ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ
Published : Feb 2, 2023, 4:41 pm IST
Updated : Feb 2, 2023, 4:42 pm IST
SHARE ARTICLE
Aman Arora gives away State Energy Conservation Awards to Govt & Private Entities
Aman Arora gives away State Energy Conservation Awards to Govt & Private Entities

ਕਿਹਾ- ਬਿਜਲੀ ਉਤਪਾਦਨ ਦੇ ਰਵਾਇਤੀ ਢੰਗਾਂ ਦੀ ਥਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣਾ ਸਮੇਂ ਦੀ ਲੋੜ

 

ਚੰਡੀਗੜ੍ਹ,: ਸੂਬੇ ਵਿੱਚ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਕੇ ਲੋਕਾਂ ਵਾਸਤੇ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟ੍ਰੀਅਲਿਸਟਜ਼ (ਸੀ.ਆਈ.ਆਈ) ਦੇ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਸੰਸਥਾਵਾਂ ਨੂੰ ਰਾਜ ਊਰਜਾ ਸੰਭਾਲ ਐਵਾਰਡਾਂ ਨਾਲ ਸਨਮਾਨਿਤ ਕੀਤਾ।

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕਰਵਾਏ ਗਏ ਰਾਜ ਪੱਧਰੀ ਊਰਜਾ ਸੰਭਾਲ ਦਿਵਸ ਅਤੇ ਐਵਾਰਡ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਕਾਰਬਨ-ਮੁਕਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ, ਇਸ ਲਈ ਊਰਜਾ ਦੀ ਬੱਚਤ ਵੱਲ ਧਿਆਨ ਕੇਂਦਰਿਤ ਕੀਤਾ ਗਿਆ ਹੈ ਤਾਂ ਜੋ ਵਾਤਾਵਰਣ ਨੂੰ ਬਚਾਉਣ ਲਈ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਇਆ ਜਾ ਸਕੇ।

Aman AroraAman Arora gives away State Energy Conservation Awards to Govt & Private Entities

ਕੈਬਨਿਟ ਮੰਤਰੀ ਨੇ ਕਿਹਾ ਕਿ ਬਿਜਲੀ ਉਤਪਾਦਨ ਲਈ ਰਵਾਇਤੀ ਈਂਧਣ 'ਤੇ ਨਿਰਭਰਤਾ ਬਹੁਤ ਜ਼ਿਆਦਾ ਹੈ, ਜਿਸ ਨਾਲ ਪ੍ਰਦੂਸ਼ਣ ਹੋਣ ਦੇ ਨਾਲ-ਨਾਲ ਵਾਤਾਵਰਣ ਲਈ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਉਦਯੋਗਾਂ ਦੇ ਵਿਸਥਾਰ ਅਤੇ ਹੋਰ ਬੁਨਿਆਦੀ ਢਾਂਚੇ ਦੀ ਲੋੜ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਦਿਨੋ-ਦਿਨ ਵਧ ਰਹੀ ਹੈ, ਇਸ ਲਈ ਰਵਾਇਤੀ ਊਰਜਾ ਦੇ ਬਦਲ ਵਜੋਂ ਨਵਿਆਉਣਯੋਗ ਊਰਜਾ ਸਰੋਤਾਂ ਜਿਵੇਂ ਸੂਰਜੀ ਊਰਜਾ, ਹਾਈਡਲ ਅਤੇ ਬਾਇਉਮਾਸ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਲਗਭਗ 2150 ਮੈਗਾਵਾਟ ਸਮਰੱਥਾ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਗਾਏ ਗਏ ਹਨ, ਜੋ ਕੁੱਲ ਸਥਾਪਿਤ ਸਮਰੱਥਾ ਦਾ ਲਗਭਗ 16 ਫ਼ੀਸਦੀ ਹੈ। ਇਸ ਵਿੱਚੋਂ ਸੂਬੇ ਵਿੱਚ 1200 ਮੈਗਾਵਾਟ ਸਮਰੱਥਾ ਦੇ ਸੋਲਰ ਪਲਾਂਟ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਨੇ ਸੂਬੇ ਵਿੱਚ ਲਾਗੂ ਕੰਪੋਜ਼ਿਟ ਕਲਾਈਮੇਟ ਜ਼ੋਨ ਲਈ ਨੈਸ਼ਨਲ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਵਿੱਚ ਸੋਧ ਕਰਕੇ ਪੰਜਾਬ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ) ਨੂੰ ਵਿਕਸਤ ਕਰਨ ਅਤੇ ਨੋਟੀਫਾਈ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਇਸ ਨੂੰ ਇਮਾਰਤੀ ਕਾਨੂੰਨਾਂ ਵਿੱਚ ਸ਼ਾਮਲ ਕਰਕੇ ਲਾਗੂ ਕੀਤਾ ਜਾ ਰਿਹਾ ਹੈ। ਨਵੀਆਂ ਬਣਨ ਵਾਲੀਆਂ ਵਪਾਰਕ ਇਮਾਰਤਾਂ ਵਿੱਚ 8 ਫ਼ੀਸਦੀ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਈ.ਸੀ.ਬੀ.ਸੀ. ਦੀ ਵਰਤੋਂ ਨਾਲ 18 ਮਿਲੀਅਨ ਯੂਨਿਟ ਬਿਜਲੀ ਦੀ ਖਪਤ ਘਟੇਗੀ, ਜਿਸ ਨਾਲ 15 ਹਜ਼ਾਰ ਟਨ ਕਾਰਬਨ ਡਾਈਆਕਸਾਈਡ ਦੀ ਨਿਕਾਸੀ ਵਿੱਚ ਕਮੀ ਆਵੇਗੀ, ਜੋ ਪ੍ਰਤੀ ਸਾਲ 6 ਲੱਖ ਰੁੱਖ ਲਗਾਉਣ ਦੇ ਬਰਾਬਰ ਹੈ।

Aman AroraAman Arora gives away State Energy Conservation Awards to Govt & Private Entities

ਲੋਕਾਂ ਨੂੰ ਊਰਜਾ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਊਰਜਾ ਕੁਸ਼ਲ ਡਿਜ਼ਾਈਨ, ਬਿਲਡਿੰਗ ਸਮੱਗਰੀ ਅਤੇ ਊਰਜਾ ਸੰਭਾਲ ਬਿਲਡਿੰਗ ਕੋਡ ਦੀ ਵਰਤੋਂ ਕਰਦਿਆਂ ਵਪਾਰਕ ਖੇਤਰ ਵਿੱਚ ਊਰਜਾ ਦੀ ਬੱਚਤ ਕਰਨਾ ਇਮਾਰਤਾਂ ਵਿੱਚ ਊਰਜਾ ਬਚਾਉਣ ਦੇ ਮੁੱਖ ਉਪਰਾਲਿਆਂ ਵਿੱਚੋਂ ਇੱਕ ਹੈ। ਉਨ੍ਹਾਂ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੇ ਖੇਤਰ ਵਿੱਚ ਪਹਿਲਕਦਮੀਆਂ ਕਰਨ ਲਈ ਪੇਡਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਪੇਡਾ ਦੇ ਚੇਅਰਮੈਨ ਐੱਚ.ਐੱਸ. ਹੰਸਪਾਲ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਵਿਚਕਾਰਲੇ ਪਾੜੇ ਨੂੰ ਪੂਰਾ ਕਰਨ ਲਈ ਸੂਬੇ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਦੀ ਸੰਭਾਲ ਤੇ ਊਰਜਾ ਕੁਸ਼ਲਤਾ ਦੇ ਉਪਾਵਾਂ ਨੂੰ ਅਪਣਾਉਂਦੇ ਹੋਏ ਸਮਝਦਾਰੀ ਨਾਲ ਊਰਜਾ ਦੀ ਵਰਤੋਂ ਕਰਨ 'ਤੇ ਜ਼ੋਰ ਦਿੱਤਾ।

Aman AroraAman Arora gives away State Energy Conservation Awards to Govt & Private Entities

ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਸੁਮੀਤ ਕੇ. ਜਾਰੰਗਲ ਨੇ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਊਰਜਾ ਸੰਭਾਲ ਬਾਰੇ ਜਾਗਰੂਕਤਾ ਵੱਖ-ਵੱਖ ਭਾਈਵਾਲ ਵਿਭਾਗਾਂ ਦੇ ਸਲਾਹ-ਮਸ਼ਵਰੇ ਨਾਲ ਵਰਕਸ਼ਾਪਾਂ/ਸੈਮੀਨਾਰਾਂ ਰਾਹੀਂ ਅਤੇ ਟਰਾਂਸਪੋਰਟ, ਇਮਾਰਤਾਂ, ਉਦਯੋਗ ਖੇਤਰਾਂ ਵਿੱਚ ਊਰਜਾ ਸੰਭਾਲ ਨੀਤੀਆਂ ਲਾਗੂ ਕਰਕੇ ਪੈਦਾ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੇਡਾ ਨੇ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ 'ਤੇ ਖੋਜ ਅਤੇ ਵਿਕਾਸ ਰਾਹੀਂ ਨਵੇਂ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ 13 ਨਾਮਵਰ ਇੰਜੀਨੀਅਰਿੰਗ ਸੰਸਥਾਵਾਂ/ਯੂਨੀਵਰਸਿਟੀਆਂ ਨਾਲ ਸਮਝੌਤਾ ਸਹੀਬੱਧ ਕੀਤਾ। ਡਾ. ਜਾਰੰਗਲ ਨੇ ਕਿਹਾ ਕਿ ਪੇਡਾ ਉਨ੍ਹਾਂ ਸੰਸਥਾਵਾਂ/ਯੂਨਿਟਾਂ ਨੂੰ "ਸੂਬਾਈ ਮਾਨਤਾ" ਵੀ ਦੇ ਰਿਹਾ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਸਾਲ 2020-21 ਅਤੇ 2021-22 ਦੌਰਾਨ ਊਰਜਾ ਦੀ ਕੁਸ਼ਲ ਵਰਤੋਂ, ਪ੍ਰਬੰਧਨ ਅਤੇ ਸੰਭਾਲ ਲਈ ਵਧੇਰੇ ਯਤਨ ਕੀਤੇ ਹਨ।

Aman AroraAman Arora gives away State Energy Conservation Awards to Govt & Private Entities

ਇਸ ਮੌਕੇ ਕੈਬਨਿਟ ਮੰਤਰੀ ਨੇ ਇਮਾਰਤਾਂ ਅਤੇ ਉਦਯੋਗਾਂ ਵਿੱਚ ਊਰਜਾ ਕੁਸ਼ਲ ਸਮੱਗਰੀ ਦੀ ਵਰਤੋਂ ਸਬੰਧੀ ਵੱਖ-ਵੱਖ ਭਾਈਵਾਲ ਵਿਭਾਗਾਂ/ਸੰਸਥਾਵਾਂ ਤੋਂ ਆਏ ਨੁਮਾਇੰਦਿਆਂ ਲਈ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ। ਪੇਡਾ ਦੇ ਡਾਇਰੈਕਟਰ ਐਮ.ਪੀ.  ਸਿੰਘ ਨੇ ਸਾਰੇ ਭਾਈਵਾਲਾਂ ਦਾ ਧੰਨਵਾਦ ਕਰਦਿਆਂ ਆਪਣੀਆਂ ਰਿਹਾਇਸ਼ਾਂ ਅਤੇ ਕੰਮ ਵਾਲੀਆਂ ਥਾਵਾਂ 'ਤੇ ਊਰਜਾ ਬਚਾਉਣ ਦੇ ਉਪਾਅ ਅਪਣਾਉਣ ਦੀ ਅਪੀਲ ਕੀਤੀ। ਚੀਫ ਆਰਕੀਟੈਕਟ ਪੰਜਾਬ ਸ੍ਰੀਮਤੀ ਸਪਨਾ ਸਣੇ 200 ਤੋਂ ਵੱਧ ਲੋਕਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement