Punjab News: ਪੰਜਾਬ ਪੁਲਿਸ ਨੇ ਗੈਂਗਸਟਰ ਹੈਪੀ ਵਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇਕ ਕਾਬੂ
Published : Feb 2, 2024, 7:30 pm IST
Updated : Feb 2, 2024, 7:30 pm IST
SHARE ARTICLE
PUNJAB POLICE AVERT TARGET KILLINGS PLANNED BY NOTORIOUS GANGSTER HAPPY JATT
PUNJAB POLICE AVERT TARGET KILLINGS PLANNED BY NOTORIOUS GANGSTER HAPPY JATT

ਗ੍ਰਿਫ਼ਤਾਰ ਮੁਲਜ਼ਮ ਹੈਪੀ ਬਾਬਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਵਿਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ

Punjab News: ਪੰਜਾਬ 'ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਵਾਸੀ ਪਿੰਡ ਅਲਾਦੀਨਪੁਰ, ਤਰਨਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ 'ਚ ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਮੁਲਜ਼ਮ ਹੈਪੀ ਬਾਬਾ ਕਤਲ ਅਤੇ ਕਤਲ ਕਰਨ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਹੈ। ਪੁਲਿਸ ਟੀਮ ਨੇ ਉਸਦੇ ਕਬਜ਼ੇ 'ਚੋਂ ਇਕ 30 ਬੋਰ ਦਾ ਆਟੋਮੈਟਿਕ ਪਿਸਤੌਲ, ਇਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਦਾ ਸੰਚਾਲਕ ਹੈ, ਜੋ ਸਰਹੱਦੀ ਸੂਬੇ ਪੰਜਾਬ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਵੱਡੀ ਰਕਮ ਬਦਲੇ ਇਹ ਕੰਮ ਹੈਪੀ ਬਾਬਾ ਨੂੰ ਸੌਂਪਿਆ ਹੋਇਆ ਸੀ।

ਉਹਨਾਂ ਅੱਗੇ ਦਸਿਆ ਕਿ ਦੋਸ਼ੀ ਹੈਪੀ ਬਾਬਾ ਪੰਜਾਬ ਵਿਚ ਹਥਿਆਰਾਂ ਦਾ ਸਭ ਤੋਂ ਵੱਡਾ ਸਪਲਾਇਰ ਵੀ ਹੈ ਅਤੇ ਮੱਧ ਪ੍ਰਦੇਸ਼ ਦੇ ਹਥਿਆਰ ਸਪਲਾਇਰਾਂ ਨਾਲ ਨੇੜਿਓਂ ਜੁੜਿਆ ਹੋਇਆ ਸੀ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਤਰਨਤਾਰਨ ਦੇ ਨਾਨਕਸਰ ਮੁਹੱਲੇ ਦੇ ਵਿਕਰਮਜੀਤ ਸਿੰਘ ਉਰਫ ਵਿੱਕੀ ਭੱਟੀ ਨੂੰ ਉਸ ਦੇ ਕਬਜ਼ੇ 'ਚੋਂ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਨ ਤੋਂ 25 ਦਿਨਾਂ ਬਾਅਦ ਅਮਲ ਵਿਚ ਲਿਆਂਦੀ ਗਈ।

ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦਸਿਆ ਕਿ ਮੁਲਜ਼ਮ ਵਿੱਕੀ ਭੱਟੀ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੈਪੀ ਜੱਟ ਨੇ ਹੈਪੀ ਬਾਬਾ ਨੂੰ ਸੂਬੇ ਵਿਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿਤੀ ਅਤੇ ਦੋਸ਼ੀ ਹੈਪੀ ਬਾਬਾ ਨੂੰ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਦਸਿਆ ਕਿ ਪੁੱਛਗਿੱਛ ਦੌਰਾਨ ਹੈਪੀ ਬਾਬਾ ਨੇ ਕਬੂਲ ਕੀਤਾ ਕਿ ਉਹ ਨਾਜਾਇਜ਼ ਹਥਿਆਰਾਂ ਦੀ ਅੰਤਰ-ਰਾਜੀ ਤਸਕਰੀ ਵਿਚ ਸ਼ਾਮਲ ਹੈ ਅਤੇ ਸਾਲ 2020-21 ਤੋਂ ਹੁਣ ਤਕ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਖੇਤਰ ਵਿਚ ਘੱਟੋ-ਘੱਟ 100 ਨਾਜਾਇਜ਼ ਹਥਿਆਰ ਵੇਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ. ਨੰਬਰ 57 ਮਿਤੀ 29.12.2023 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(8) ਅਧੀਨ ਕੇਸ ਦਰਜ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement