
ਇਥੋਂ ਥੋੜ੍ਹੀ ਦੂਰ ਪਿੰਡ ਕੇਸੋਪੁਰ ਰੋਡ ਉਤੇ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਇਕਲ ਸਵਾਰ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਇਸ ਸਬੰਧੀ...
ਦਸੂਹਾ : ਇਥੋਂ ਥੋੜ੍ਹੀ ਦੂਰ ਪਿੰਡ ਕੇਸੋਪੁਰ ਰੋਡ ਉਤੇ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਇਕਲ ਸਵਾਰ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਇਸ ਸਬੰਧੀ ਤਰਸੇਮ ਸਿੰਘ ਪੁੱਤਰ ਭਗਤ ਰਾਮ ਵਾਸੀ ਪਿੰਡ ਟੁੰਡ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਲੜਕਾ ਸੰਦੀਪ ਸਿੰਘ (30) ਅਪਣੇ ਮੋਟਰਸਾਇਕਲ ਨੰਬਰ ਪੀ.ਬੀ 07 ਏ ਆਰ 9482 ਉਤੇ ਸਵਾਰ ਹੋ ਕੇ ਨਿੱਜੀ ਕੰਮ ਲਈ ਗੜ੍ਹਦੀਵਾਲਾ ਆਇਆ ਹੋਇਆ ਸੀ ਅਤੇ ਜਦੋਂ ਸੰਦੀਪ ਵਾਪਸ ਅਪਣੇ ਘਰ ਨੂੰ ਪਰਤ ਰਿਹਾ ਸੀ
Accident
ਤਾਂ ਬਾਬਾ ਸੀਤਾ ਰਾਮ ਦੇ ਡੇਰੇ ਨਜ਼ਦੀਕ ਸੜਕ ‘ਤੇ ਲੱਕੜ ਦੀਆਂ ਬੱਲੀਆਂ ਨਾਲ ਲੱਦੀ ਖੜ੍ਹੀ ਟਰਾਲੀ ਵਿਚ ਸੰਦੀਪ ਜਾ ਵੱਜਿਆ ਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਦੌਰਾਨ ਉਸ ਨੂੰ ਇਲਾਜ਼ ਲਈ ਦਸੂਹਾ ਲਿਜਾਇਆ ਜਾ ਰਿਹਾ ਸੀ ਤਾਂ ਗੜ੍ਹਦੀਵਾਲਾ ਵਿਖੇ ਹੀ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਸੰਦੀਪ ਸਿੰਘ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਉਤੇ ਟਰਾਲੀ ਚਾਲਕ ਮਲਕੀਤ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਕੰਢਾਲੀਆਂ ਵਿਰੁੱਧ ਮਾਮਲੇ ਦਰਜ ਕਰ ਲਿਆ ਹੈ।