Punjab News: ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਵਿਰੁਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ
Published : Feb 2, 2024, 5:07 pm IST
Updated : Feb 2, 2024, 5:07 pm IST
SHARE ARTICLE
Punjab Vigilance Bureau
Punjab Vigilance Bureau

ਮੁਲਜ਼ਮ ਵਿਸ਼ਾਲ ਸ਼ਰਮਾ ਪਹਿਲਾਂ ਹੀ ਨਿਆਂਇਕ ਹਿਰਾਸਤ ਅਧੀਨ ਜੇਲ ਵਿਚ ਬੰਦ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇਕ ਹੋਰ ਮਾਮਲਾ ਦਰਜ ਕੀਤਾ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦਿਆਂ ਦਸਿਆ ਕਿ ਐਫਆਈਆਰ ਨੰ. 01, ਮਿਤੀ 31.01.2024 ਨੂੰ ਉਕਤ ਕਰਮਚਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਵਸਨੀਕ ਮੇਜਰ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਇਹ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਸ਼ਿਕਾਇਤ ਵਿਚ ਦੋਸ਼ਾਂ ਨੂੰ ਸਹੀ ਅਤੇ ਦਰੁੱਸਤ ਪਾਇਆ, ਜਿਸ ਕਾਰਨ ਉਕਤ ਮੁਲਜ਼ਮ ਕਰਮਚਾਰੀ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਬੁਲਾਰੇ ਨੇ ਅੱਗੇ ਦਸਿਆ ਕਿ ਏਆਈਟੀ ਦਾ ਇਹ ਮੁਲਾਜ਼ਮ ਇਸ ਸਮੇਂ ਇਕ ਹੋਰ ਰਿਸ਼ਵਤ ਦੇ ਮਾਮਲੇ ਵਿਚ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਤਹਿਤ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿਚ ਬੰਦ ਹੈ ਤੇ ਇਸ ਕੇਸ ਵਿਚ ਜਲਦੀ ਹੀ ਉਸ ਨੂੰ ਗ੍ਰਿਫਤਾਰੀ ਕਰਨ ਲਈ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ, ਬੀਤੀ 7 ਜਨਵਰੀ, 2023 ਨੂੰ ਦਰਜ ਕੀਤੇ ਗਏ ਇਸ ਕੇਸ ਵਿਚ, ਇਕ ਸਹਿ-ਦੋਸ਼ੀ ਏਆਈਟੀ ਲਾਅ ਅਫਸਰ ਗੌਤਮ ਮਜੀਠੀਆ, ਜੋ ਕਿ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਨੂੰ ਪਹਿਲਾਂ ਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਵੀ ਨਿਆਂਇਕ ਹਿਰਾਸਤ ਵਿਚ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement