Chandigarh News:ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਪੁਲਿਸ ਨੇ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

By : BALJINDERK

Published : Feb 2, 2025, 5:55 pm IST
Updated : Feb 2, 2025, 5:55 pm IST
SHARE ARTICLE
file Photo
file Photo

Chandigarh News : ਕਮੇਟੀ ਦੇ ਚੇਅਰਮੈਨ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

Chandigarh News in Punjabi : ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਬੀਤੇ ਕੱਲ੍ਹ ਨਵੀਂ ਦਿੱਲੀ ਵਿੱਚ ਵਾਪਰੀ ਸ਼ਰਮਨਾਕ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ, ਜਿੱਥੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਕਰ ਰਹੇ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਪੁਲਿਸ ਵੱਲੋਂ ਤੁਗਲਕ ਰੋਡ ਪੁਲਿਸ ਥਾਣੇ ਵਿੱਚ ਗੈਰ-ਕਾਨੂੰਨੀ ਤੌਰ ’ਤੇ 8 ਘੰਟੇ ਲਈ ਰੱਖਿਆ ਗਿਆ।

ਇਸ ਮੰਦਭਾਗੀ ਘਟਨਾ ਨੂੰ ਜਮਹੂਰੀ ਨਿਯਮਾਂ ਦੇ ਨਾਮ ’ਤੇ ਧੱਬਾ ਦੱਸਦਿਆਂ ਅਤੇ ਚੋਣਾਂ ਦੀ ਕਵਰੇਜ ਕਰ ਰਹੇ ਪੱਤਰਕਾਰਾਂ ਲਈ ਪੁਖਤਾ ਸੁਰੱਖਿਆ ਦੀ ਮੰਗ ਕਰਦੇ ਹੋਏ, ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਚਾਵਲਾ ਨੇ ਕਿਹਾ ਕਿ ਕਮੇਟੀ ਨੇ ਮੁੱਖ ਚੋਣ ਕਮਿਸ਼ਨਰ, ਨਵੀਂ ਦਿੱਲੀ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

ਚਾਵਲਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਕਰਨ ਸਮੇਂ ਪਤਾ ਲੱਗਾ ਕਿ ਇੱਕ ਰਾਜਨੀਤਿਕ ਸੰਗਠਨ ਦੇ ਮੈਂਬਰਾਂ ਵੱਲੋਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਅਤੇ ਹੋਰ ਸਮੱਗਰੀ ਵੰਡੀ ਜਾ ਰਹੀ ਸੀ, ਜੋ ਆਦਰਸ਼ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਉਲੰਘਣਾ ਹੈ। ਆਪਣੀ ਪੱਤਰਕਾਰੀ ਡਿਊਟੀ ਦੇ ਹਿੱਸੇ ਵਜੋਂ, ਪੱਤਰਕਾਰਾਂ ਨੇ ਜਦੋਂ ਉਕਤ ਘਟਨਾ ਨੂੰ ਕਵਰ ਕਰਨਾ ਸ਼ੁਰੂ ਕੀਤਾ ਤਾਂ ਸ਼ਰਾਰਤੀ ਤੱਤਾਂ ਨੇ ਇਤਰਾਜ਼ ਜਤਾਇਆ, ਜੋ ਪੰਜਾਬ ਦੇ ਪੱਤਰਕਾਰਾਂ ਨਾਲ ਸਰਾਸਰ ਧੱਕਾ ਹੈ।

ਪੰਜਾਬ ਦੇ ਪੱਤਰਕਾਰਾਂ ਨੇ ਇਨਸਾਫ਼  ਦੀ ਉਮੀਦ ਨਾਲ  ਦਿੱਲੀ ਪੁਲਿਸ ਨੂੰ ਸੂਚਿਤ ਕੀਤਾ, ਪਰ ਅਫਸੋਸ ਕਿ ਦਿੱਲੀ ਪੁਲਿਸ ਨੇ ਮੌਕੇ ’ਤੇ ਪਹੁੰਚਣ ਦੀ ਬਜਾਏ ਪੰਜਾਬ ਦੇ ਪੱਤਰਕਾਰਾਂ ਨਾਲ ਦੁਰਵਿਵਹਾਰ ਕੀਤਾ ਅਤੇ ਸਾਰੇ ਨਿਯਮਾਂ ਨੂੰ ਛਿੱਕੇ ਟੰਗਦਿਆਂ  ਉਨ੍ਹਾਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ। ਹਿਰਾਸਤ ਵਿੱਚ ਲਏ ਗਏ ਪੱਤਰਕਾਰਾਂ ਵਿੱਚ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦਾ ਇੱਕ ਮੈਂਬਰ ਵੀ ਸ਼ਾਮਲ ਸੀ। ਇਹ ਜਾਣਦਿਆਂ ਕਿ ਸਾਰੇ ਪੱਤਰਕਾਰ ਆਪਣੇ ਪਛਾਣ ਪੱਤਰ ਲੈ ਕੇ ਜਾ ਰਹੇ ਸਨ ਅਜਿਹਾ ਗੈਰ-ਸੱਭਿਅਕ ਵਤੀਰਾ ਕੀਤਾ ਗਿਆ। ਉਨ੍ਹਾਂ ਨੂੰ 8 ਘੰਟਿਆਂ ਤੋਂ ਵੱਧ ਸਮੇਂ ਲਈ ਪੁਲਿਸ ਥਾਣੇ ਵਿੱਚ ਰੱਖਿਆ ਗਿਆ ਅਤੇ ਉਦੋਂ ਛੱਡਿਆ  ਗਿਆ ਜਦੋਂ ਮੀਡੀਆ ਗਲਿਆਰਿਆਂ ਵਿੱਚ ਇਹ ਖ਼ਬਰ ਫੈਲ ਗਈ।

ਇਸ ਲਈ, ਮੁੱਖ ਚੋਣ ਕਮਿਸ਼ਨਰ ਨੂੰ ਬੇਨਤੀ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਅਜਿਹੀਆਂ ਸ਼ਰਮਨਾਕ ਘਟਨਾਵਾਂ ਦੁਬਾਰਾ ਨਾ ਵਾਪਰਨ। ਅਸ਼ਵਨੀ ਚਾਵਲਾ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਚਾਵਲਾ ਨੇ ਇਹ ਵੀ ਕਿਹਾ ਕਿ ਮੀਡੀਆ ਨੂੰ ਲੋਕਤੰਤਰ  ਦਾ ਚੌਥਾ ਥੰਮ੍ਹ ਕਿਹਾ ਜਾਂਦਾ ਹੈ ਅਤੇ ਮੀਡੀਆਕਰਮੀਆਂ ਨੂੰ ਜ਼ਬਰਨ ਉਨ੍ਹਾਂ ਦੀ ਜਾਇਜ਼ ਡਿਊਟੀ ਨਿਭਾਉਣ ਤੋਂ ਰੋਕਣਾ  ਗੈਰ-ਵਾਜਿਬ ਤੇ ਧੱਕਾ ਹੈ।ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰੈਸ ਕਲੱਬ ਨੇ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

(For more news apart from   Press Gallery Committee Punjab Vidhan Sabha condemned illegal detention Punjab journalists by Delhi Police News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement