
ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੇ ਰੋਸ ਵਜੋਂ ਦਿੱਤਾ ਹੈ।
ਜੰਡਿਆਲਾ ਗੁਰੂ: ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਕਾਰ ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਸ. ਤਜਿੰਦਰ ਸਿੰਘ ਚੰਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੇ ਰੋਸ ਵਜੋਂ ਦਿੱਤਾ ਹੈ।
Farmers Protest
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਭਾਜਪਾ ਲੀਡਰਾਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੇ ਰੋਸ ਵਜੋਂ ਅਸਤੀਫ਼ਾ ਦਿੱਤਾ ਸੀ। ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਤੇਜ ਹੁੰਦਾ ਨਜ਼ਰ ਆ ਰਿਹਾ ਹੈ। ਦਿੱਲੀ ਦੇ ਸਾਰੇ ਬਾਰਡਰਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ, ਇੰਟਰਨੈਟ ਅਜੇ ਵੀ ਬੰਦ ਹੈ ਜਿਸ ਦੇ ਵਿਰੋਧ ਵਿੱਚ ਹੁਣ ਕਿਸਾਨਾਂ ਨੇ ਚੱਕਾ ਜਾਮ ਦਾ ਐਲਾਨ ਕੀਤਾ ਹੈ।