
ਕੇਂਦਰ ਸਰਕਾਰ ਵੱਲੋਂ ਬੀਤੇ ਕੱਲ੍ਹ ਸਾਲ 2019-20 ਲਈ ਪੇਸ਼ ਕੀਤੇ ਅੰਤ੍ਰਿਮ ਬਜਟ ਮਗਰੋਂ ਕਾਂਗਰਸ ਨੇ ਅਕਾਲੀ ਦਲ ਨੂੰ ਘੇਰਿਆ ਹੈ। ਪੰਜਾਬ ਦੀ ਕਾਂਗਰਸ ਦੇ ਪ੍ਰਧਾਨ...
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਬੀਤੇ ਕੱਲ੍ਹ ਸਾਲ 2019-20 ਲਈ ਪੇਸ਼ ਕੀਤੇ ਅੰਤ੍ਰਿਮ ਬਜਟ ਮਗਰੋਂ ਕਾਂਗਰਸ ਨੇ ਅਕਾਲੀ ਦਲ ਨੂੰ ਘੇਰਿਆ ਹੈ। ਪੰਜਾਬ ਦੀ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਕੇਂਦਰ ਦੀ ਕਿਸਾਨਾਂ ਨੂੰ 6,000 ਰੁਪਏ ਦੀ ਰਾਸ਼ੀ 'ਤੇ ਸਵਾਲ ਕੀਤੇ।
Kissan
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਤਕ ਦਾ ਕਰਜ਼ਾ ਮੁਆਫ਼ ਕੀਤੇ ਜਾਣ 'ਤੇ ਸੁਖਬੀਰ ਬਾਦਲ ਨੇ ਸਵਾਲ ਚੁੱਕੇ ਸੀ ਅਤੇ ਹੁਣ ਕੇਂਦਰ ਸਰਕਾਰ ਨੇ ਸਾਲ ਦੇ 6,000 ਰੁਪਏ ਕਿਸਾਨ ਨੂੰ ਦੇਣ 'ਤੇ ਉਨ੍ਹਾਂ ਦਾ ਕੋਈ ਬਿਆਨ ਕਿਉਂ ਨਹੀਂ ਆ ਰਿਹਾ।
Sukhbir Badal
ਜਾਖੜ ਨੇ ਸਵਾਲੀਆ ਲਹਿਜ਼ੇ 'ਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸਾਹਮਣੇ ਆ ਕੇ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਨੀਤੀ ਵਧੀਆ ਹੈ ਜਾਂ ਕੇਂਦਰ ਸਰਕਾਰ ਦੀ ਤਾਰੀਫ ਦੇ ਕਾਬਲ।