Paramraj Umrananga News: ਪਰਮਰਾਜ ਉਮਰਾਨੰਗਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਬਹਾਲੀ ਦੇ ਦਿਤੇ ਹੁਕਮ
Published : Feb 2, 2024, 12:27 pm IST
Updated : Feb 2, 2024, 6:27 pm IST
SHARE ARTICLE
Orders for the restoration of Paramraj Umranangal News in punjabi
Orders for the restoration of Paramraj Umranangal News in punjabi

Paramraj Umrananga News: ਕਾਨੂੰਨ ਮੁਤਬਕ ਕਿਸੇ ਵੀ IPS ਅਧਿਕਾਰੀ ਨੂੰ 90 ਦਿਨ ਤੋਂ ਵੱਧ ਸਸਪੈਂਡ ਨਹੀਂ ਰੱਖਿਆ ਜਾ ਸਕਦਾ। 

Orders for the restoration of Paramraj Umranangal News in punjabi : ਬੇਅਦਬੀ ਮਾਮਲੇ ਵਿਚ ਸਸਪੈਂਡ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ: Punjab News: ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ CM ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਦਿਤੀ ਖੁੱਲ੍ਹੀ ਛੋਟ 

 

ਫਰੀਦਕੋਟ ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿਚ ਮੁਅੱਤਲ ਚੱਲ ਰਹੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਸ ਦੀ ਮੁਅੱਤਲੀ ਦੇ ਹੁਕਮ ਰੱਦ ਕਰ ਦਿਤੇ ਹਨ ਅਤੇ ਸਰਕਾਰ ਨੂੰ ਉਸ ਨੂੰ ਬਹਾਲ ਕਰਨ ਦੇ ਹੁਕਮ ਦਿਤੇ ਹਨ। ਅਜਿਹੀ ਸਥਿਤੀ ਵਿਚ, ਉਹ ਦੁਬਾਰਾ ਨੌਕਰੀ ਜੁਆਇਨ ਕਰ ਸਕਣਗੇ। ਹਾਈਕੋਰਟ ਨੇ ਦਾਖਲ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 15 ਦਿਨਾਂ ‘ਚ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬੇਅਦਬੀ ਮਾਮਲੇ ਵਿੱਚ 5 ਸਾਲ ਲਈ ਸਸਪੈਂਡ ਕੀਤਾ ਹੋਇਆ ਸੀ। ਜਦਕਿ ਕਾਨੂੰਨ ਮੁਤਬਕ ਕਿਸੇ ਵੀ IPS ਅਧਿਕਾਰੀ ਨੂੰ 90 ਦਿਨ ਤੋਂ ਵੱਧ ਸਸਪੈਂਡ ਨਹੀਂ ਰੱਖਿਆ ਜਾ ਸਕਦਾ। 

ਇਸ ਤੋਂ ਪਹਿਲਾਂ ਜਦੋਂ ਉਸ ਨੂੰ ਮੁਅੱਤਲ ਕੀਤਾ ਗਿਆ ਸੀ ਤਾਂ ਉਸ ਨੇ ਕੈਟ ਦੀ ਸ਼ਰਨ ਲਈ ਸੀ। ਉਸ ਦੀ ਪਟੀਸ਼ਨ ਕੈਟ ਨੇ ਰੱਦ ਕਰ ਦਿਤੀ ਸੀ। ਇਸ ਤੋਂ ਬਾਅਦ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਪਹੁੰਚ ਕੀਤੀ।

2019 ਵਿਚ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿਚ ਬਣਾਈ ਗਈ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕਰ ਦਿਤਾ ਗਿਆ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਉਕਤ ਪੁਲਿਸ ਅਧਿਕਾਰੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਅਦਾਲਤ ਵਲੋਂ ਉਸ ਨੂੰ ਜੇਲ ਭੇਜਣ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਬਾਅਦ ਉਪਰੋਕਤ ਕਾਰਵਾਈ ਕੀਤੀ ਸੀ।

ਅਕਤੂਬਰ 2023 ਵਿਚ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਾਲਾ ਅਫਗਾਨਾ ਦੇ ਵਾਸੀ ਸੁਖਪਾਲ ਸਿੰਘ ਦੇ 29 ਸਾਲ ਪੁਰਾਣੇ ਝੂਠੇ ਮੁਕਾਬਲੇ ਵਿਚ ਪਰਮਰਾਜ ਸਿੰਘ ਉਮਰਾਨੰਗਲ ਅਤੇ ਦੋ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਥਾਣਾ ਭਗਵੰਤਪੁਰਾ ਜ਼ਿਲ੍ਹਾ ਰੋਪੜ ਵਿਚ ਧਾਰਾ 166ਏ, 167, 193, 195, 196, 200, 201, 203, 211, 218, 221, 420, 120ਬੀ ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਆਈਟੀ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Poonam Pandey Death News: ਬਾਲੀਵੁੱਡ ਅਦਾਕਾਰਾ ਪੂਨਮ ਪਾਂਡੇ ਦਾ ਹੋਇਆ ਦਿਹਾਂ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from, Orders for the restoration of Paramraj Umranangal News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement