ਸੁਨੀਲ ਜਾਖੜ ਦਾ ਵੱਡਾ ਬਿਆਨ, ‘ਮੁੱਖ ਮੰਤਰੀ ਬਣਾਉਣ ਲਈ ਮੈਨੂੰ 42 ਵਿਧਾਇਕਾਂ ਨੇ ਵੋਟਾਂ ਪਾਈਆਂ ਸਨ’
Published : Feb 2, 2022, 11:01 am IST
Updated : Feb 2, 2022, 11:01 am IST
SHARE ARTICLE
42 MLAs supported me for CM post- Sunil Jakhar
42 MLAs supported me for CM post- Sunil Jakhar

ਸੁਨੀਲ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ ਕਾਂਗਰਸ ਵਲੋਂ ਵੋਟਿੰਗ ਕਰਵਾਈ ਗਈ ਸੀ

ਅਬੋਹਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੱਡਾ ਖੁਲਾਸਾ ਕੀਤਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ ਕਾਂਗਰਸ ਵਲੋਂ ਵੋਟਿੰਗ ਕਰਵਾਈ ਗਈ ਸੀ, ਜਿਸ ਵਿਚ 79 ’ਚੋਂ 42 ਵਿਧਾਇਕ ਉਹਨਾਂ ਦੇ ਹੱਕ ਵਿਚ ਸਨ। ਚਰਨਜੀਤ ਚੰਨੀ ਨੂੰ ਸਿਰਫ਼ 2 ਵਿਧਾਇਕਾਂ ਨੇ ਹੀ ਸਮਰਥਨ ਦਿੱਤਾ ਸੀ।

Sunil JakharSunil Jakhar

ਸੁਨੀਲ ਜਾਖੜ ਨੇ ਇਹ ਬਿਆਨ ਹਲਕਾ ਅਬੋਹਰ ਤੋਂ ਕਾਂਗਰਸੀ ਉਮੀਦਵਾਰ ਸੰਦੀਪ ਜਾਖੜ ਦੇ ਹੱਕ ਵਿਚ ਪ੍ਰਚਾਰ ਦੌਰਾਨ ਦਿੱਤਾ ਹੈ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਉਹਨਾਂ ਨੂੰ 42 ਵਿਧਾਇਕਾਂ ਦੀਆਂ ਵੋਟਾਂ ਮਿਲੀਆਂ ਸਨ, ਸੁਖਜਿੰਦਰ ਸਿੰਘ ਰੰਧਾਵਾ ਨੂੰ 16 ਵੋਟਾਂ ਪਈਆਂ, ਪ੍ਰਨੀਤ ਕੌਰ ਨੂੰ 12, ਨਵਜੋਤ ਸਿੱਧੂ ਨੂੰ 6 ਅਤੇ ਚਰਨਜੀਤ ਚੰਨੀ ਨੂੰ 2 ਵੋਟਾਂ ਪਈਆਂ ਸਨ।

Sunil Jakhar Sunil Jakhar

ਸੁਨੀਲ ਜਾਖੜ ਨੇ ਕਿਹਾ ਕਿ ਬਾਅਦ ਵਿਚ ਕਾਂਗਰਸ ਹਾਈਕਮਾਂਡ ਨੇ ਉਹਨਾਂ ਨੂੰ ਡਿਪਟੀ ਸੀਐਮ ਦੇ ਅਹੁਦੇ ਦੀ ਪੇਸ਼ਕਸ਼ ਵੀ ਕੀਤੀ ਸੀ। ਹਾਲਾਂਕਿ ਜਾਖੜ ਨੇ ਕਾਂਗਰਸੀ ਵਿਧਾਇਕਾਂ ਅਤੇ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ। ਉਹਨਾਂ ਕਿਹਾ ਕਿ ਮੇਰਾ ਦਾ ਨਾਂ ਉਦੋਂ ਆਇਆ ਜਦੋਂ ਉਹ ਵਿਧਾਇਕ ਵੀ ਨਹੀਂ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement