
ਰਾਜਪਾਲ ਨੇ ਨਸ਼ਿਆਂ ਬਾਰੇ ਵੀ ਕੀਤੀ ਗੱਲਬਾਤ
ਚੰਡੀਗੜ੍ਹ - ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਹਮੋ ਸਾਹਮਣੇ ਹੋਏ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੀਆਂ ਜੇਲ੍ਹਾਂ ਦੇ ਪ੍ਰਬੰਧ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ ਤੇ ਕਿਹਾ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਕੰਟਰੋਲ ਵਿਚ ਨਹੀਂ ਹਨ, ਜੇਲ੍ਹਾਂ ਤੋਂ ਮਾਫ਼ੀਆ ਨੂੰ ਕੰਟੋਰਲ ਕੀਤਾ ਜਾ ਰਿਹਾ ਹੈ। ਰਾਜਪਾਲ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਡੀਜੀਪੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਹ ਲਗਾਤਾਰ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਐਕਟਿਵ ਹਨ ਤੇ ਇਸ ਕਰ ਕੇ ਹੀ ਚੈਕਿੰਗ ਕਰ ਕੇ ਆਏ ਦਿਨ ਮੋਬਾਇਲ ਫੜੇ ਜਾ ਰਹੇ ਹਨ।
Banwarilal Purohit
ਇਸ ਦੇ ਨਾਲ ਹੀ ਰਾਜਪਾਲ ਨੇ ਨਸ਼ਿਆ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਅਜਿਹੀ ਲਪੇਟ ਵਿਚ ਹੈ ਕਿ ਸਕੂਲਾਂ ਤੋਂ ਲੈ ਕੇ ਜਨਰਲ ਸਟੋਰਾਂ ਤੱਕ ਨਸ਼ੇ ਵਿਕ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿਚ ਨਸ਼ਾ ਵਿਕ ਰਿਹਾ ਹੈ। ਸਕੂਲੀ ਬੱਚੇ ਨਸ਼ੇ ਦੇ ਆਦੀ ਹੁੰਦੇ ਜਾ ਰਹੇ ਹਨ ਅਤੇ ਗੱਲ ਤਾਂ ਇਹ ਹੋ ਗਈ ਹੈ ਕਿ ਨਸ਼ੇ ਦੀ ਲੋੜ ਪੂਰੀ ਕਰਨ ਲਈ ਉਹ ਚੋਰੀਆਂ ਕਰਨ ਲੱਗ ਪਏ ਹਨ।
DGP Gaurav Yadav
ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦ 'ਤੇ ਕਾਫੀ ਨਸ਼ਾ ਫੜਿਆ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਇਹ ਹਰ ਪਿੰਡ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਵਿਰੁੱਧ ਜਗਾਉਣ ਦੀ ਕੋਸ਼ਿਸ਼ ਕਰਨਾ ਮੇਰਾ ਫਰਜ਼ ਹੈ। ਰਾਜਪਾਲ ਨੇ ਇਹ ਵੀ ਕਿਹਾ ਕਿ ਨਸ਼ਿਆਂ ਨੂੰ ਹਰ ਪਿੰਡ ਤੱਕ ਪਹੁੰਚਣ ਤੋਂ ਰੋਕਣ ਲਈ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਦੂਜੇ ਪਾਸੇ ਰਾਜਪਾਲ ਦੇ ਇਸ ਬਿਆਨ 'ਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਹੈ ਕਿ ਸਰਹੱਦ 'ਤੇ BSF ਤਾਇਨਾਤ ਹੈ ਅਤੇ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਕੰਮ ਕਰਨ ਦੀ ਸੀਮਾ ਵਧਾ ਕੇ 50 ਕਿਲੋਮੀਟਰ ਕਰ ਦਿੱਤੀ ਹੈ, ਇਸ ਲਈ ਰਾਜਪਾਲ ਇਸ ਬਾਰੇ ਕੇਂਦਰ ਸਰਕਾਰ ਨੂੰ ਦੱਸਣਾ ਚਾਹੀਦਾ ਹੈ।