ਮੁਹਾਲੀ ਵਿਚ ਲੱਗੀ ਧਾਰਾ 144, ਹੁਣ 31 ਮਾਰਚ ਤੱਕ ਨਹੀਂ ਚੱਲਣਗੇ ਲਾਊਡ ਸਪੀਕਰ
Published : Feb 2, 2023, 8:18 pm IST
Updated : Feb 2, 2023, 8:56 pm IST
SHARE ARTICLE
Section 144 imposed in Mohali District
Section 144 imposed in Mohali District

ਇਸ ਦੇ ਨਾਲ ਹੀ ਅੱਗੇ ਕਿਹਾ ਗਿਆ ਹੈ ਕਿ ਘਰਾਂ ਅਤੇ ਧਾਰਮਿਕ ਸਥਾਨਾਂ ਵਿਚ ਲਾਊਡ ਸਪੀਕਰਾਂ ਦੀ ਆਵਾਜ਼ ਇਮਾਰਤ ਦੀ ਸੀਮਾ ਦੇ ਅੰਦਰ ਰੱਖੀ ਜਾਵੇ।

 

ਮੁਹਾਲੀ:  ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਧਾਰਾ 144 ਤਹਿਤ 31 ਮਾਰਚ 2023 ਤੱਕ ਮੁਹਾਲੀ ਜ਼ਿਲ੍ਹੇ ਵਿਚ ਜਨਤਕ ਮੀਟਿੰਗਾਂ, ਗੈਰਕਾਨੂੰਨੀ ਇਕੱਠ ਕਰਨ ਅਤੇ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਹੁਕਮ ਲਾਊਡ ਸਪੀਕਰਾਂ ਦੀ ਉੱਚੀ ਆਵਾਜ਼ ਕਾਰਨ ਅਮਨ-ਕਾਨੂੰਨ ਵਿਚ ਵਿਘਨ, ਬਜ਼ੁਰਗਾਂ ਦੀ ਸਿਹਤ, ਬਿਮਾਰ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਬੱਚਿਆਂ ਦੇ ਇਮਤਿਹਾਨ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

ਇਸ ਦੇ ਨਾਲ ਹੀ ਅੱਗੇ ਕਿਹਾ ਗਿਆ ਹੈ ਕਿ ਘਰਾਂ ਅਤੇ ਧਾਰਮਿਕ ਸਥਾਨਾਂ ਵਿਚ ਲਾਊਡ ਸਪੀਕਰਾਂ ਦੀ ਆਵਾਜ਼ ਇਮਾਰਤ ਦੀ ਸੀਮਾ ਦੇ ਅੰਦਰ ਰੱਖੀ ਜਾਵੇ। ਸਿਰਫ਼ ਵਿਸ਼ੇਸ਼ ਮੌਕਿਆਂ 'ਤੇ ਹੀ ਲਾਊਡ ਸਪੀਕਰ ਨੂੰ ਪੰਜਾਬ ਇੰਸਟਰੂਮੈਂਟ ਐਕਟ ਅਧੀਨ ਪ੍ਰਵਾਨਗੀ ਲੈਣ ਉਪਰੰਤ ਸਬੰਧਤ ਲਗਾਇਆ ਜਾ ਸਕਦਾ ਹੈ।

ਦੱਸ ਦੇਈਏ ਕਿ ਹਾਲ ਹੀ 'ਚ ਮੁਹਾਲੀ ਜ਼ਿਲਾ ਪ੍ਰਸ਼ਾਸਨ ਨੇ 26 ਮਾਰਚ ਤੱਕ ਜਨਤਕ ਥਾਵਾਂ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਪਾਬੰਦੀ ਲਗਾ ਦਿੱਤੀ ਸੀ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਹਥਿਆਰਾਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ 'ਤੇ ਵੀ ਪਾਬੰਦੀ ਹੋਵੇਗੀ।

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਨਤਕ ਥਾਵਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਜਾਣ ਅਤੇ ਵਿਖਾਉਣ 'ਤੇ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਕਿਸੇ ਵੀ ਭਾਈਚਾਰੇ ਦੇ ਖਿਲਾਫ ਨਫਰਤ ਭਰਿਆ ਭਾਸ਼ਣ ਦੇਣ 'ਤੇ ਪਾਬੰਦੀ ਹੋਵੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement