ਭਵਾਨੀਗੜ੍ਹ ਬਲਾਕ ਦੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਸੀਚੇਵਾਲ ਮਾਡਲ ਕੀਤਾ ਜਾ ਰਿਹੈ ਲਾਗੂ: ਸਿੰਗਲਾ
Published : Mar 2, 2019, 6:27 pm IST
Updated : Mar 2, 2019, 6:27 pm IST
SHARE ARTICLE
Seechewal model of cleaning village ponds to be replicated in 67 villages of Bhawanigarh block -Singla
Seechewal model of cleaning village ponds to be replicated in 67 villages of Bhawanigarh block -Singla

ਬਲਾਕ ਭਵਾਨੀਗੜ੍ਹ ਦੇ 67 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ 'ਤੇ ਸੀਚੇਵਾਲ ਮਾਡਲ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ...

ਚੰਡੀਗੜ੍ਹ : ਬਲਾਕ ਭਵਾਨੀਗੜ੍ਹ ਦੇ 67 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ 'ਤੇ ਸੀਚੇਵਾਲ ਮਾਡਲ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ 'ਸੰਗਰੂਰ ਵਿਕਾਸ ਯਾਤਰਾ' ਦੇ ਚੌਥੇ ਦਿਨ ਪਿੰਡ ਦਿਆਲਪੁਰਾ ਵਿਖੇ ਦਿਤੀ। ਸਿੰਗਲਾ ਨੇ ਕਿਹਾ ਕਿ ਬਲਾਕ ਦੇ ਇਨ੍ਹਾਂ ਪਿੰਡਾਂ ਵਿਚ ਪਾਇਲਟ ਪ੍ਰਾਜੈਕਟ ਵਜੋਂ ਇਸ ਮਾਡਲ ਨੂੰ ਮੁੱਢਲੇ ਤੌਰ 'ਤੇ ਲਾਗੂ ਕੀਤਾ ਸੀ ਅਤੇ ਕੁਝ ਢੰਗਾਂ ਨਾਲ ਇਸ 'ਤੇ ਕੰਮ ਕਰਨ ਤੋਂ ਬਾਅਦ ਛੇਤੀ ਹੀ ਪੂਰੇ ਵਿਧਾਨ ਸਭਾ ਹਲਕੇ ਵਿਚ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰ ਦਿਤੀ ਜਾਵੇਗੀ।

Inspection of ponds during Sangrur Vikas YatraInspection of ponds during Sangrur Vikas Yatra

ਉਨ੍ਹਾਂ ਦੱਸਿਆ ਕਿ ਪਾਇਲਟ ਪ੍ਰਾਜੈਕਟ 'ਤੇ ਕਰੀਬ 14 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਮਗਨਰੇਗਾ ਤਹਿਤ ਰਜਿਸਟਰਡ ਮਜ਼ਦੂਰਾਂ ਰਾਹੀਂ ਇਹ ਕਾਰਜ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੇ ਲੋੜਵੰਦ ਕਾਮਿਆਂ ਨੂੰ ਰੋਜ਼ਗਾਰ ਮਿਲ ਸਕੇ। ਸਿੰਗਲਾ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਲਗਭਗ ਸਾਰੇ ਹੀ ਪਿੰਡਾਂ ਵਿਚ ਛੱਪੜ ਪ੍ਰਦੂਸ਼ਿਤ ਹੋ ਚੁੱਕੇ ਹਨ ਅਤੇ ਵਾਧੂ ਦੇ ਪਾਣੀ ਕਾਰਨ ਕਈ ਥਾਈਂ ਛੱਪੜਾਂ ਦੀ ਹਾਲਤ ਬਦਤਰ ਹੋਈ ਪਈ ਹੈ। ਪਿੰਡਾਂ ਦੇ ਲੋਕਾਂ ਦੀਆਂ ਵਾਤਾਵਰਣ ਪ੍ਰਤੀ ਅਤੇ ਸਿਹਤ ਪ੍ਰਤੀ ਲੋੜਾਂ ਵੱਲ ਧਿਆਨ ਦਿੰਦੇ ਹੋਏ ਹੀ ਅਜਿਹੇ ਛੱਪੜਾਂ ਦੀ ਵਧੀਆ ਢੰਗ ਨਾਲ ਸਾਫ਼ ਸਫ਼ਾਈ ਦੀ ਲੋੜ ਮਹਿਸੂਸ ਕੀਤੀ ਗਈ ਹੈ।

Distribution of Baby Grooming KitsDistribution of Baby Grooming Kits

ਹੋਰ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸਿੰਗਲਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਮਕਸਦ ਗੰਧਲੇ ਪਾਣੀ ਦੀ ਸਫ਼ਾਈ ਕਰਨ ਦੇ ਨਾਲ ਮੀਂਹ ਨਾਲ ਇਕੱਠੇ ਹੋਣ ਵਾਲੇ ਪਾਣੀ ਨੂੰ ਮੁੜ ਵਰਤਣਯੋਗ ਬਣਾਉਣ ਅਤੇ ਬੂਟਿਆਂ, ਰੁੱਖਾਂ ਆਦਿ ਲਈ ਵਰਤਣਾ ਹੈ ਅਤੇ ਇਸ ਤੋਂ ਇਲਾਵਾ ਸਿੰਜਾਈ ਦੀਆਂ ਲੋੜਾਂ ਨੂੰ ਪ੍ਰਮੁੱਖਤਾ ਦੇਣਾ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਆਉਂਦੇ ਮੀਂਹ ਦੇ ਮੌਸਮ ਤੋਂ ਪਹਿਲਾਂ ਪਹਿਲਾਂ ਕਰੀਬ ਤਿੰਨ ਮਹੀਨਿਆਂ ਅੰਦਰ ਮੁਕੰਮਲ ਹੋ ਜਾਵੇਗਾ। 'ਸੰਗਰੂਰ ਵਿਕਾਸ ਯਾਤਰਾ' ਦੇ ਚੌਥੇ ਦਿਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ 11 ਪਿੰਡਾਂ ਦਾ 23 ਕਿਲੋਮੀਟਰ ਦਾ ਦੌਰਾ ਕੀਤਾ।

