Budget 2020 ਉੱਤੇ ਜਾਣੋ ਭਗਵੰਤ ਮਾਨ ਦਾ Reaction
Published : Feb 2, 2020, 9:01 am IST
Updated : Feb 2, 2020, 9:01 am IST
SHARE ARTICLE
File Photo
File Photo

ਦੇਸ਼ ਦੇ ਲੋਕਾਂ ਲਈ ਨਹੀਂ ਅੰਬਾਨੀ-ਅੰਡਾਨੀਆਂ ਨੂੰ ਸਮਰਪਤ ਹੈ ਮੋਦੀ ਸਰਕਾਰ-ਮਾਨ

ਨਵੀਂ ਦਿੱਲੀ, ਚੰਡੀਗੜ੍ਹ (ਨੀਲ ਭਲਿੰਦਰ ਸਿੰਘ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਪੇਸ਼ ਬਜਟ ਨੂੰ ਸਿਰੇ ਤੋਂ ਰੱਦ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੇ ਇਸ ਵਾਰ ਫਿਰ ਨਾ ਕੇਵਲ ਪੰਜਾਬ ਅਤੇ ਦਿੱਲੀ ਨਾਲ ਮਤਰੇਆ ਸਲੂਕ ਕੀਤਾ ਹੈ, ਸਗੋਂ ਦੇਸ਼ ਦੇ ਹਰੇਕ ਵਰਗ ਨੂੰ ਨਿਰਾਸ਼ ਅਤੇ ਬੇਉਮੀਦ ਕੀਤਾ ਹੈ।

File PhotoFile Photo

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਮਟਿਆਲਾ ਹਲਕੇ ਤੋਂ ਪਾਰਟੀ ਉਮੀਦਵਾਰ ਗ਼ੁਲਾਬ ਸਿੰਘ, ਹਰੀ ਨਗਰ ਤੋਂ ਰਾਜਕੁਮਾਰੀ ਢਿੱਲੋਂ, ਤਿਲਕ ਨਗਰ ਤੋਂ ਜਰਨੈਲ ਸਿੰਘ, ਰਾਜੌਰੀ ਗਾਰਡਨ ਤੋਂ ਧਨਵੰਤੀ ਚੰਦੇਲਾ, ਵਿਕਾਸਪੁਰੀ ਤੋਂ ਮਹਿੰਦਰ ਯਾਦਵ ਅਤੇ ਜਨਕਪੁਰੀ ਤੋਂ ਉਮੀਦਵਾਰ ਰਾਜੇਸ਼ ਰਿਸ਼ੀ ਦੇ ਹੱਕ 'ਚ ਧੂੰਆਂਧਾਰ ਪ੍ਰਚਾਰ ਕਰਦੇ ਹੋਏ ਭਗਵੰਤ ਮਾਨ ਨੇ ਵਿਅੰਗਮਈ ਅੰਦਾਜ਼ 'ਚ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

Bhagwant MannFile Photo

ਭਗਵੰਤ ਮਾਨ ਨੇ ਕਿਹਾ ਕਿ ''ਅੱਜ ਕੇਂਦਰੀ ਵਿੱਤ ਮੰਤਰੀ ਕੋਲੋਂ ਪਹਾੜ ਜਿੱਡਾ ਬਜਟ ਭਾਸ਼ਣ ਪੜ੍ਹਵਾਇਆ ਗਿਆ, ਪਰੰਤੂ ਸਾਲ 2020 ਲਈ ਕੱਖ ਨਹੀਂ ਨਿਕਲਿਆ। ਕਹਿੰਦੇ 2022 'ਚ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿਆਂਗੇ। 2024 'ਚ ਸਾਰੇ ਜ਼ਿਲਿਆਂ 'ਚ ਇਕ-ਇਕ ਜਨ ਔਸ਼ਧੀ ਕੇਂਦਰ ਖੋਲ੍ਹ ਦਿਆਂਗੇ। ਇਸੇ ਤਰ੍ਹਾਂ 2050 ਤਕ ਪਸ਼ੂਆਂ ਦੀਆਂ ਸਾਰੀਆਂ ਬੀਮਾਰੀਆਂ ਖ਼ਤਮ ਕਰ ਦਿਆਂਗੇ। ਮੈਂ ਮੋਦੀ ਸਾਹਿਬ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਬਜਟ ਸਾਲ 2020-21 ਲਈ ਇਕ ਸਾਲ ਦਾ ਪੇਸ਼ ਕੀਤਾ ਹੈ ਜਾਂ 2050 ਤਕ 30 ਸਾਲਾਂ ਲਈ ਪੇਸ਼ ਕੀਤਾ ਹੈ''।

Chandigarh bhagwant mannFile Photo

ਭਗਵੰਤ ਮਾਨ ਨੇ ਕਿਹਾ ਕਿ ਜੁਮਲੇਬਾਜ ਬਜਟ ਨੇ ਦਿੱਲੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਿਰਾਸ਼ ਕੀਤਾ ਹੈ। ਨਾਲ ਹੀ ਮੋਦੀ ਸਰਕਾਰ ਦਾ ਦੇਸ਼ ਅਤੇ ਲੋਕ ਵਿਰੋਧੀ ਚਿਹਰਾ ਵੀ ਨੰਗਾ ਕੀਤਾ ਹੈ। ਮਾਨ ਮੁਤਾਬਿਕ ਇਹ ਬਜਟ ਅੰਬਾਨੀ-ਅੰਡਾਨੀ ਵਰਗੇ ਚੰਦ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਧਿਆਨ 'ਚ ਰੱਖ ਕੇ ਘੜਿਆ ਗਿਆ ਹੈ। ਦੇਸ਼ ਅਤੇ ਦੇਸ਼ ਦੇ ਲੋਕ ਪੂਰੀ ਤਰਾਂ ਹਾਸ਼ੀਏ 'ਤੇ ਸੁੱਟ ਦਿਤੇ ਗਏ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement