Mohali News: ਮੁੱਖ ਸਕੱਤਰ ਵਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ
Published : Feb 2, 2024, 4:06 pm IST
Updated : Feb 2, 2024, 4:06 pm IST
SHARE ARTICLE
Unexpected visit to Civil Hospital Mohali by Chief Secretary
Unexpected visit to Civil Hospital Mohali by Chief Secretary

ਜ਼ਿਲ੍ਹਾ ਤੇ ਸਬ ਡਿਵੀਜ਼ਨ ਹਸਪਤਾਲਾਂ ਅਤੇ ਸੀਐਚਸੀ ਵਿਚ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਦਾ ਜਾਇਜ਼ਾ ਲਿਆ

Mohali News: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੀ ਲੋਕ ਪੱਖੀ ਸਹੂਲਤ ਮੁਹੱਈਆ ਕਰਵਾਉਣ ਦੇ ਫੈਸਲੇ ਨੂੰ ਯਕੀਨੀ ਬਣਾਉਣਾ ਸੀ।

ਵਰਮਾ ਨੇ ਸਿਵਲ ਹਸਪਤਾਲ ‘ਚੋਂ ਬਾਹਰ ਆ ਰਹੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਡਾਕਟਰਾਂ ਵਲੋਂ ਲਿਖੀਆਂ ਸਾਰੀਆਂ ਦਵਾਈਆਂ ਮੁਫ਼ਤ ਦਿਤੀਆਂ ਗਈਆਂ ਹਨ। ਸਾਰੇ ਮਰੀਜ਼ਾਂ ਨੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮਿਲਣ ਦੀ ਪੁਸ਼ਟੀ ਕੀਤੀ ਅਤੇ ਸਰਕਾਰ ਦੇ ਇਸ ਲੋਕ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

Unexpected visit to Civil Hospital Mohali by Chief SecretaryUnexpected visit to Civil Hospital Mohali by Chief Secretary

ਵਰਮਾ ਨੇ ਦਸਿਆ ਕਿ ਡਾਕਟਰਾਂ ਦੀ ਸਲਾਹ ਨਾਲ ਸਿਹਤ ਵਿਭਾਗ ਵਲੋਂ 276 ਜ਼ਰੂਰੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤਿਆਰ ਕੀਤੀ ਗਈ ਹੈ। ਇਨ੍ਹਾਂ ਵਿਚੋਂ 90 ਫ਼ੀ ਸਦੀ ਦਵਾਈਆਂ ਦੇ ਰੇਟ ਸਬੰਧੀ ਕੰਟਰੈਕਟ ਕੀਤੇ ਗਏ ਹਨ। ਬਾਕੀ ਬਚੀਆਂ ਦਵਾਈਆਂ ਅਤੇ ਸਰਕਾਰੀ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਲਈ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਬਜ਼ਾਰ ਵਿਚੋਂ ਦਵਾਈਆਂ ਖਰੀਦ ਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਉਣਗੇ ਤਾਂ ਜੋ ਮਰੀਜ਼ਾਂ ਨੂੰ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਦੀ ਖਰੀਦ ਲਈ ਆਪਣੀ ਜੇਬ ਵਿਚੋਂ ਕੋਈ ਪੈਸਾ ਨਾ ਦੇਣਾ ਪਵੇ। ਇਸ ਮੰਤਵ ਲਈ ਮੁੱਖ ਮੰਤਰੀ ਵਲੋਂ 25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਐਸ.ਐਮ.ਓਜ਼ ਦੀਆਂ ਵਿੱਤੀ ਸ਼ਕਤੀਆਂ ਨੂੰ 25,000 ਰੁਪਏ ਤੋਂ ਵਧਾ ਕੇ ਢਾਈ ਲੱਖ ਰੁਪਏ ਕਰ ਦਿਤਾ ਗਿਆ ਹੈ ਤਾਂ ਜੋ ਉਹ ਇਹ ਦਵਾਈਆਂ ਖਰੀਦ ਸਕਣ।

Unexpected visit to Civil Hospital Mohali by Chief SecretaryUnexpected visit to Civil Hospital Mohali by Chief Secretary

ਮੁੱਖ ਸਕੱਤਰ ਨੇ ਦਸਿਆ ਕਿ ਸੂਬੇ ਵਿਚ 23 ਜ਼ਿਲ੍ਹਾ ਹਸਪਤਾਲ, 41 ਸਬ ਡਿਵੀਜ਼ਨ ਹਸਪਤਾਲ ਅਤੇ 161 ਕਮਿਊਨਿਟੀ ਹੈਲਥ ਸੈਂਟਰ ਹਨ। ਇਨ੍ਹਾਂ ਸਾਰੇ ਹਸਪਤਾਲਾਂ ਵਿਚ ਉਕਤ ਪ੍ਰਣਾਲੀ ਲਾਗੂ ਕਰ ਦਿਤੀ ਗਈ ਹੈ। ਉਨ੍ਹਾਂ ਅੱਗੇ ਦਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਵਲੋਂ ਉਕਤ ਫੈਸਲੇ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਅਪਣੇ ਸਬੰਧਤ ਜ਼ਿਲ੍ਹਾ ਹਸਪਤਾਲਾਂ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਡਿਪਟੀ ਕਮਿਸ਼ਨਰਾਂ ਨੇ ਇਸ ਸਬੰਧੀ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ।

Unexpected visit to Civil Hospital Mohali by Chief SecretaryUnexpected visit to Civil Hospital Mohali by Chief Secretary

ਵਰਮਾ ਨੇ ਅੱਗੇ ਕਿਹਾ ਕਿ ਜੇਕਰ ਉਕਤ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਸਰਕਾਰੀ ਡਾਕਟਰ ਵਲੋਂ ਲਿਖੀ ਦਵਾਈ ਨਹੀਂ ਮਿਲਦੀ ਤਾਂ ਉਹ ਤੁਰੰਤ ਸਬੰਧਤ ਐਸ.ਐਮ.ਓ. ਜਾਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਇਸ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰ 1100 'ਤੇ ਵੀ ਦਿਤੀ ਜਾ ਸਕਦੀ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਇਸ ਲੋਕ ਭਲਾਈ ਫੈਸਲੇ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਅਜੋਏ ਸ਼ਰਮਾ ਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।

(For more Punjabi news apart from Unexpected visit to Civil Hospital Mohali by Chief Secretary, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement