ਮਿਡ-ਡੇਅ ਮੀਲ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਮੂਨੇ ਲਏ ਜਾਣ: ਰੈੱਡੀ
Published : Feb 2, 2019, 5:28 pm IST
Updated : Feb 2, 2019, 5:28 pm IST
SHARE ARTICLE
Random sampling should be done to ensure quality of mid-day meal
Random sampling should be done to ensure quality of mid-day meal

ਅਧਿਕਾਰੀਆਂ ਨੂੰ ਪੌਸ਼ਟਿਕ ਤੱਤਾਂ ਦੀ ਜਾਂਚ ਕਰਨ ਲਈ ਕੀਤੀ ਹਦਾਇਤ

ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਅਤੇ ਆਂਗਨਵਾੜੀਆਂ ਵਿਚ ਵਰਤਾਏ ਜਾਂਦੇ ਮਿਡ-ਡੇਅ ਮੀਲ (ਐਮ.ਡੀ.ਐਮ.) ਵਿਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈੱਡੀ ਨੇ ਅਧਿਕਾਰੀਆਂ ਨੂੰ ਉਕਤ ਸਕੀਮ ਤਹਿਤ ਬੱਚਿਆਂ ਨੂੰ ਵਰਤਾਏ ਜਾਂਦੇ ਭੋਜਨ ਦੇ ਸੈਂਪਲ ਲੈਣ ਦੀ ਹਦਾਇਤ ਕੀਤੀ ਹੈ। ਇਹ ਨਮੂਨੇ ਜਾਂਚ ਲਈ ਲੈਬਾਰਟਰੀ ਵਿਚ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਵਲੋਂ ਇਸ ਭੋਜਨ ਦੀ ਤਿਆਰੀ ਸਮੇਂ ਨਿਗਰਾਨੀ ਰੱਖੀ ਜਾਵੇ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸਤੀਸ਼ ਚੰਦਰਾ ਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਰੈਡੀ ਨੇ ਅੱਗੇ ਕਿਹਾ ਕਿ ਕਰਮਚਾਰੀ ਇਹ ਯਕੀਨੀ ਬਣਾਉਣ ਕਿ ਭੋਜਨ ਸਾਫ਼ ਸੁਥਰੇ ਤਰੀਕੇ ਨਾਲ ਤਿਆਰ ਕੀਤਾ ਜਾਵੇ ਅਤੇ ਵਿਦਿਆਰਥੀਆਂ ਨੂੰ ਭੋਜਨ ਖਾਣ ਤੋਂ ਪਹਿਲਾਂ ਹੱਥ ਧੋਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੀਆਂ ਕੋਸ਼ਿਸ਼ਾਂ ਸਕੂਲਾਂ ਵਿਚ ਮਿਡ-ਡੇਅ ਮੀਲ ਸਕੀਮ ਨੂੰ ਕਾਰਗਰ ਬਣਾਉਣ ਲਈ ਵਿੱਢੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਮਿੱਥੇ ਮਾਪਦੰਡਾਂ ਨੂੰ ਹੁਣ ਮੌਜੂਦਾ ਹਾਲਾਤ ਅਨੁਸਾਰ ਪੜਚੋਲਣ ਦੀ ਲੋੜ ਹੈ।

ਹੋਰ ਵਧੇਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਨੇ ਕਿਹਾ ਕਿ ਬੱਚਿਆਂ ਲਈ ਪੌਸ਼ਟਿਕ ਤੇ ਵਧੀਆ ਗੁਣਵੱਤਾ ਦਾ ਭੋਜਨ ਯਕੀਨੀ ਬਣਾਉਣ ਹਿੱਤ ਲੈਬਾਰਟਰੀ ਜਾਂਚ ਲਈ ਭੋਜਨ ਦੇ ਨਮੂਨੇ ਭੇਜੇ ਜਾਣ ਲਈ ਵਿਚਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭੋਜਨ ਪਕਾਉਣ ਲਈ ਪੀਣਯੋਗ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਇਸ ਦੀ ਨਿਯਮਤ ਜਾਂਚ ਨੂੰ ਲਾਜ਼ਮੀ ਤੌਰ 'ਤੇ ਅਮਲ ਵਿਚ ਲਿਆਉਣਾ ਚਾਹੀਦਾ ਹੈ। ਇਸ ਸਬੰਧੀ ਸਕੂਲ ਪ੍ਰਬੰਧਕਾਂ ਨੂੰ ਭੋਜਣ ਬਣਾਉਣ ਲਈ ਸਾਫ-ਸੁਥਰਾ ਵਾਤਾਵਰਣ ਪ੍ਰਦਾਨ ਕਰਨ ਅਤੇ ਚੰਗੀ ਗੁਣਵੱਤਾ ਦਾ ਭੋਜਨ ਬਰਕਰਾਰ ਰੱਖਣ ਲਈ ਵੀ ਕਿਹਾ ਗਿਆ ਹੈ।

ਆਂਗਨਵਾੜੀ ਅਤੇ ਸਕੂਲਾਂ ਨੂੰ ਹਰੇਕ ਵਿਦਿਆਰਥੀ ਦੀ ਸਿਹਤ ਤੇ ਵਜ਼ਨ ਸਬੰਧੀ ਵੇਰਵਿਆਂ ਨੂੰ ਦਰਸਾਉਂਦਾ ਇਕ ਮਾਸਿਕ ਗਰੋਥ ਕਾਰਡ ਬਣਾਉਣਾ ਹੋਵੇਗਾ। ਬੱਚਿਆਂ ਨੂੰ ਭੋਜਨ ਸੂਚੀ ਅਨੁਸਾਰ ਹੀ ਭੋਜਨ ਦਿਤਾ ਜਾਵੇਗਾ। ਇਸ ਮੌਕੇ ਪ੍ਰਮੁੱਖ ਸਕੱਤਰ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗ ਸ਼੍ਰੀਮਤੀ ਰਾਜੀ ਪੀ. ਸ਼੍ਰੀ ਵਾਸਤਵਾ, ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਪੀ.ਐਸ ਸ਼ੇਰਗਿੱਲ, ਐਨ.ਐਚ.ਐਮ, ਐਮ.ਸੀ.ਐਚ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement