ਮਨਜੀਤ ਸਿੰਘ ਬਰਾੜ ਤੇ ਜਗਜੀਤ ਸਿੰਘ ਫੱਤਣਵਾਲਾ ਨੇ ਮੁੜ ਫੜ੍ਹਿਆ ਅਕਾਲੀ ਦਲ ਦਾ ਪੱਲਾ
Published : Feb 2, 2022, 6:56 pm IST
Updated : Feb 2, 2022, 6:56 pm IST
SHARE ARTICLE
Manjit Singh Brar and Jagjit Singh Fattanwala rejoined the Akali Dal
Manjit Singh Brar and Jagjit Singh Fattanwala rejoined the Akali Dal

ਸੁਖਬੀਰ ਬਾਦਲ ਨੇ ਕੀਤੇ ਸਵਾਗਤ

 

ਸ੍ਰੀ ਮੁਕਤਸਰ ਸਾਹਿਬ : ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਮਨਜੀਤ ਸਿੰਘ ਬਰਾੜ ਫੱਤਣਵਾਲਾ ਅਤੇ ਜਗਜੀਤ ਸਿੰਘ ਫੱਤਣਵਾਲਾ ਸ਼੍ਰੋਮਣੀ ਅਕਾਲੀ ਦਲ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ਾਮਲ ਹੋਏ। 

 

Manjit Singh Brar and Jagjit Singh Fattanwala rejoined the Akali DalManjit Singh Brar and Jagjit Singh Fattanwala rejoined the Akali Dal

 

ਮਨਜੀਤ ਸਿੰਘ ਬਰਾੜ ਫੱਤਣਵਾਲਾ ਅਤੇ ਜਗਜੀਤ ਸਿੰਘ ਫੱਤਣਵਾਲਾ ਵੱਲੋਂ ਘਰ ਵਾਪਸੀ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਵਿਖੇ ਚੋਣ ਪ੍ਰਚਾਰ ਦੌਰਾਨ ਉਕਤ ਦੋਵੇਂ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਾਮਲ ਹੋਏ। ਉੁਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਅਤੇ ਪਾਰਟੀ ਵਰਕਰਾਂ ਦਾ ਮਰਨਾ-ਜਿਊਣਾ ਪੰਜਾਬੀਆਂ ਨਾਲ ਹੈ, ਜਦੋਂ ਕਿ ਦੂਜੀਆਂ ਪਾਰਟੀਆਂ ਦਾ ਪੰਜਾਬ ਨਾਲ ਕੋਈ ਲਗਾਅ ਨਹੀਂ ਹੈ।

 

Manjit Singh Brar and Jagjit Singh Fattanwala rejoined the Akali DalManjit Singh Brar and Jagjit Singh Fattanwala rejoined the Akali Dal

 

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਪਰਿਵਾਰ ਸਾਡਾ ਪਰਿਵਾਰ ਹੈ।  ਅੱਜ ਸਾਨੂੰ ਖੁਸ਼ੀ ਹੋਈ ਹੈ ਕੇ ਇਹ ਅੱਜ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ ,ਇਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਮੁਕਤਸਰ ਵਾਸੀਆਂ ਨਾਲ ਬਾਦਲ ਪਰਿਵਾਰ ਦਾ ਜੋ ਰਿਸ਼ਤਾ ਹੈ, ਉਹ ਮੁੱਖ ਮੰਤਰੀ ਚੰਨੀ, ਨਵਜੋਤ ਸਿੱਧੂ, ਕੇਜਰੀਵਾਲ ਜਾਂ ਹੋਰ ਕਿਸੇ ਆਗੂ ਨਾਲ ਨਹੀਂ ਹੋ ਸਕਦਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਰਗੜੇ ਲਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਤੌਰ 'ਤੇ ਇਕ ਵਾਰ ਵੀ ਇਸ ਹਲਕੇ 'ਚ ਨਹੀਂ ਆਏ।

Manjit Singh Brar and Jagjit Singh Fattanwala rejoined the Akali DalManjit Singh Brar and Jagjit Singh Fattanwala rejoined the Akali Dal

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement