100 ਸਾਲ ਦੀ ਭਿਆਨਕ ਮਹਾਂਮਾਰੀ ਦੌਰਾਨ ਵਿਕਾਸ ਦਾ ਨਵਾਂ ਵਿਸ਼ਵਾਸ ਲੈ ਕੇ ਆਇਐ ਆਮ ਬਜਟ : ਮੋਦੀ
Published : Feb 2, 2022, 12:06 am IST
Updated : Feb 2, 2022, 12:06 am IST
SHARE ARTICLE
image
image

100 ਸਾਲ ਦੀ ਭਿਆਨਕ ਮਹਾਂਮਾਰੀ ਦੌਰਾਨ ਵਿਕਾਸ ਦਾ ਨਵਾਂ ਵਿਸ਼ਵਾਸ ਲੈ ਕੇ ਆਇਐ ਆਮ ਬਜਟ : ਮੋਦੀ

ਨਵੀਂ ਦਿੱਲੀ, 1 ਫ਼ਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ 2022 ਦੇ ਬਜਟ ਨੂੰ ਲੋਕ ਪੱਖੀ ਅਤੇ ਆਮ ਲੋਕਾਂ ਦੀਆਂ ਉਮੀਦਾਂ ਦੇ ਮੁਤਾਬਕ ਦਸਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰੀ ਬਜਟ ਨੇ ਨਵਾਂ ਵਿਸ਼ਵਾਸ ਲੈ ਕੇ ਆਇਆ ਹੈ। ਇਸ ਬਜਟ ਲਈ ਨਿਰਮਲਾ ਸੀਤਾਰਮਨ ਅਤੇ ਉਨ੍ਹਾਂ ਦੀ ਟੀਮ ਵਧਾਈ ਦੀ ਹੱਕਦਾਰ ਹੈ। ਇਹ ਬਜਟ 100 ਸਾਲਾਂ ਦੀ ਭਿਆਨਕ ਮਹਾਂਮਾਰੀ ਦੌਰਾਨ ਵਿਕਾਸ ਦਾ ਇਕ ਨਵਾਂ ਵਿਸ਼ਵਾਸ ਲੈ ਕੇ ਆਇਆ ਹੈ। ਬਜਟ ਆਰਥਿਕਤਾ ਨੂੰ ਮਜਬੂਤ ਕਰਨ ਦੇ ਨਾਲ-ਨਾਲ ਆਮ ਆਦਮੀ ਲਈ ਕਈ ਨਵੇਂ ਮੌਕੇ ਪੈਦਾ ਕਰੇਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਜਟ ਵਧੇਰੇ ਨਿਵੇਸ਼, ਵਧੇਰੇ ਬੁਨਿਆਦੀ ਢਾਂਚਾ ਅਤੇ ਵਧੇਰੇ ਰੁਜ਼ਗਾਰ ਦੀਆਂ ਸੰਭਾਵਨਾਵਾਂ ਨਾਲ ਭਰਪੂਰ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਕ੍ਰੈਡਿਟ ਗਾਰੰਟੀ ਵਿਚ ਰਿਕਾਰਡ ਵਾਧੇ ਦੇ ਨਾਲ-ਨਾਲ ਹੋਰ ਵੀ ਕਈ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ। 
ਬਜਟ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ’ਚ ਭਾਰਤ ਦੇ ਲੋਕਾਂ ਦੀ ਆਸਥਾ, ਮਾਤਾ ਗੰਗਾ ਦੀ ਸਫਾਈ ਦੇ ਨਾਲ-ਨਾਲ ਕਿਸਾਨਾਂ ਦੀ ਭਲਾਈ ਲਈ ਮਹੱਤਵਪੂਰਨ ਕਦਮ ਚੁਕਿਆ ਗਿਆ ਹੈ। ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪਛਮੀ ਬੰਗਾਲ ਇਹਨਾਂ ਪੰਜ ਸੂਬਿਆਂ ਵਿਚ ਗੰਗਾ ਦੇ ਕਿਨਾਰੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਿਮਾਚਲ, ਉੱਤਰਾਖੰਡ, ਜੰਮੂ-ਕਸਮੀਰ, ਉੱਤਰ ਪੂਰਬ ਆਦਿ ਖੇਤਰਾ ਲਈ ਪਹਿਲੀ ਵਾਰ ਦੇਸ਼ ਵਿਚ ਪਰਵਤਮਾਲਾ ਯੋਜਨਾ ਸੁਰੂ ਕੀਤੀ ਜਾ ਰਹੀ ਹੈ, ਇਸ ਯੋਜਨਾ ਨਾਲ ਪਹਾੜਾਂ ’ਤੇ ਆਵਾਜਾਈ ਦੀ ਆਧੁਨਿਕ ਪ੍ਰਣਾਲੀ ਤਿਆਰ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2.25 ਲੱਖ ਕਰੋੜ ਰੁਪਏ ਤੋਂ ਵੱਧ ਦੀ ਐਮਐਸਪੀ ਸਿੱਧੇ ਕਿਸਾਨਾਂ ਨੂੰ ਟ੍ਰਾਂਸਫਰ ਕੀਤੀ ਜਾਵੇਗੀ। ਇਹ ਬਜਟ ਕਿਸਾਨਾਂ ਦੀ ਆਮਦਨ ਦੁਗਣੀ ਕਰੇਗਾ।     (ਏਜੰਸੀ)
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement