ਕਿਸਾਨ ਯੂਨੀਅਨ ਨੇ ਖੁਲ੍ਹਵਾਇਆ ਪਿੰਡ ਖੋਖਰ ਦਾ ਸਰਕਾਰੀ ਸਕੂਲ  
Published : Feb 2, 2022, 2:36 pm IST
Updated : Feb 2, 2022, 2:36 pm IST
SHARE ARTICLE
government school in village Khokhar
government school in village Khokhar

ਸਕੂਲ ਖੋਖਰ ਕਲਾਂ ਨੂੰ ਬੱਚਿਆਂ ਦੇ ਮਾਪਿਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਪਿੰਡ ਇਕਾਈ ਦੇ ਸਹਿਯੋਗ ਨਾਲ ਅੱਜ ਚਾਲੂ ਕਰਵਾ ਦਿੱਤਾ ਗਿਆ ਹੈ।

ਲਹਿਰਾਗਾਗਾ : ਕੋਰੋਨਾ ਦੀਆਂ ਹਦਾਇਤਾਂ ਦੀ ਆੜ ਹੇਠ ਬੰਦ ਪਏ ਸਰਕਾਰੀ ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਖੋਖਰ ਕਲਾਂ ਨੂੰ ਇਸ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਪਿੰਡ ਇਕਾਈ ਦੇ ਸਹਿਯੋਗ ਨਾਲ ਅੱਜ ਚਾਲੂ ਕਰਵਾ ਦਿੱਤਾ ਗਿਆ ਹੈ।

government school in village Khokhargovernment school in village Khokhar

ਇਸ ਸਮੇਂ ਇਕਾਈ ਪ੍ਰਧਾਨ ਬਿੱਕਰ ਸਿੰਘ ਖੋਖਰ ਕਲਾਂ ਅਤੇ ਬਲਾਕ ਆਗੂ  ਬਿੰਦਰ ਖੋਖਰ ਨੇ ਕਿਹਾ ਕਿ ਪਿੰਡ ਦੇ ਸਮੁੱਚੇ ਮਾਪਿਆਂ ਨੇ ਭਾਕਿਯੂ (ਏਕਤਾ ਉਗਰਾਹਾਂ) ਦੀ ਪਿੰਡ ਇਕਾਈ ਕੋਲ ਬੇਨਤੀ ਕੀਤੀ ਗਈ ਕਿ ਜਦ ਪੂਰੇ ਪੰਜਾਬ ਵਿੱਚ ਸ਼ਰਾਬ ਦੇ ਠੇਕੇ ਖੁੱਲ੍ਹੇ ਹਨ ਜਿਨ੍ਹਾਂ ਅੱਗੇ ਸ਼ਾਮ ਨੂੰ ਲੋਕਾਂ ਦੀਆ ਲੰਬੀਆਂ ਲੰਬੀਆਂ ਲਾਈਨਾਂ ਲੱਗ ਜਾਂਦੀਆਂ ਹਨ ਅਤੇ ਰਾਜਨੀਤਕ ਪਾਰਟੀਆਂ ਵੱਲੋਂ ਵੋਟਾਂ ਲਈ ਵੱਡੀਆਂ-ਵੱਡੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਫਿਰ ਸਕੂਲ ਕਿਉਂ ਨਹੀਂ ਖੋਲ੍ਹੇ ਜਾ ਸਕਦੇ।

ਮਾਪਿਆਂ ਦੀ ਕੀਤੀ ਬੇਨਤੀ ਦੇ ਅਧਾਰ 'ਤੇ ਜਥੇਬੰਦੀ ਦੀ ਪਿੰਡ ਇਕਾਈ ਨੇ ਮੀਟਿੰਗ ਕਰਕੇ ਪਹਿਲਾਂ ਸਾਰੇ ਪਿੰਡ 'ਚ ਸਕੂਲ ਕਰਵਾਉਣ ਲਈ ਝੰਡਾਂ ਮਾਰਚ ਕੀਤਾ ਜਿਸ 'ਚ ਸਾਰੇ ਹੀ ਪਿੰਡ ਦੇ ਬੱਚਿਆ ਦੇ ਮਾਪਿਆਂ ਨੇ ਜਿੰਨਾਂ 'ਚ ਮਰਦ ਔਰਤਾਂ ਸ਼ਾਮਲ ਸਨ ਬੜੇ ਉਤਸ਼ਾਹ ਨਾਲ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਬਿੱਕਰ ਖੋਖਰ, ਬਿੰਦਰ ਖੋਖਰ, ਜਗਦੇਵ ਖੋਖਰ, ਧਰਮਜੀਤ ਖੋਖਰ ਅਜੀਤ ਖੋਖਰ,ਮੇਲਾ ਖੋਖਰ ਔਰਤ ਕਿਸਾਨ ਭੈਣਾਂ ਜਸਵਿੰਦਰ ਕੌਰ, ਕਰਮਜੀਤ ਕੌਰ, ਹਰਪ੍ਰੀਤ ਕੌਰ ਅਤੇ ਜਗਰੂਪ ਕੌਰ ਨੇ ਕਿਹਾ ਕਿ ਸਰਕਾਰਾਂ ਕਰੋਨਾ ਦੇ ਬਹਾਨੇ ਹੇਠਾਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣਾ ਚਾਹੁੰਦੀਆਂ ਹਨ ਜਿਸ ਨੂੰ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

government school in village Khokhargovernment school in village Khokhar

ਕਿਸਾਨ ਮਰਦ ਔਰਤ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲ ਬੰਦ ਕਰਕੇ ਆਨਲਾਈਨ ਸਿੱਖਿਆ ਨੂੰ ਤਰਜੀਹੀ ਬਣਾਇਆ ਜਾ ਰਿਹਾ ਹੈ। ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਦਾ ਪ੍ਰਬੰਧ ਕਰਨਾ ਨਵੀਂ ਸਿੱਖਿਆ ਨੀਤੀ ਦੇ ਖ਼ਾਕੇ ਦਾ ਇੱਕ ਹਿੱਸਾ ਹੈ। ਇਸ ਦਾ ਸਿੱਧਾ ਸਬੰਧ ਸਿੱਖਿਆ ਖੇਤਰ ਦੇ ਨਿੱਜੀਕਰਨ ਨਾਲ ਜੁੜਿਆ ਹੋਇਆ ਹੈ। ਨਿੱਜੀਕਰਨ ਦਾ ਰਾਹ ਜਨਤਕ ਖੇਤਰ ਦੀਆਂ ਸੇਵਾਵਾਂ ਨੂੰ ਆਮ ਜਨਤਾ ਦੇ ਹੱਥੋਂ ਖੋਹ ਕੇ ਉਨ੍ਹਾਂ ਨੂੰ ਪ੍ਰਾਈਵੇਟ ਖੇਤਰ ਦੀਆਂ ਕੰਪਨੀਆਂ ਦੇ ਰਹਿਮੋ-ਕਰਮ 'ਤੇ ਨਿਰਭਰ ਰਹਿਣ ਵੱਲ ਨੂੰ ਜਾਂਦਾ ਹੈ ਜਿਸ ਨਾਲ 6 ਤੋਂ 14  ਸਾਲ ਦੀ ਉਮਰ ਦੇ ਬੱਚਿਆਂ ਤੋਂ ਮੁਫਤ ਤੇ ਲਾਜ਼ਮੀ ਸਿੱਖਿਆ ਦਾ ਹੱਕ ਖੋਹਣ ਵੱਲ ਨੂੰ ਇਸ਼ਾਰਾ ਕਰਦਾ ਹੈ।

government school in village Khokhargovernment school in village Khokhar

ਕਿਸਾਨ ਆਗੂਆਂ ਨੇ ਕਿਹਾ ਕਿ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈਕੇ ਚਿੰਤਤ ਮਾਪਿਆਂ, ਅਧਿਆਪਕਾਂ, ਵਿਦਵਾਨਾਂ ਤੇ ਚਿੰਤਕਾਂ ਨੇ ਵੀ ਸਕੂਲ ਖੋਲ੍ਹੇ ਜਾਣ ਦੀ ਗੱਲ ਦੀ ਪ੍ਰੋੜਤਾ ਕੀਤੀ ਹੈ। ਸਾਡੀਆਂ ਸਰਕਾਰਾਂ ਨੂੰ ਕੰਧ 'ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਹੁਣ ਜਦੋਂ ਕਰੋਨਾ ਦੇ ਨਾਲ ਨੂੰ ਕੁੱਲ ਜੀਵਨ ਆਪਣੀ ਨਿਰੰਤਰ ਤੋਰੇ ਤੁਰ ਰਿਹਾ ਹੈ, ਕੋਵਿਡ ਨਿਯਮਾਂ ਦੇ ਅੰਗ-ਸੰਗ ਵਿਚਰਦਿਆਂ ਵਿਦਿਆਰਥੀਆਂ ਤੇ ਸਮਾਜ ਦੇ ਭਲੇ ਲਈ ਸਕੂਲ ਖੋਲ੍ਹੇ ਜਾਣੇ ਚਾਹੀਦੇ ਹਨ। ਉਪਰੋਕਤ ਨੂੰ ਮੁੱਖ ਰੱਖਦਿਆਂ ਹੀ ਜਥੇਬੰਦੀ ਨੇ ਮਾਪਿਆਂ ਦੇ ਕਹਿਣ ਅਤੇ  ਸਹਿਯੋਗ ਨਾਲ ਹੀ ਸਕੂਲ ਖੁਲਵਾਉਣ ਦਾ ਇਹ ਉਪਰਾਲਾ ਕੀਤਾ ਹੈ। ਇਸ ਮੌਕੇ ਵੱਡੀ ਗਿਣਤੀ 'ਚ ਬੱਚਿਆਂ ਦੇ ਮਾਪੇ ਅਤੇ ਭਾਕਿਯੂ (ਏਕਤਾ ਉਗਰਾਹਾਂ) ਦੇ ਵਰਕਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement