'ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 313.44 ਕਰੋੜ ਰੁਪਏ ਦੀਆਂ ਵਸਤਾਂ ਕੀਤੀਆ ਜ਼ਬਤ'
Published : Feb 2, 2022, 6:05 pm IST
Updated : Feb 2, 2022, 6:05 pm IST
SHARE ARTICLE
CEO dr. s karuna raju
CEO dr. s karuna raju

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 97 ਫ਼ੀਸਦ ਤੋਂ ਵੱਧ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਏ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3,76,542 ਲਾਇਸੰਸਸ਼ੁਦਾ ਹਥਿਆਰ ਜਮਾਂ ਕਰਵਾਏ ਗਏ ਹਨ। 

Karuna RajuKaruna Raju

ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 97.43 ਫ਼ੀਸਦ ਬਣਦਾ ਹੈ, ਜਦ ਕਿ ਸੂਬੇ ਵਿੱਚ 72 ਬਿਨ੍ਹਾ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰੀ/ਪ੍ਰਾਈਵੇਟ ਬੈਂਕਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਿਬ ਛੋਟ ਲੈਣ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤੱਕ ਪਹੁੰਚ ਕਰਨੀ ਹੋਵੇਗੀ । 

Elections Elections

ਡਾ.ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 01 ਫਰਵਰੀ 2022 ਤੱਕ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 313.44 ਕਰੋੜ ਰੁਪਏ ਕੀਮਤ ਦਾ ਸਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 15.49 ਕਰੋੜ ਰੁਪਏ ਦੀ ਕੀਮਤ ਵਾਲੀ 28.91 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 276.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 20 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

Karuna RajuKaruna Raju

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1209 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2906 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1990 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 891 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

Karuna RajuKaruna Raju

ਉਨ੍ਹਾਂ ਦੱਸਿਆ ਕਿ ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2731 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 15 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ’ਚ 16448 ਨਾਕੇ ਲਗਾਏ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM
Advertisement