
ਰਾਜਧਾਨੀ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ। ਇਸ ਦੇ ਚਲਦਿਆਂ ਸਿਆਸੀ ਜੰਗ ਤੇਜ਼ ਹੋ ਗਈ ਹੈ। ਸਿਆਸੀ ਪਾਰਟੀਆਂ ਦਿੱਲੀ ਦੀ ਸਿਆਸੀ ਜੰਗ....
ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ। ਇਸ ਦੇ ਚਲਦਿਆਂ ਸਿਆਸੀ ਜੰਗ ਤੇਜ਼ ਹੋ ਗਈ ਹੈ। ਸਿਆਸੀ ਪਾਰਟੀਆਂ ਦਿੱਲੀ ਦੀ ਸਿਆਸੀ ਜੰਗ ਜਿੱਤਣ ਲਈ ਪੂਰੀ ਤਾਕਤ ਲਗਾ ਰਹੀਆਂ ਹਨ। ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਤੋਂ ਬਾਅਦ ਹੁਣ ਕਾਂਗਰਸ ਨੇ ਦਿੱਲੀ ਚੋਣਾਂ ਲਈ ਅਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ।
File Photo
ਦਿੱਲੀ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਸੁਭਾਸ਼ ਚੋਪੜਾ, ਪਾਰਟੀ ਆਗੂ ਆਨੰਦ ਸ਼ਰਮਾ ਅਤੇ ਅਜੈ ਮਾਕਨ ਨੇ ਦਿੱਲੀ ਚੋਣਾਂ ਲਈ ਕਾਂਗਰਸ ਪਾਰਟੀ ਦਾ ਮੈਨੀਫੈਸਟੋ ਜਾਰੀ ਕੀਤਾ। ਕਾਂਗਰਸ ਨੇ ਮੈਨੀਫੈਸਟੋ ਵਿਚ 300 ਯੂਨਿਟ ਮੁਫਤ ਬਿਜਲੀ ਦੇਣ ਅਤੇ ਬਿਜਲੀ ਬਚਾਉਣ ‘ਤੇ ਕੈਸ਼ ਬੈਕ ਦੇਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਦੀ ਸਵੈ-ਮਾਣ ਯੋਜਨਾ ਦੇ ਤਹਿਤ ਗ੍ਰੈਜੂਏਟ ਨੌਜਵਾਨਾਂ ਨੂੰ 5,000 ਰੁਪਏ ਅਤੇ ਪੋਸਟ ਗ੍ਰੈਜੂਏਟ ਨੌਜਵਾਨਾਂ ਨੂੰ 7500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਹੈ।
File Photo
ਕਾਂਗਰਸ ਨੇ ਦਿੱਲੀ ਵਿਚ 100 ਇੰਦਰਾ ਕੰਟੀਨਾਂ ਖੋਲਣ ਦਾ ਵਾਅਦਾ ਕੀਤਾ, ਜਿਸ ਵਿਚ 15 ਰੁਪਏ ਵਿਚ ਖਾਣਾ ਦਿੱਤਾ ਜਾਵੇਹਾ। ਇਹਨਾਂ ਕੰਟੀਨਾਂ ਨੂੰ ਔਰਤਾਂ ਵੱਲੋਂ ਚਲਾਇਆ ਜਾਵੇਗਾ। ਇਸ ਤੋਂ ਇਲਾਵਾ ਕਾਂਗਰਸ ਨੇ ਦਿੱਲੀ ਦੀ ਸੱਤਾ ਵਿਚ ਆਉਣ ਤੋਂ ਬਾਅਦ ਨਾਗਰਿਕਤਾ ਸੋਧ ਕਾਨੂੰਨ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਦਾ ਵੀ ਐਲਾਨ ਕੀਤਾ ਹੈ।
File Photo
ਕਾਂਗਰਸ ਨੇ ਸੱਤਾ ਵਿਚ ਆਉਣ ‘ਤੇ ਦਿੱਲੀ ਦੀਆਂ ਕੱਚੀਆਂ ਕਲੋਨੀਆਂ ਵਿਚ ਪੰਜ ਸਾਲ ਵਿਚ 35 ਹਜ਼ਾਰ ਕਰੋੜ ਰੁਪਏ ਖਰਚ ਕਰਨ ਅਤੇ ਵਿਕਸਿਤ ਕਰਨ ਦਾ ਵੀ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਝੁੱਗੀਆਂ-ਝੌਪੜੀਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਉੱਥੇ ਹੀ ਆਮ ਆਦਮੀ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ ਨੂੰ ਲੈ ਕੇ ਪ੍ਰਤੀਕਿਰਿਆ ਦਿੱਤੀ ਹੈ।
File Photo
ਉਹਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ 300 ਯੂਨਿਟ ਬਿਜਲੀ ਦੀਆਂ ਕੀਮਤਾਂ ਪੰਜਾਬ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿਚ ਦੇਣ ਤਾਂ ਅਸੀਂ ਮੰਨ ਜਾਵਾਂਗੇ ਕਿ ਕਾਂਗਰਸ ਦਿੱਲੀ ਵਿਚ ਵੀ ਅਜਿਹਾ ਕਰ ਸਕਦੀ ਹੈ। ਫਿਲਹਾਲ ਪੰਜਾਬ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹੈ।