤੇ ਪੱਟੀ ਵਿੱਚ  ਸੀਵਰੇਜ ਪਾਉਣ ਲਈ 20-20 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।  

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹਰੀਕੇ ਵੈਟਲੈਂਡ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ ਮਾਹਿਰਾਂ ਵਲੋਂ ਇਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ, ਜੋ ਕਿ ਵਾਤਾਵਰਣ ਅਤੇ ਪੰਛੀ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਬਣੇਗੀ। ਉਨਾਂ ਦੱਸਿਆ ਕਿ ਸੈਰ ਸਪਾਟਾ ਵਿਭਾਗ ਵਲੋਂ ਇਥੇ 10 ਕਰੋੜ ਰੁਪਏ ਦੀ ਲਾਗਤ ਨਾਲ ਸੂਚਨਾ ਸੈਂਟਰ, ਬਰਡ ਵਾਚ ਟਾਵਰ, ਪੰਛੀਆਂ ਦੀਆਂ ਰੱਖਾਂ ਅਤੇ ਨਿਗਰਾਨੀ ਟਾਵਰ ਤੋਂ ਇਲਾਵਾ ਕੰਟੀਨ ਤੇ ਪਾਰਕਿੰਗ ਆਦਿ ਬਣਾਏ ਜਾ ਰਹੇ ਹਨ।

aWorld Wetlands Day function at Harike

ਉਨਾਂ ਦੱਸਿਆ ਕਿ ਹਰੀਕੇ ਵੈੱਟਲੈਂਡ ਵਿਖੇ ਹਰ ਸਾਲ ਵੱਡੀ ਗਿਣਤੀ ਵਿਚ ਪ੍ਰਵਾਸੀ ਪੰਛੀ ਆਉਂਦੇ ਹਨ, ਇਸ ਸਾਲ ਇਥੇ ਰਿਕਾਰਡ ਲੱਗਭੱਗ 1 ਲੱਖ 25 ਹਜ਼ਾਰ ਪੰਛੀਆਂ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਬਹੁਤ ਜਲਦੀ ਹੀ ਸੈਲਾਨੀਆਂ ਲਈ ਹੀ ਰਿਕਸ਼ਾ, ਸਾਈਕਲ ਅਤੇ ਬੋਟਿੰਗ ਆਦਿ ਸਹੂਲਤਾਂ ਤੋਂ ਇਲਾਵਾ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵਿਰਾਸਤੀ, ਸੱਭਿਆਚਾਰਕ, ਮੈਡੀਕਲ, ਧਾਰਮਿਕ ਅਤੇ ਈਕੋ ਟੂਰੀਜ਼ਮ ਨੂੰ ਬੜ੍ਹਾਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਉਨਾਂ ਦੱਸਿਆ ਕਿ ਹਰੀਕੇ ਜਲਗਾਹ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ 6 ਮਹੀਨਿਆਂ ਅੰਦਰ ਕੰਮ ਸ਼ੁਰੂ ਕਰ ਦਿਤਾ ਜਾਵੇਗਾ ਅਤੇ 3 ਸਾਲ ਦੇ ਅੰਦਰ ਇਸ ਨੂੰ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਕਿਹਾ ਕਿ ਹਰੀਕੇ ਵੈਟਲੈਂਡ ਵਿਖੇ ਜੰਗਲੀ ਜੜ੍ਹੀ ਬੂਟੀ ਨੂੰ ਹਟਾ ਕੇ ਵਾਟਰ ਲਿੱਲੀ ਅਤੇ ਕਮਲ ਆਦਿ ਦੇ ਬੂਟੇ ਲਗਾਏ ਜਾਣਗੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਮਸਰ ਗਾਈਡਲਾਈਨ ਅਨੁਸਾਰ ਹਰੀਕੇ ਵੈਟਲੈਂਡ ਨੂੰ ਪਹਿਲੇ  ਨੰਬਰ ਦੀ ਰਮਸਰ ਵੈਟਲੈਂਡ ਦਾ ਦਰਜਾ ਦਿਤਾ ਗਿਆ ਹੈ।  

cWorld Wetlands Day function at Harike

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼੍ਰੀ ਕੁਲਬੀਰ ਸਿੰਘ ਜ਼ੀਰਾ ਅਤੇ ਸ਼੍ਰੀ ਹਰਮਿੰਦਰ ਸਿੰਘ ਗਿੱਲ ਨੇ ਹਰੀਕੇ ਵੈਟਲੈਂਡ ਵਿਖੇ ਹੋਏ ਨਜ਼ਾਇਜ ਕਬਜ਼ਿਆਂ ਸਬੰਧੀ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿਤੀ ਜਿਸ 'ਤੇ ਮੰਤਰੀ ਵੱਲੋਂ ਨਜ਼ਾਇਜ਼ ਕਬਜ਼ੇ ਛੁਡਾਉਣ ਦੇ ਲਈ ਜਲਦ ਕਾਰਵਾਈ ਕਰਨ ਦਾ ਭਰੋਸਾ ਦਿਤਾ ਗਿਆ। ਇਸ ਮੌਕੇ ਸੈਰ ਸਪਾਟਾ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਜਲਗਾਹਾਂ ਅਤੇ ਪੰਛੀਆਂ ਸਬੰਧੀ ਵੀਡੀਓ ਪੇਸ਼ਕਾਰੀ ਵੀ ਦਿਖਾਈ ਗਈ ਅਤੇ ਜਲਗਾਹਾਂ ਤੇ ਵਾਤਾਵਰਨ ਸੰਤੁਲਨ ਸਬੰਧੀ ਵੀ ਮਹੱਤਵਪੂਰਨ ਜਾਣਕਾਰੀ ਦਿਤੀ ਗਈ।

ਇਸ ਮੌਕੇ ਸਕੂਲੀ ਵਿਦਿਆਰਥੀਆਂ ਵਿਚ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਦੇ ਜੇਤੂ ਵਿਦਿਆਰਥੀਆਂ ਨੂੰ ਕੈਬਨਿਟ ਮੰਤਰੀ ਵਲੋਂ ਨਕਦ ਇਨਾਮ ਵੀ ਦਿਤੇ ਗਏੇ। ਇਸ ਤੋਂ ਪਹਿਲਾਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਸ੍ਰੀ ਵਿਕਾਸ ਪ੍ਰਤਾਪ ਅਤੇ ਡਵੀਜ਼ਨਲ ਜੰਗਲਾਤ ਅਫਸਰ ਸ੍ਰੀਮਤੀ ਕਲਪਨਾ ਸਿੰਘ ਵਲੋਂ ਮੁੱਖ ਮਹਿਮਾਨ ਸ੍ਰੀ ਨਵਜੋਤ ਸਿੰਘ ਸਿੱਧੂ ਦਾ ਰਸਮੀ ਸਵਾਗਤ ਕਰਦਿਆਂ ਹਾਜ਼ਰ ਲੋਕਾਂ ਨੂੰ ਜਲਗਾਹਾਂ ਦੀ ਮਹੱਤਤਾ ਅਤੇ ਵਾਤਾਵਰਨ ਸੰਤੁਲਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿਤੀ ਗਈ। 

dWorld Wetlands Day function at Harike

ਇਸ ਮੌਕੇ ਡਾਇਰੈਕਟਰ ਟੂਰਿਜ਼ਮ ਐੱਮ. ਐੱਸ. ਜੱਗੀ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਗੁਰਮੀਤ ਸਿੰਘ ਮੁਲਤਾਨੀ, ਐਗਜੀਕਊਟਿਵ ਡਾਇਰੈਕਟਰ ਟੂਰਿਜ਼ਮ ਸ਼੍ਰੀ ਆਰ.ਐਸ. ਅਰੋੜਾ, ਐਸ.ਡੀ.ਐਮ. ਜ਼ੀਰਾ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement