SSP ਕੁਲਦੀਪ ਚਾਹਲ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ
Published : Feb 2, 2023, 1:45 pm IST
Updated : Feb 2, 2023, 1:45 pm IST
SHARE ARTICLE
Kuldeep Chahal
Kuldeep Chahal

ਚਹਿਲ ਨੂੰ ਚੰਡੀਗੜ੍ਹ ਵਿਚ 3 ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਹੀ ਵਾਪਸ ਭੇਜ ਦਿੱਤਾ ਗਿਆ ਸੀ।

ਚੰਡੀਗੜ੍ਹ - ਚੰਡੀਗੜ੍ਹ ਸੀਬੀਆਈ ਨੇ ਚੰਡੀਗੜ੍ਹ ਦੇ ਸਾਬਕਾ SSP ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਕੁਲਦੀਪ ਸਿੰਘ ਚਾਹਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਜਾਂਚ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ਦੇ ਐਸਐਸਪੀ ਰਹਿੰਦਿਆਂ ਚਾਹਲ ਖਿਲਾਫ਼ ਭ੍ਰਿਸ਼ਟਾਚਾਰ ਅਤੇ ਦੁਰਵਿਹਾਰ ਦੇ ਦੋਸ਼ਾਂ ਤਹਿਤ ਸ਼ੁਰੂ ਕੀਤੀ ਗਈ ਹੈ।  
ਦੱਸ ਦਈਏ ਕਿ ਚਹਿਲ ਨੂੰ ਚੰਡੀਗੜ੍ਹ ਵਿਚ 3 ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਹੀ ਵਾਪਸ ਭੇਜ ਦਿੱਤਾ ਗਿਆ ਸੀ।

Kuldeep ChahalKuldeep Chahal

ਇਸ ਪਿੱਛੇ ਉਸ ਦੇ ਕਥਿਤ ਦੁਰਵਿਵਹਾਰ ਨੂੰ ਕਾਰਨ ਦੱਸਿਆ ਗਿਆ ਅਤੇ ਪ੍ਰਸ਼ਾਸਕ ਬੀ.ਐੱਲ. ਪੁਰੋਹਿਤ ਨੇ ਉਸ ਨੂੰ 12 ਦਸੰਬਰ ਨੂੰ ਤੁਰੰਤ ਪ੍ਰਭਾਵ ਤੋਂ ਮੁਕਤ ਕਰਨ ਦੇ ਹੁਕਮ ਜਾਰੀ ਕੀਤੇ। ਸੂਤਰਾਂ ਅਨੁਸਾਰ ਇਹ ਜਾਂਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਹੈ। ਦੱਸ ਦਈਏ ਕਿ ਸਾਲ 2009 ਬੈਚ ਦੇ ਆਈਪੀਐਸ ਅਧਿਕਾਰੀ ਚਾਹਲ ਨੇ 29 ਸਤੰਬਰ 2020 ਨੂੰ ਚੰਡੀਗੜ੍ਹ ਦੇ ਐਸਐਸਪੀ ਦਾ ਚਾਰਜ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਮੁਹਾਲੀ ਦੇ ਐਸ.ਐਸ.ਪੀ. ਸਨ। 

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement