ਬਜਟ ਵਿਚ ਕਿਸਾਨਾਂ ਨੂੰ ਕੇਂਦਰ ਵਲੋਂ ਅੱਖੋਂ-ਪਰੋਖੇ ਕੀਤੇ ਜਾਣ ਦਾ ਪਰਦਾਫ਼ਾਸ਼ ਹੋਇਆ : ਕੈਪਟਨ
Published : Feb 2, 2021, 12:41 am IST
Updated : Feb 2, 2021, 12:41 am IST
SHARE ARTICLE
image
image

ਬਜਟ ਵਿਚ ਕਿਸਾਨਾਂ ਨੂੰ ਕੇਂਦਰ ਵਲੋਂ ਅੱਖੋਂ-ਪਰੋਖੇ ਕੀਤੇ ਜਾਣ ਦਾ ਪਰਦਾਫ਼ਾਸ਼ ਹੋਇਆ : ਕੈਪਟਨ

ਚੰਡੀਗੜ੍ਹ, 1 ਫ਼ਰਵਰੀ (ਭੁੱਲਰ): ਸਾਲ 2021-22 ਦੇ ਕੇਂਦਰੀ ਬਜਟ ਨੂੰ ਰੱਦ ਕਰਦਿਆਂ ਇਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਆਮ ਆਦਮੀ, ਮੱਧ ਵਰਗ ਤੇ ਕਿਸਾਨਾਂ ਤੋਂ ਪੂਰੀ ਤਰ੍ਹਾਂ ਮੁੂੰਹ ਮੋੜ ਲੈਣ ਵਾਲਾ ਦਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਥੋਂ ਤਕ ਕਿ ਚੀਨ ਅਤੇ ਪਾਕਿਸਤਾਨ ਵਲੋਂ ਸਰਹੱਦਾਂ ’ਤੇ ਵਧੇ ਖ਼ਤਰੇ ਦੇ ਬਾਵਜੂਦ ਰਖਿਆ ਜਿਹੇ ਮਹੱਤਵਪੂਰਨ ਖੇਤਰ ਨੂੰ ਵੀ ਬਣਦਾ ਹਿੱਸਾ ਨਹÄ ਮਿਲਿਆ। ਇਸ ਤੋਂ ਇਲਾਵਾ ਕੋਵਿਡ ਸੰਕਟ ਦੌਰਾਨ ਵੀ ਸਿਹਤ ਖੇਤਰ ਵਿਚ ਵੀ ਬਜਟ ਦੀ ਵੰਡ ਘੱਟ ਹੈ। ਕੇਂਦਰ ਵਲੋਂ ਸਿਹਤ ਖੇਤਰ ਵਿਚ 35 ਫ਼ੀ ਸਦੀ ਹਿੱਸਾ ਵਧਾਉਣ ਦੇ ਦਾਅਵੇ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਕੋਵਿਡ ਦੇ ਟੀਕਾਕਰਨ ਅਤੇ ਸਿਹਤ ਹੈਡ ਅਧੀਨ ਸੈਨੀਟੇਸ਼ਨ ਤੇ ਸਫ਼ਾਈ ਲਈ ਰੱਖੇ 35000 ਕਰੋੜ ਰੁਪਏ ਨੂੰ ਪ੍ਰਾਜੈਕਟ ਵਿਚ ਸ਼ਾਮਲ ਕਰ ਕੇ ਅੰਕੜਿਆਂ ਨੂੰ ਘੁਮਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਸਿਹਤ ਦਾ ਬਜਟ 10 ਫ਼ੀ ਸਦੀ ਘਟਿਆ ਹੈ। 
  ਮੁੱਖ ਮੰਤਰੀ ਨੇ ਬਜਟ ਵਿਚ ਪੰਜਾਬ ਅਤੇ ਹੋਰਨਾਂ ਉਤਰੀ ਸੂਬਿਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਵੀ ਕੇਂਦਰ ਦੀ ਨਿੰਦਾ ਕੀਤੀ ਜੋ ਕਿ ਵਿਧਾਨ ਸਭਾ ਚੋਣ ਵਾਲੇ ਸੂਬੇ ਪੱਛਮੀ ਬੰਗਾਲ ਅਤੇ ਦਖਣੀ ਭਾਰਤ ਲਈ ਤਿਆਰ ਕੀਤਾ ਹੋਇਆ ਹੈ। ਇਨ੍ਹਾਂ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡਾ ਹਿੱਸਾ ਰਖਿਆ ਗਿਆ ਹੈ। ਥੋੜੇ੍ਹ ਅਤੇ ਦਰਮਿਆਨੇ ਸਮੇਂ ਲਈ ਕੇਂਦਰ ਅਤੇ ਸੂਬਿਆਂ ਵਿਚਾਲੇ ਤੈਅ ਕੀਤੇ ਵਿੱਤੀ ਘਾਟਿਆਂ ਦੇ ਟੀਚਿਆਂ ਵਿਚ ਪਾੜੇ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ,‘‘ਬਜਟ ਕੇਂਦਰ ਸਰਕਾਰ ਦੀਆਂ ਸਾਡੇ ਸਮੇਤ ਗ਼ੈਰ-ਭਾਜਪਾ ਸਾਸ਼ਤ ਸੂਬਿਆਂ ਨੂੰ ਅੱਖੋ-ਪਰੋਖੇ ਕਰਨ ਅਤੇ ਸੰਘੀ ਢਾਂਚੇ ਦੀ ਵਿਰੋਧੀ ਮਾਨਸਿਕਤਾ ਵਾਲੀਆਂ ਕੋਸ਼ਿਸ਼ਾਂ ਨੂੰ ਦਰਸਾਉਂਦਾ ਹੈ।’’ 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement