ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

By : KOMALJEET

Published : Feb 2, 2023, 6:49 pm IST
Updated : Feb 2, 2023, 7:01 pm IST
SHARE ARTICLE
PUNJAB GOVERNMENT HAS RELEASED AN AMOUNT OF ONE CRORE RUPEES TO GIVE LOANS TO THE BACKWARD CLASSES: DR. BALJIT KAUR
PUNJAB GOVERNMENT HAS RELEASED AN AMOUNT OF ONE CRORE RUPEES TO GIVE LOANS TO THE BACKWARD CLASSES: DR. BALJIT KAUR

ਮਾਨ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਸਵੈ-ਰੁਜ਼ਗਾਰ ਦੇਣ ਲਈ ਘੱਟ ਵਿਆਜ਼ ਦਰ ਤੇ ਮੁਹੱਈਆ ਕਰਵਾਏ ਜਾਣਗੇ ਕਰਜ਼ੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਸਵੈ-ਰੁਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ 'ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ਪਿਛਲੇ 5 ਸਾਲ ਦੌਰਾਨ ਇੱਕ ਵਾਰ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਐਨਬੀਸੀਐਫਡੀਸੀ ਤੋਂ ਟਰਮ ਲੋਨ(ਮਿਆਦੀ ਕਰਜ਼ਾ) ਲੈਣ ਸਬੰਧੀ ਆਪਣੇ ਹਿੱਸੇ ਵਜੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ: ਇਸ ਸਾਲ ਅਮਰੀਕਾ ਦਾ ਦੌਰਾ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਰਾਸ਼ਟਰੀ ਕਾਰਪੋਰੇਸ਼ਨ ਐਨ ਬੀ ਸੀ ਐਫ ਡੀ ਸੀ ਵੱਲੋਂ ਇਸ ਸਕੀਮ ਅਧੀਨ 8.50 ਕਰੋੜ ਰੁਪਏ ਦੀ ਰਾਸੀ ਮਿਲਾ ਕੇ ਪੰਜਾਬ ਰਾਜ ਦੇ ਪੱਛੜੀਆਂ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ 9.50 ਕਰੋੜ ਰੁਪਏ ਦੇ ਕਰਜੇ ਵੰਡੇ ਜਾਣਗੇ। ਨਿਗਮ ਵੱਲੋਂ ਯੋਗ ਵਿਅਕਤੀਆਂ ਨੂੰ ਕਰਜੇ ਵੰਡਣ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਤੇ ਅਵੇਅਰਨੈੱਸ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਯੋਗ ਵਿਅਕਤੀ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕਰਕੇ ਸਵੈ-ਰੁਜ਼ਗਾਰ ਦੇ ਧੰਦੇ ਸ਼ੁਰੂ ਕਰ ਸਕਣ।

ਇਹ ਵੀ ਪੜ੍ਹੋ: ਗੁਰਦੀਪ ਸਿੰਘ ਬਾਠ ਨੇ ਸੰਭਾਲਿਆ ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਦਾ ਅਹੁਦਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆ ਦੇ ਬਿਨੈਕਾਰਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਬੈਂਕਫਿੰਕੋ ਵੱਲੋਂ 5 ਲੱਖ ਰੁਪਏ ਤੱਕ ਦਾ ਕਰਜ਼ਾ 6% ਸਲਾਨਾ ਵਿਆਜ਼ ਦੀ ਦਰ 'ਤੇ ਅਸਾਨ ਕਿਸ਼ਤਾਂ 'ਤੇ ਦਿੱਤਾ ਜਾਂਦਾ ਹੈ।  ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਨੈਕਾਰ ਪੰਜਾਬ ਸਰਕਾਰ ਵੱਲੋਂ ਘੋਸ਼ਿਤ ਪੱਛੜੀ ਸ਼੍ਰੇਣੀ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ।  ਕਰਜ਼ਾ ਲੈਣ ਦੇ ਚਾਹਵਾਨ ਪੱਛੜੀਆਂ ਸ਼੍ਰੇਣੀਆਂ ਦੇ ਉਹਨਾਂ ਬਿਨੈਕਾਰਾਂ ਦੀ ਸਲਾਨਾ ਪਰਿਵਾਰਕ ਆਮਦਨ ਤਿੰਨ ਲੱਖ ਰੁਪਏ ਤੱਕ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 36 ਪ੍ਰਿੰਸੀਪਲ 4 ਫਰਵਰੀ ਨੂੰ ਸਿੰਗਾਪੁਰ ਲਈ ਹੋਣਗੇ ਰਵਾਨਾ, ਪ੍ਰੋਫੈਸ਼ਨਲ ਟੀਚਿੰਗ ਸੈਮੀਨਾਰ 'ਚ ਕਰਨਗੇ ਸ਼ਿਰਕਤ 

ਮੰਤਰੀ ਨੇ ਅੱਗੇ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸਬਜ਼ੀਆਂ ਉਗਾਉਣ,  ਸ਼ਹਿਦ ਦੀਆਂ ਮੱਖੀਆਂ ਪਾਲਣ,  ਕਾਰਪੈਂਟਰੀ, ਫਰਨੀਚਰ, ਲੁਹਾਰਾ ਕੰਮ, ਆਟਾ ਚੱਕੀ, ਕੋਹਲੂ, ਆਟੋ ਰਿਕਸ਼ਾ (ਪੈਸੰਜਰ, ਢੋਆ ਢੁਆਈ), ਜਨਰਲ ਸਟੋਰ (ਕਰਿਆਨਾ, ਕੈਟਲ ਫੀਡ, ਪੋਲਟਰੀ ਫੀਡ), ਹਾਰਡਵੇਅਰ ਸਟੋਰ (ਮੈਨਟਰੀ ਅਤੇ ਬਿਲਡਿੰਗ ਮੈਟੀਰੀਅਲ ਲੋਹਾ) ਆਦਿ ਲਈ ਦਿੱਤਾ ਜਾਂਦਾ ਹੈ।

ਇਹ ਕਰਜ਼ਾ ਕੱਪੜਾ, ਰੈਡੀਮੇਡ ਗਾਰਮੈਂਟ ਸ਼ਾਪ,  ਕਿਤਾਬਾਂ, ਸਟੇਸ਼ਨਰੀ ਦੀ ਦੁਕਾਨ, ਸਾਈਕਲ ਸੇਲ ਤੇ ਰਿਪੇਅਰ, ਫੋਟੋਸਟੇਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ),  ਆਟੋ ਮੋਬਾਇਲ ਰਿਪੇਅਰ, ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ, ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ, ਹੌਜ਼ਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ, ਢਾਬਾ, ਬਿਊਟੀ ਪਾਰਲਰ ਲਈ ਵੀ ਦਿੱਤਾ ਜਾਂਦਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement