
Batala Encounter News: ਹਥਿਆਰਾਂ ਦੀ ਰਿਕਵਰੀ ਦੌਰਾਨ ਦੋਵਾਂ ਨੇ ਕੀਤੀ ਫ਼ਾਇਰਿੰਗ
Batala Encounter News in punjabi : ਡੇਰਾ ਬਾਬਾ ਨਾਨਕ ਥਾਣੇ ਅਧੀਨ ਪੈਂਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਦੋ ਮੁਲਜ਼ਮ ਜ਼ਖ਼ਮੀ ਹੋ ਗਏ ਅਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਦੋਵੇਂ ਮੁਲਜ਼ਮਾਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਡੇਰਾ ਬਾਬਾ ਨਾਨਕ ਨੇੜੇ ਪਿੰਡ ਸ਼ਾਹਪੁਰ ਜਾਜਨ ਦੇ ਪੁਲ ’ਤੇ ਲਿਆਂਦਾ ਗਿਆ। ਜਿੱਥੇ ਉਨ੍ਹਾਂ ਨੇ ਪੁਲਿਸ 'ਤੇ ਫ਼ਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ, ਜਿਸ 'ਚ ਦੋਵੇਂ ਬਦਮਾਸ਼ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਅਧਿਕਾਰਤ ਤੌਰ 'ਤੇ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ ਪਰ ਜਲਦ ਹੀ ਇਸ ਸਬੰਧੀ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗੈਂਗਸਟਰ ਵਿਦੇਸ਼ ਸਥਿਤ ਜੀਵਨ ਫ਼ੌਜੀ ਗਰੁੱਪ ਨਾਲ ਜੁੜੇ ਹੋਏ ਹਨ। ਗੈਂਗਸਟਰਾਂ ਦੀ ਪਛਾਣ ਸਰਬਜੀਤ ਸਿੰਘ ਸਭਾ ਵਾਸੀ ਪਿੰਡ ਮਲੂਕਵਾਲੀ ਅਤੇ ਸੁਨੀਲ ਮਸੀਹ ਵਾਸੀ ਪਿੰਡ ਸ਼ਾਹਪੁਰ ਵਜੋਂ ਹੋਈ ਹੈ।