Delhi Airport News: ਆਈਜੀਆਈ ਹਵਾਈ ਅੱਡੇ 'ਤੇ 82.448 ਕਰੋੜ ਦੀ ਕੋਕੀਨ ਬਰਾਮਦ

By : GAGANDEEP

Published : Feb 2, 2024, 8:08 am IST
Updated : Feb 2, 2024, 8:10 am IST
SHARE ARTICLE
Cocaine worth 82.448 crore recovered at IGI airport News in punjabi
Cocaine worth 82.448 crore recovered at IGI airport News in punjabi

Delhi Airport News: ਕਸਟਮ ਵਿਭਾਗ ਨੇ 5.88 ਕਿਲੋਗ੍ਰਾਮ ਵਜ਼ਨ ਦੀ ਕੋਕੀਨ ਸਮੇਤ ਨਾਈਜੀਰੀਅਨ ਮਹਿਲਾ ਨੂੰ ਕੀਤਾ ਗ੍ਰਿਫ਼ਤਾਰ

Cocaine worth 82.448 crore recovered at IGI airport News in punjabi : ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੀ ਟੀਮ ਨੇ ਕੋਕੀਨ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਕਸਟਮ ਵਿਭਾਗ ਦੀ ਟੀਮ ਨੇ ਇੱਕ ਨਾਈਜੀਰੀਅਨ ਡਰੱਗ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ 82 ਕਰੋੜ ਰੁਪਏ ਤੋਂ ਵੱਧ ਦੀ 5.88 ਕਿਲੋ ਕੋਕੀਨ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ: Kapurthala Accident News: ਵਿਆਹ ਤੋਂ ਵਾਪਸ ਆ ਰਹੇ 2 ਲੋਕਾਂ ਦੀ ਸੜਕ ਹਾਦਸੇ ਵਿਚ ਹੋਈ ਮੌਤ  

ਕਸਟਮ ਵਿਭਾਗ ਦੇ ਬੁਲਾਰੇ ਅਨੁਸਾਰ ਕਸਟਮ ਇੰਟੈਲੀਜੈਂਸ ਦੀ ਟੀਮ ਨੇ ਇਕ ਨਾਈਜੀਰੀਅਨ ਹਵਾਈ ਯਾਤਰੀ ਨੂੰ ਫੜਿਆ ਜੋ ਦਿੱਲੀ ਹਵਾਈ ਅੱਡੇ 'ਤੇ ਆਪਣੇ ਸਮਾਨ 'ਚ ਨਸ਼ੀਲੇ ਪਦਾਰਥ ਛੁਪਾ ਕੇ ਲਿਆਉਂਦੀ ਸੀ। ਉਹ ਅਦੀਸ ਅਬਾਬਾ ਤੋਂ ਆਪਣੇ ਬੈਗ 'ਚ ਲੁਕੋ ਕੇ 82.448 ਕਰੋੜ ਰੁਪਏ ਦੀ 5.88 ਕਿਲੋਗ੍ਰਾਮ ਕੋਕੀਨ ਲੈ ਕੇ ਜਾ ਰਹੀ ਸੀ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਨੇ ਵਧਾਈ ਠੰਢ, ਅੱਜ ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ 

ਦੱਸ ਦੇਈਏ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 82.448 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਨੂੰ ਬਰਾਮਦ ਕਰਨ ਦੇ ਨਾਲ ਹੀ ਦੋਸ਼ੀ ਮਹਿਲੀ ਹਵਾਈ ਯਾਤਰੀ ਨੂੰ ਐਨਡੀਪੀਐਸ ਐਕਟ ਅਤੇ ਤਸਕਰੀ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਸਟਮ ਵਿਭਾਗ ਦੀ ਟੀਮ ਇਸ ਮਾਮਲੇ ਵਿੱਚ ਹੋਰ ਜਾਂਚ ਕਰ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Cocaine worth 82.448 crore recovered at IGI airport News in punjabi  , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement