AAP Protest: ਭਾਜਪਾ ਦੀ ਤਾਨਾਸ਼ਾਹੀ ਨੂੰ ਦੇਖ ਕੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਰੂਹਾਂ ਤੜਫ ਰਹੀਆਂ ਹੋਣਗਿਆਂ: CM ਭਗਵੰਤ ਮਾਨ
Published : Feb 2, 2024, 8:00 pm IST
Updated : Feb 2, 2024, 8:00 pm IST
SHARE ARTICLE
CM Bhagwant Mann
CM Bhagwant Mann

ਕਿਹਾ, ਜੇਕਰ ਨਰਿੰਦਰ ਮੋਦੀ 2024 ਵਿਚ ਮੁੜ ਸੱਤਾ ਵਿਚ ਆਏ ਤਾਂ ਉਹ ਭਾਰਤ ਵਿਚ ਰੂਸ ਦਾ ਕਾਨੂੰਨ ਲਾਗੂ ਕਰਨਗੇ

AAP Protest: ਚੰਡੀਗੜ੍ਹ ਮੇਅਰ ਚੋਣਾਂ 'ਚ ਧਾਂਦਲੀ ਦੇ ਇਲਜ਼ਾਮ ਲਗਾਉਂਦਿਆਂ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ 'ਚ ਭਾਜਪਾ ਹੈੱਡਕੁਆਰਟਰ ਨੇੜੇ ਵੱਡਾ ਪ੍ਰਦਰਸ਼ਨ ਕੀਤਾ।  ਧਰਨੇ ਵਿਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨਾਲ ਪੰਜਾਬ ਅਤੇ ਦਿੱਲੀ ਦੇ ਕਈ ਵਿਧਾਇਕ, ਸੰਸਦ ਮੈਂਬਰ ਅਤੇ ਮੰਤਰੀ ਵੀ ਮੌਜੂਦ ਸਨ।

ਧਰਨੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵਤ ਮਾਨ ਨੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 30 ਜਨਵਰੀ ਨੂੰ ਪੂਰੇ ਦੇਸ਼ ਨੇ ਦੇਖਿਆ ਕਿ ਕਿਸ ਤਰ੍ਹਾਂ ਭਾਜਪਾ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੇ ਕੈਮਰਿਆਂ ਦੇ ਸਾਹਮਣੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੇ ਬੈਲਟ ਪੇਪਰਾਂ ਨਾਲ ਜਾਣਬੁੱਝ ਕੇ ਛੇੜਛਾੜ ਕੀਤੀ। ਪਰ ਉਥੇ ਭਾਜਪਾ ਤੋਂ ਇਕ ਗਲਤੀ ਹੋ ਗਈ। ਕੰਮ ਉਸ ਦੀ ਯੋਜਨਾ ਅਨੁਸਾਰ ਨਹੀਂ ਹੋਇਆ, ਨਹੀਂ ਤਾਂ ਉਹ ਵੀਡੀਉ ਰਿਕਾਰਡਿੰਗ ਬੰਦ ਕਰਵਾ ਦਿੰਦੇ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਸ ਨੇ ਅਜਿਹਾ ਕੀਤਾ ਹੈ। ਉਹ ਹਰ ਛੋਟੀ-ਵੱਡੀ ਚੋਣ ਵਿਚ ਇਸ ਤਰ੍ਹਾਂ ਦੀ ਧਾਂਦਲੀ ਕਰਦੇ ਹਨ ਪਰ ਕੈਮਰਿਆਂ ਕਾਰਨ ਉਹ ਚੰਡੀਗੜ੍ਹ ਵਿਚ ਪਹਿਲੀ ਵਾਰ ਅਜਿਹਾ ਕਰਦੇ ਫੜੇ ਗਏ ਹਨ।

Arvind KejriwalAAP Protest in Delhi

ਮਾਨ ਨੇ ਕਿਹਾ ਕਿ ਭਾਜਪਾ ਨੂੰ ਚੋਣਾਂ ਤੋਂ ਸਮੱਸਿਆ ਹੈ। ਭਾਜਪਾ ਆਗੂ ਚਾਹੁੰਦੇ ਹਨ ਕਿ ਦੇਸ਼ ਵਿਚ ਚੋਣਾਂ ਨਾ ਹੋਣ। ਜੇਕਰ ਉਨ੍ਹਾਂ ਦਾ ਬਸ ਚੱਲਿਆ ਤਾਂ ਉਹ ਦੇਸ਼ ਦੀ ਚੋਣ ਪ੍ਰਕਿਰਿਆ ਨੂੰ ਤਬਾਹ ਕਰ ਦੇਣਗੇ।  ਉਨ੍ਹਾਂ ਕਿਹਾ ਕਿ ਜੇਕਰ ਨਰਿੰਦਰ ਮੋਦੀ 2024 ਵਿਚ ਮੁੜ ਸੱਤਾ ਵਿਚ ਆਉਂਦੇ ਹਨ ਤਾਂ ਉਹ ਭਾਰਤ ਵਿਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਕਾਨੂੰਨ ਨੂੰ ਲਾਗੂ ਕਰਨਗੇ। ਇਸ ਤੋਂ ਬਾਅਦ ਦੇਸ਼ ਵਿਚ ਚੋਣਾਂ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਚੰਡੀਗੜ੍ਹ ਵਿਚ ਕੀਤਾ, ਉਸੇ ਤਰ੍ਹਾਂ ਉਹ ਲੋਕ ਸਭਾ ਅਤੇ ਰਾਜ ਸਭਾ ਵਿਚ ਬਿੱਲ ਪਾਸ ਕਰਵਾਉਂਦੇ ਹਨ।  ਉਹ ਸੰਸਦ 'ਚ ਬਿੱਲਾਂ 'ਤੇ ਚਰਚਾ ਕਰਨ ਤੋਂ ਕਤਰਾਉਂਦੇ ਹਨ। ਉਹ ਬਿਨਾਂ ਕਿਸੇ ਚਰਚਾ ਜਾਂ ਸਲਾਹ-ਮਸ਼ਵਰੇ ਦੇ ਸਾਰੇ ਬਿੱਲਾਂ ਨੂੰ ਪਾਰਲੀਮੈਂਟ ਵਿਚ ਪਾਸ ਕਰਵਾਉਣ ਦੀ ਕੋਸ਼ਿਸ਼ ਕਰਦੇ ਹਨ।

AAP Protest in DelhiAAP Protest in Delhi

ਮਾਨ ਨੇ ਕਿਹਾ ਕਿ ਮੈਂ ਸੂਰਬੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਹਾਂ। ਪੰਜਾਬ ਨੇ ਦੇਸ਼ ਲਈ ਸੱਭ ਤੋਂ ਵੱਡੀਆਂ ਲੜਾਈਆਂ ਲੜੀਆਂ ਹਨ।  ਦੇਸ਼ ਦੀ ਆਜ਼ਾਦੀ ਲਈ 90 ਫ਼ੀ ਸਦੀ ਕੁਰਬਾਨੀਆਂ ਪੰਜਾਬੀਆਂ ਦੀਆਂ ਹਨ। ਅੱਜ ਵੀ ਬਹੁਤੇ ਪੰਜਾਬ ਬਾਰਡਰ 'ਤੇ ਖੜ੍ਹੇ ਹਨ।  ਦੁਸ਼ਮਣ ਦੀਆਂ ਗੋਲੀਆਂ ਦਾ ਸੱਭ ਤੋਂ ਪਹਿਲਾਂ ਸਾਹਮਣਾ ਪੰਜਾਬੀਆਂ ਨੇ ਕੀਤਾ ਹੈ।  ਪਰ ਅੱਜ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਰੂਹਾਂ ਭਾਜਪਾ ਦੀ ਤਾਨਾਸ਼ਾਹੀ ਅਤੇ ਧੱਕੇਸ਼ਾਹੀ ਨੂੰ ਦੇਖ ਕੇ ਤਰਸ ਰਹੀਆਂ ਹੋਣਗਿਆਂ। ਇਹ ਲੋਕ ਆਪਣੀ ਕੁਰਬਾਨੀ ਵਿਅਰਥ ਕਰਨ ਵਿਚ ਲੱਗੇ ਹੋਏ ਹਨ।  ਪਰ ਅਸੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ।  ਅਸੀਂ ਦੇਸ਼ ਦੇ ਲੋਕਤੰਤਰ 'ਤੇ ਹਮਲਾ ਕਰਨ ਵਾਲਿਆਂ ਵਿਰੁਧ ਪੂਰੀ ਤਾਕਤ ਨਾਲ ਲੜਾਂਗੇ। ਉਨ੍ਹਾਂ ਕਿਹਾ ਕਿ ਅਸੀਂ ਚੰਡੀਗੜ੍ਹ ਮੇਅਰ ਦੀ ਚੋਣ ਦਾ ਮਾਮਲਾ ਸੁਪਰੀਮ ਕੋਰਟ ਵਿਚ ਲੈ ਗਏ ਹਾਂ। ਜਲਦੀ ਹੀ ਚੰਡੀਗੜ੍ਹ ਦੇ ਮੇਅਰ ਦੀ ਚੋਣ ਰੱਦ ਹੋ ਜਾਵੇਗੀ ਅਤੇ ਅਸੀਂ ਆਪਣਾ ਮੇਅਰ ਬਣਾਵਾਂਗੇ।

Arvind KejriwalArvind Kejriwal

ਭਾਜਪਾ ਦੇ ਪਾਪ ਦਾ ਘੜਾ ਹੁਣ ਭਰ ਗਿਆ ਹੈ, ਹੁਣ ਰੱਬ ਉਸ ਨੂੰ ਸਾਫ ਕਰਨ ਲਈ ਅਪਣਾ ਝਾੜੂ ਲਗਾਵੇਗਾ - ਕੇਜਰੀਵਾਲ

'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੁਨੀਆ ਦੀ ਸੱਭ ਤੋਂ ਵੱਡੀ ਪਾਰਟੀ ਇਕ ਛੋਟੇ ਜਿਹੇ ਮੇਅਰ ਦੀ ਚੋਣ 'ਚ ਵੋਟਾਂ ਚੋਰੀ ਕਰਦੇ ਹੋਏ ਰੰਗੇ ਹੱਥੀ ਫੜੀ ਗਈ ਹੈ। ਇਹ ਚੋਣ ਦਰਸਾਉਂਦੀ ਹੈ ਕਿ ਉਨ੍ਹਾਂ ਦੇ ਪਾਪ ਦਾ ਘੜਾ ਭਰ ਗਿਆ ਹੈ। ਉਨ੍ਹਾਂ ਨੇ ਗੀਤਾ ਦੀ ਇਕ ਸ਼ਲੋਕ ਸੁਣਾਇਆ ਅਤੇ ਕਿਹਾ ਕਿ ਜਦੋਂ ਪਾਪ ਦਾ ਘੜਾ ਭਰ ਜਾਂਦਾ ਹੈ ਤਾਂ ਉਪਰ ਵਾਲਾ ਅਪਣੇ ਝਾੜੂ ਨੂੰ ਸਾਫ਼ ਕਰਨ ਲਈ ਵਰਤਦਾ ਹੈ।

ਉਨ੍ਹਾਂ ਕਿਹਾ ਕਿ ਅਕਸਰ ਦੋਸ਼ ਲਾਏ ਜਾਂਦੇ ਹਨ ਕਿ ਭਾਜਪਾ ਧਾਂਦਲੀ ਕਰਕੇ ਚੋਣਾਂ ਜਿੱਤਦੀ ਹੈ ਪਰ ਅੱਜ ਤਕ ਇਸ ਦਾ ਕੋਈ ਸਬੂਤ ਨਹੀਂ ਮਿਲਿਆ ਪਰ ਚੰਡੀਗੜ੍ਹ ਮੇਅਰ ਚੋਣਾਂ ਵਿਚ ਉਨ੍ਹਾਂ ਨੇ ਖੁਦ ਇਹ ਸਾਬਤ ਕਰ ਦਿਤਾ। ਇਸ ਤੋਂ ਪਤਾ ਲੱਗਦਾ ਹੈ ਕਿ ਹੁਣ ਭਾਜਪਾ ਦੇ ਪਾਪਾਂ ਦਾ ਘੜਾ ਭਰ ਗਿਆ ਹੈ।

 

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement