
ਮ੍ਰਿਤਕ ਕਾਰੋਬਾਰ ਵਿੱਚ ਘਾਟੇ ਕਾਰਨ ਰਹਿੰਦਾ ਸੀ ਪ੍ਰੇਸ਼ਾਨ
ਜ਼ੀਰਕਪੁਰ: ਵੀਆਈਪੀ ਰੋਡ ’ਤੇ ਸਥਿਤ ਜੈਪੁਰੀਆ ਸਨਰਾਈਜ਼ ਸੁਸਾਇਟੀ ਦੀ ਛੇਵੀਂ ਮੰਜ਼ਿਲ ਤੋਂ 53 ਸਾਲਾ ਵਿਅਕਤੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਕਾਰੋਬਾਰ 'ਚ ਘਾਟੇ ਕਾਰਨ ਪਰੇਸ਼ਾਨ ਚੱਲ ਰਿਹਾ ਸੀ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਲੁਟੇਰਿਆਂ ਤੋਂ ਬਚਦੇ ਪੰਜਾਬ ਯੂਨੀਵਰਸਿਟੀ ਦੀ ਕੰਧ ਤੋੜ ਕੇ ਅੰਦਰ ਵੜੀ ਕਾਰ
ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੌਕੇ 'ਤੇ ਪੁਲਿਸ ਨੂੰ ਮ੍ਰਿਤਕ ਦੇ ਘਰੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਮ੍ਰਿਤਕ ਦੀ ਪਛਾਣ ਨਰਿੰਦਰ ਗੁਪਤਾ ਵਾਸੀ ਜੈਪੁਰੀਆ ਸਨਰਾਈਜ਼ ਗ੍ਰੀਨ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਮਿਸਰ ਦੇ ਇਕ ਹਸਪਤਾਲ 'ਚ ਲੱਗੀ ਭਿਆਨਕ ਅੱਗ, ਤਿੰਨ ਮੌਤਾਂ
ਮ੍ਰਿਤਕ ਪੋਲਟਰੀ ਫਾਰਮ ਵਿੱਚ ਕੰਮ ਕਰਦਾ ਸੀ ਅਤੇ ਕਾਰੋਬਾਰ ਵਿੱਚ ਘਾਟੇ ਕਾਰਨ ਆਰਥਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਨਰਿੰਦਰ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੂੰ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।