ਉਨ੍ਹਾਂ ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਬਲਾਕ ਭਵਾਨੀਗੜ੍ਹ ਦੇ ਪਿੰਡ ਜੌਲੀਆਂ ਵਿਖੇ ਕੈਂਸਰ ਦੀ ਮੁਢਲੇ ਪੜਾਅ ਦੀ ਜਾਂਚ ਸਬੰਧੀ ਆਯੋਜਿਤ ਵਿਸ਼ੇਸ਼ ਕੈਂਪ ਵਿਚ ਸ਼ਾਮਲ ਹੁੰਦਿਆਂ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੰਗਰੂਰ ਦੇ ਨਾਲ ਨਾਲ ਪੂਰੇ ਪੰਜਾਬ ਨੂੰ ਕੈਂਸਰ ਮੁਕਤ ਕਰਨ ਦੇ ਮਿੱਥੇ ਟੀਚੇ ਤਹਿਤ ਇਹ ਜਾਂਚ ਕੈਂਪ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।

Sangrur Vikas YatraSangrur Vikas Yatra

ਉਨ੍ਹਾਂ ਆਖਿਆ ਕਿ ਮੂੰਹ, ਛਾਤੀ ਅਤੇ ਸਰਵਾਈਕਲ ਦੇ ਕੈਂਸਰ ਦੀ ਪਛਾਣ ਅਤੇ ਪਹਿਲੇ ਪੜਾਅ 'ਚ ਹੀ ਇਲਾਜ ਨੂੰ ਯਕੀਨੀ ਬਣਾਉਣ ਲਈ ਇਹ ਕੈਂਪ ਲਗਾਏ ਗਏ ਹਨ ਅਤੇ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਲੋਕਾਂ ਲਈ ਇਹ ਇਕ ਵੱਡੀ ਰਾਹਤ ਹੈ। ਉਨ੍ਹਾਂ ਦੱਸਿਆ ਕਿ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਅਜਿਹੇ ਵਿਸ਼ੇਸ਼ ਕੈਂਪ ਆਮ ਲੋਕਾਂ ਲਈ ਬਿਲਕੁਲ ਮੁਫ਼ਤ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਦੇ ਮਾਹਿਰਾਂ ਦੀ ਟੀਮ ਵਲੋਂ ਘਰਾ ’ਚੋਂ ਵਿਚ ਅਜਿਹੇ ਕੈਂਪ ਦੇ ਆਯੋਜਨ ਤੋਂ ਬਾਅਦ ਹੁਣ ਜੌਲੀਆਂ ਵਿਖੇ ਕੈਂਪ ਲਗਾਇਆ ਗਿਆ ਹੈ ਅਤੇ ਘਰ ਘਰ ਜਾ ਕੇ ਸ਼ੱਕੀ ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ। 'ਸੰਗਰੂਰ ਵਿਕਾਸ ਯਾਤਰਾ' ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਪਿੰਡਾਂ ਵਿਚ ਲੰਬਾ ਸਮਾਂ ਬਿਤਾਇਆ ਅਤੇ ਪੰਚਾਇਤਾਂ ਨੂੰ 45 ਲੱਖ ਦੀਆਂ ਗ੍ਰਾਂਟਾਂ ਦੀ ਵੀ ਵੰਡ ਕੀਤੀ। ਇਸ ਦੌਰਾਨ ਉਨ੍ਹਾਂ ਪਿੰਡ ਦਿਆਲਪੁਰਾ ਵਿਖੇ ਨਵਜੰਮੀਆਂ ਬੱਚੀਆਂ ਲਈ ਵਿਸ਼ੇਸ਼ ਕਿੱਟਾਂ ਦੀ ਵੰਡ ਵੀ ਕੀਤੀ।

ਸਿੰਗਲਾ ਨੇ ਵਿਕਾਸ ਯਾਤਰਾ ਦੇ ਚੌਥੇ ਦਿਨ ਕਰੀਬ 5 ਕਰੋੜ 61 ਹਜ਼ਾਰ 579 ਰੁਪਏ ਦੇ ਕਿਸਾਨ ਕਰਜ਼ਾ ਰਾਹਤ ਸਰਟੀਫਿਕੇਟ ਤਕਸੀਮ ਕੀਤੇ। ਉਨ੍ਹਾਂ ਦੱਸਿਆ ਕਿ ਦਿੱਤੂਪੁਰ ਤੋਂ ਨੰਦਗੜ੍ਹ ਸੜਕ ਉਪਰ ਪੁਲ ਦੀ ਉਸਾਰੀ ਲਈ 1.75 ਕਰੋੜ ਰੁਪਏ, ਨੰਦਗੜ੍ਹ ਤੋਂ ਰਸੂਲਪੁਰ ਛੰਨਾ ਸੜਕ ਦੀ ਮੁਰੰਮਤ ਲਈ 11 ਲੱਖ ਰੁਪਏ, ਪਿੰਡ ਜੌਲੀਆਂ ਤੋਂ ਫੋਕਲ ਪੁਆਇੰਟ ਅਤੇ ਜੌਲੀਆਂ ਤੋਂ ਬਖਤੜਾ ਦੇ 2.40 ਕਿਲੋਮੀਟਰ ਸੜਕ ਲਈ 30 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement