Punjab Weather Update: ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਨੇ ਵਧਾਈ ਠੰਢ, ਅੱਜ ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ

By : GAGANDEEP

Published : Feb 2, 2024, 7:31 am IST
Updated : Feb 2, 2024, 7:32 am IST
SHARE ARTICLE
Punjab Weather Update news in punjabi
Punjab Weather Update news in punjabi

Punjab Weather Update: ਹਿਮਾਚਲ ਵਿੱਚ ਅੱਜ ਵੀ ਬਰਫ਼ਬਾਰੀ ਹੋਣ ਦੀ ਸੰਭਾਵਨਾ

Punjab Weather Update news in punjabi : ਵੈਸਟਰਨ ਡਿਸਟਰਬੈਂਸ ਕਾਰਨ ਦੋ ਦਿਨਾਂ ਤੋਂ ਬਰਫਬਾਰੀ, ਮੀਂਹ ਅਤੇ ਗੜੇਮਾਰੀ ਤੋਂ ਬਾਅਦ ਮੌਸਮ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ। ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ 'ਚ ਅੱਜ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਚੰਡੀਗੜ੍ਹ 'ਚ ਸਥਿਤੀ ਆਮ ਵਾਂਗ ਰਹੇਗੀ। ਹਿਮਾਚਲ ਵਿੱਚ ਅੱਜ ਵੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Health News: ਗੰਜੇਪਨ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕ ਕਰਨ ਕਪੂਰ ਦੀ ਵਰਤੋਂ 

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸਵੇਰ ਵੇਲੇ ਧੁੰਦ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (2 ਫਰਵਰੀ 2024

ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਹਰਿਆਣਾ ਦੇ ਪੰਜ ਜ਼ਿਲ੍ਹਿਆਂ ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਿਸੇ ਹੋਰ ਜ਼ਿਲ੍ਹੇ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਮੀਂਹ ਪਿਆ ਹੈ। ਇੱਥੇ ਦੋ ਦਿਨਾਂ ਵਿੱਚ 39.6 ਮਿਲੀਮੀਟਰ ਬਾਰਿਸ਼ ਹੋਈ ਹੈ। ਇੱਥੇ ਦੋਵੇਂ ਦਿਨ ਗੜੇਮਾਰੀ ਹੋਈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਜਦੋਂ ਕਿ ਇੱਥੇ 4 ਫਰਵਰੀ ਨੂੰ ਮੁੜ ਮੀਂਹ ਪੈ ਸਕਦਾ ਹੈ।

 (For more Punjabi news apart from Punjab Weather Update news in punjabi  , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement