ਪੰਜਾਬ ਤੇ ਗਆਂਢੀ ਸੂਬਿਆਂ ਲਈ ਵਰਦਾਨ ਸਾਬਤ ਹੋਇਆ PGIMER : ਰਾਣਾ ਕੇਪੀ ਸਿੰਘ
Published : Mar 2, 2019, 7:19 pm IST
Updated : Mar 2, 2019, 7:20 pm IST
SHARE ARTICLE
PGIMER proved boon for Punjab and neighbouring states : Rana KP Singh
PGIMER proved boon for Punjab and neighbouring states : Rana KP Singh

ਵਿਧਾਨ ਸਭਾ ਦੇ ਸਪੀਕਰ ਨੇ ਜਲੋਦਰ (ਅਸਾਈਟਸ) 'ਤੇ ਆਧਾਰਿਤ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਕੀਤਾ ਉਦਘਾਟਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸਥਾਨਕ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਿਖੇ ਜਲੋਦਰ (ਅਸਾਈਟਸ) ਤੇ ਅਧਾਰਿਤ ਦੂਜੀ ਕੌਮਾਂਤਰੀ ਕਾਨਫਰੰਸ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੀ.ਜੀ.ਆਈ. ਨਾ ਸਿਰਫ ਪੰਜਾਬ ਸਗੋਂ ਗੁਆਂਢੀ ਸੂਬਿਆਂ ਲਈ ਵੀ ਵਰਦਾਨ ਸਾਬਤ ਹੋਇਆ ਹੈ। 

a2nd International conference on Ascites

ਪੀ.ਜੀ.ਆਈ. ਦੇ ਹੈਪਟੋਲਜੀ ਵਿਭਾਗ ਵਲੋਂ ਕਰਵਾਈ ਇਸ ਕਾਨਫਰੰਸ ਦੀ ਸ਼ੁਰੂਆਤ ਮੌਕੇ ਰਾਣਾ ਕੇ.ਪੀ. ਨੇ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਦੂਰਅੰਦੇਸ਼ੀ ਸਦਕਾ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲਾ ਇਹ ਹਸਪਤਾਲ ਇੱਥੇ ਸਥਾਪਤ ਕੀਤਾ ਗਿਆ ਸੀ ਜਿਸ ਦਾ ਲਾਭ ਪੰਜਾਬ ਦੇ ਨਾਲ-ਨਾਲ ਨੇੜਲੇ ਸੂਬਿਆਂ ਨੂੰ ਵੀ ਹੋ ਰਿਹਾ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਕਾਨਫਰੰਸ ਜਿਗਰ ਨਾਲ ਸਬੰਧਤ ਗੁੰਝਲਦਾਰ ਬਿਮਾਰੀਆਂ ਦੇ ਨਵੇਂ ਤੇ ਸੁਖਾਲੇ ਇਲਾਜ ਲੱਭਣ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਜਿਗਰ ਦੀਆਂ ਬਿਮਾਰੀਆਂ ਅੱਜ-ਕੱਲ੍ਹ ਆਮ ਹੁੰਦੀਆਂ ਜਾ ਰਹੀਆਂ ਹਨ ਅਤੇ ਲਿਵਰ ਸਾਇਰੋਸਿਸ ਚਿੰਤਾ ਦੇ ਇਕ ਵੱਡੇ ਕਾਰਨ ਵਜੋਂ ਉੱਭÎਰਿਆ ਹੈ। ਸਾਇਰੋਸਿਸ, ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਵੱਧ ਅਤੇ ਲੰਮਾ ਸਮਾਂ ਵਰਤੋਂ ਕਰਨ ਪਿੱਛੋਂ, ਹੈਪਾਟਾਈਟਸ-ਬੀ ਅਤੇ ਹੈਪਾਟਾਈਟਸ-ਸੀ ਦੀ ਆਖ਼ਰੀ ਸਥਿਤੀ ਹੁੰਦੀ ਹੈ। 

ਕੇਪੀ ਨੇ ਕਿਹਾ ਇਹ ਦੇਖਣ ਵਿਚ ਆਇਆ ਹੈ ਕਿ ਇਨ੍ਹਾਂ ਦਿਨਾਂ ਵਿਚ ਪੀ.ਜੀ.ਆਈ.ਐਮ.ਈ.ਆਰ ਵਿਖੇ ਕੰਮ ਦਾ ਬੋਝ ਬਹੁਤ ਵੱਧ ਹੈ ਅਤੇ ਅਦਾਰੇ ਦੇ ਡਾਕਟਰ ਆਪਣੇ ਨਿਰਧਾਰਤ ਸਮੇਂ ਤੋਂ ਜ਼ਿਆਦਾ ਕੰਮ ਕਰ ਰਹੇ ਹਨ। ਉਹ 24 ਘੰਟੇ ਮਰੀਜ਼ਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੰਮ ਦੇ ਇਸ ਵਾਧੂ ਬੋਝ ਨੂੰ ਘਟਾਉਣ ਲਈ ਇਹ ਸਮੇਂ ਦੀ ਮੰਗ ਹੈ ਕਿ ਨੇੜਲੇ ਖੇਤਰਾਂ ਵਿਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਪੀ.ਜੀ.ਆਈ. ਦੇ ਡਾਕਟਰ ਗੰਭੀਰ ਬਿਮਾਰੀਆਂ ਨਾਲ ਨਜਿੱਠਣ ਲਈ ਜ਼ਿਆਦਾ ਸਮਾਂ ਜੁਟਾ ਸਕਣ।

2nd International conference on Ascites2nd International conference on Ascites

ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦੇਸ਼ ਦੇ ਇਸ ਖਿੱਤੇ ਨੂੰ ਅਤਿ ਆਧੁਨਿਕ ਟਾਟਾ ਕੈਂਸਰ ਸੈਂਟਰ ਦੇ ਕੇ ਬੜੀ ਹੀ ਦਿਆਲਤਾ ਦਾ ਕੰਮ ਕੀਤਾ ਹੈ। ਇਹ ਆਧੁਨਿਕ ਸੈਂਟਰ ਬਹੁਤ ਜਲਦ ਕਾਰਜਸ਼ੀਲ ਹੋ ਜਾਵੇਗਾ ਅਤੇ ਜਿਸ ਨਾਲ ਪੀਜੀਆਈਐਮਈਆਰ ਦੇ ਕੈਂਸਰ ਵਿਭਾਗ 'ਤੇ ਪੈ ਰਿਹਾ ਵਾਧੂ ਬੋਝ ਘਟੇਗਾ। ਸਾਰੰਗਪੁਰ ਵਿਖੇ ਸਥਾਪਤ ਹੋਣ ਵਾਲੇ ਪੀ.ਜੀ.ਆਈ. ਦੇ ਓਪੀਡੀ ਸੈਂਟਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਨਾਲ ਸੂਬੇ ਦੇ ਲੋਕਾਂ ਨੂੰ ਭਾਰੀ ਫਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਨਾਲ ਹੋਈਆਂ ਮੀਟਿੰਗਾਂ ਦੌਰਾਨ ਉਨ੍ਹਾਂ ਹਮੇਸ਼ਾ ਹੀ ਪੀ.ਜੀ.ਆਈ. ਨੂੰ ਸਸਤੇ ਭਾਅ ਵਿਚ ਜ਼ਮੀਨ ਮੁਹੱਈਆ ਕਰਵਾਉਣ ਦੀ ਮੰਗ ਰੱਖੀ ਹੈ। ਕਾਨਫਰੰਸ ਦੇ ਸਕੱਤਰ ਪ੍ਰੋ.ਵਿਰੇਂਦਰ ਸਿੰਘ ਦੀ ਪਿੱਠ ਥਾਪੜਦਿਆਂ ਕੇ.ਪੀ ਨੇ ਕਿਹਾ ਕਿ ਪ੍ਰੋ ਵਿਰੇਂਦਰ ਸਿੰਘ ਨੇ ਪਹਿਲੀ ਵਾਰ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਵਿਆਪਕ ਸਰਵੇਖਣਾਂ ਰਾਹੀਂ ਹੈਪਾਟਾਈਟਸ ਅਤੇ ਸਾਇਰੋਸਿਸ ਦੇ ਫੈਲਣ ਸਬੰਧੀ ਜਾਗਰੂਕਤਾ ਪ੍ਰਦਾਨ ਕਰਵਾਈ ਹੈ। ਉਨ੍ਹਾਂ ਨੇ ਬਹੁਤ ਸਾਰੇ ਪੀਸੀਐਮ ਡਾਕਟਰਾਂ ਨੂੰ ਸੂਬੇ ਭਰ ਦੇ ਕੈਦੀਆਂ ਅਤੇ ਮਰੀਜ਼ਾਂ ਦੇ ਇਲਾਜ ਸਬੰਧੀ ਵੀ ਸਿੱਖਿਅਤ ਕੀਤਾ ਹੈ।

ਉਨ੍ਹਾਂ ਨੇ ਸਾਇਰੋਸਿਸ ਦੇ ਮਰੀਜ਼ਾਂ ਦੇ ਸਖ਼ਤ ਇਲਾਜ ਅਤੇ ਵਿਆਪਕ ਸਰਵੇਖਣ ਹਿੱਤ ਹਰ ਕਿਸਮ ਦੀ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਭਰੋਸਾ ਦਿਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਨਫਰੰਸ ਦੇ ਸਹਿ-ਆਯੋਜਨ ਸਕੱਤਰ ਡਾ. ਨਿਪੁਮ ਵਰਮਾ, ਪੀ.ਜੀ.ਆਈ.ਐਮ.ਈ.ਆਰ. ਦੇ ਡੀਨ ਡਾ. ਅਰਵਿੰਦ ਰਾਜਵੰਸ਼ੀ, ਅਸਾਈਟਸ ਦੇ ਅੰਤਰਰਾਸ਼ਟਰੀ ਕਲੱਬ ਦੇ ਮੈਂਬਰ ਪੇਰੇ ਗਿਨੀਸ ਅਤੇ ਸਪੀਕਰ ਦੇ ਸਕੱਤਰ ਰਾਮ ਲੋਕ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement