ਸੁਖਬੀਰ ਬਾਦਲ ਨੇ ਅਪਣੇ ਪਿਤਾ ਦੇ ਕਵਰਿੰਗ ਉਮੀਦਵਾਰ ਵਜੋਂ ਕਾਗ਼ਜ਼ ਭਰੇ
Published : Feb 2, 2022, 12:54 am IST
Updated : Feb 2, 2022, 12:54 am IST
SHARE ARTICLE
image
image

ਸੁਖਬੀਰ ਬਾਦਲ ਨੇ ਅਪਣੇ ਪਿਤਾ ਦੇ ਕਵਰਿੰਗ ਉਮੀਦਵਾਰ ਵਜੋਂ ਕਾਗ਼ਜ਼ ਭਰੇ

ਮਲੋਟ, 1 ਫ਼ਰਵਰੀ (ਗੁਰਮੀਤ ਸਿੰਘ ਮੱਕੜ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਪਣੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਸਥਾਨਕ ਮਿਮਿਟ ਕਾਲਜ ਵਿਖੇ ਬਣੇ ਰਿਟਰਨਿੰਗ ਅਫ਼ਸਰ ਏ.ਡੀ.ਸੀ. ਰਾਜਦੀਪ ਕੌਰ ਦੇ ਚੋਣ ਦਫ਼ਤਰ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਤੋਂ ਉਨ੍ਹਾਂ ਦੀ ਜੰਗ ਸ਼ੁਰੂ ਹੈ, ਕਿਉਂਕਿ ਚੋਣਾਂ ਵਿਚ ਸਿਰਫ਼ 20 ਦਿਨ ਬਾਕੀ ਹਨ |
ਉਨ੍ਹਾਂ ਕਿਹਾ ਕਿ ਉਹ ਜਿਥੇ ਵੀ ਜਾਂਦੇ ਹਨ ਤਾਂ ਲੋਕ ਬਾਦਲ ਸਾਹਿਬ ਸਮੇਂ ਦੀ ਸਰਕਾਰ ਨੂੰ  ਯਾਦ ਕਰਦੇ ਹਨ, ਜਿਸ ਲਈ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਲਗਭਗ ਤੈਅ ਹੈ | ਇਸ ਮੌਕੇ ਪਰਮਿੰਦਰ ਸਿੰਘ ਕੋਲਿਆਂਵਾਲੀ, ਤੇਜਿੰਦਰ ਸਿੰਘ ਮਿੱਡੂਖੇੜਾ ਆਦਿ ਹਾਜ਼ਰ ਸਨ |
ਫੋਟੋਫਾਇਲ ਨੰ:-01ਐਮਐਲਟੀ01
ਕੈਂਪਸ਼ਨ : ਮਲੋਟ ਵਿਖੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਦੇ ਹੋਏ ਸ. ਸੁਖਬੀਰ ਸਿੰਘ ਬਾਦਲ |                                              ਤਸਵੀਰ:-ਗੁਰਮੀਤ ਸਿੰਘ ਮੱਕੜ, ਮਲੋਟ |   

 

SHARE ARTICLE

ਏਜੰਸੀ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement