Advertisement
  ਖ਼ਬਰਾਂ   ਪੰਜਾਬ  02 Mar 2019  ਕੈਪਟਨ ਵਲੋਂ ਪੁਲਵਾਮਾ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ ਮਹੀਨਾਵਾਰ ਪੈਨਸ਼ਨ ਨੂੰ ਪ੍ਰਵਾਨਗੀ

ਕੈਪਟਨ ਵਲੋਂ ਪੁਲਵਾਮਾ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ ਮਹੀਨਾਵਾਰ ਪੈਨਸ਼ਨ ਨੂੰ ਪ੍ਰਵਾਨਗੀ

ਸਪੋਕਸਮੈਨ ਸਮਾਚਾਰ ਸੇਵਾ
Published Mar 2, 2019, 5:55 pm IST
Updated Mar 2, 2019, 5:55 pm IST
ਪੰਜਾਬ ਮੰਤਰੀ ਮੰਡਲ ਨੇ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ ਪ੍ਰਤੀ ਮਹੀਨਾ 10000 ਰੁਪਏ...
Cabinet Meeting
 Cabinet Meeting

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ ਪ੍ਰਤੀ ਮਹੀਨਾ 10000 ਰੁਪਏ ਪੈਨਸ਼ਨ ਦੇਣ ਨੂੰ ਪ੍ਰਵਾਨਗੀ ਦੇ ਦਿਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਮਹੀਨੇ ਕੁਲਵਿੰਦਰ ਸਿੰਘ ਦੇ ਮਾਪਿਆਂ ਨੂੰ ਉਨ੍ਹਾਂ ਦੇ ਆਨੰਦਪੁਰ ਸਾਹਿਬ ਨੇੜੇ ਪਿੰਡ ਵਿਖੇ ਮਿਲੇ ਸਨ ਅਤੇ ਉਨ੍ਹਾਂ ਨੂੰ  ਹਰ ਸਰਕਾਰੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ। 

ਮੁੱਖ ਮੰਤਰੀ ਨੇ ਰੌਲੀ ਪਿੰਡ ਵਿਖੇ ਦਰਸ਼ਨ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ 10000 ਰੁਪਏ ਪ੍ਰਤੀ ਮਹੀਨਾ ਵਿਸ਼ੇਸ਼ ਪੈਨਸ਼ਨ ਦੇਣ ਦਾ ਐਲਾਨ ਕੀਤਾ ਸੀ ਕਿਉਂਕਿ ਉਨ੍ਹਾਂ ਦਾ ਹੋਰ ਕੋਈ ਬੱਚਾ ਨਹੀਂ ਹੈ ਅਤੇ ਕੁਲਵਿੰਦਰ ਸਿੰਘ ਅਜੇ ਕੁਵਾਰਾ ਹੀ ਸੀ। ਉਨ੍ਹਾਂ ਉਸ ਸਮੇਂ ਕਿਹਾ ਸੀ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਰੱਖਿਆ ਸੇਵਾਵਾਂ ਵਿਭਾਗ ਵਲੋਂ ਪੈਨਸ਼ਨ ਸਬੰਧੀ ਇਕ ਏਜੰਡਾ ਪੇਸ਼ ਕੀਤਾ ਜਾਵੇਗਾ।

ਇਹ ਪੈਨਸ਼ਨ ਸ਼ਹੀਦ ਦੇ ਵਾਰਸ ਨੂੰ ਨੌਕਰੀ ਦੇਣ ਦੇ ਇਵਜ਼ ਵਿਚ ਦਿਤੀ ਜਾਵੇਗੀ। ਇਸ ਤੋਂ ਇਲਾਵਾ ਸੱਤ ਲੱਖ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਅਤੇ ਜ਼ਮੀਨ ਦੇ ਵਾਸਤੇ ਪੰਜ ਲੱਖ ਰੁਪਏ ਨਕਦ ਲਈ ਪਰਿਵਾਰ ਹੱਕਦਾਰ ਹੈ।

Advertisement
Advertisement

 

Advertisement
Advertisement