ਭ੍ਰਿਸ਼ਟ ਤੇ ਨਿਕੰਮੇ ਮੁਲਾਜ਼ਮਾਂ ‘ਤੇ ਲਟਕੀ ਤਲਵਾਰ, ਕੈਪਟਨ ਅਮਰਿੰਦਰ ਵੱਲੋਂ ਸਖ਼ਤ ਹੁਕਮ ਜਾਰੀ
Published : Mar 2, 2020, 3:32 pm IST
Updated : Mar 2, 2020, 4:30 pm IST
SHARE ARTICLE
Captain Amrinder Singh
Captain Amrinder Singh

ਬਜਟ ਪੇਸ਼ ਕਰਨ ਮੌਕੇ ਮੁਲਾਜ਼ਮਾਂ ਲਈ ਪਹਿਲਾਂ ਵਾਲੀ ਸੇਵਾ ਮੁਕਤੀ ਉਮਰ ਲਾਗੂ ਕਰਨ...

ਚੰਡੀਗੜ੍ਹ: ਬਜਟ ਪੇਸ਼ ਕਰਨ ਮੌਕੇ ਮੁਲਾਜ਼ਮਾਂ ਲਈ ਪਹਿਲਾਂ ਵਾਲੀ ਸੇਵਾ ਮੁਕਤੀ ਉਮਰ ਲਾਗੂ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਸੇਵਾ ਮੁਕਤੀ ਤੋਂ ਬਾਅਦ ਮੁਲਾਜ਼ਮਾਂ ਨੂੰ ਦਿੱਤੇ ਜਾਂਦੇ ਇਛੁੱਕ (ਆਪਸ਼ਨਲ) ਵਾਧੇ ਦੀ ਨੀਤੀ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ।

Govt EmployeesGovt Employees

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਲੋੜੀਂਦੀ ਨੀਤੀ ਬਦਲਣ ਲਈ ਪੰਜਾਬ ਸਿਵਲ ਸਰਵਿਸਜ਼ ਰੂਲਜ਼ ਵਿੱਚ ਸੋਧ ਨੂੰ ਮੰਜ਼ੂਰੀ ਦੇ ਦਿੱਤੀ ਜਿਵੇਂ ਕਿ ਵਿੱਤ ਮੰਤਰੀ ਨੇ 28 ਫਰਵਰੀ, 2020 ਨੂੰ ਬਜਟ ਭਾਸ਼ਣ ਦੌਰਾਨ ਐਲਾਨ ਕੀਤਾ ਸੀ।

Manpreet BadalManpreet Badal

ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸਰਕਾਰ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਤੇ ਕਾਰਜਕੁਸ਼ਲਤਾ ਵਧਾਉਣ ਲਈ ਮੰਤਰੀਆਂ ਨੂੰ ਆਪੋ-ਆਪਣੇ ਵਿਭਾਗਾਂ ਵਿੱਚ ਭ੍ਰਿਸ਼ਟ ਤੇ ਨਿਕੰਮੇ ਮੁਲਾਜ਼ਮਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀ ਛਾਂਟੀ ਕਰਨ ਲਈ ਆਖਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੇਵਾ ਮੁਕਤੀ ਦੀ ਉਮਰ ਘਟਾਉਣ ਦੇ ਫੈਸਲੇ ਨੂੰ ਲਾਗੂ ਕਰਨ ਲਈ ਪੰਜਾਬ ਸਿਵਲ ਸਰਵਿਸਜ਼ ਰੂਲਜ਼ ਖੰਡ 1 ਭਾਗ 1 ਦੇ ਸਬੰਧਤ ਨਿਯਮ 3.26 (ਏ) ਵਿੱਚ ਸੋਧ ਕਰਨ ਦੀ ਲੋੜ ਹੈ।

CaptainCaptain

ਇਸ ਫੈਸਲੇ ਨਾਲ ਜਿਹੜੇ ਮੁਲਾਜ਼ਮ ਮੌਜੂਦਾ ਸਮੇਂ ਇਛੁੱਕ ਵਾਧੇ ਦੇ ਦੂਜੇ ਸਾਲ ਵਿੱਚ ਹਨ ਜਾਂ ਫੇਰ ਉਨ੍ਹਾਂ ਦੀ ਉਮਰ 59 ਜਾਂ 61 ਸਾਲ ਦੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਮੁਲਾਜ਼ਮਾਂ ਦਾ ਦੂਜਾ ਇਛੁੱਕ ਵਾਧਾ ਪਹਿਲੀ ਅਪ੍ਰੈਲ, 2020 ਤੋਂ ਸ਼ੁਰੂ ਹੋਣ ਵਾਲਾ ਸੀ, ਉਹ ਸਾਰੇ 31 ਮਾਰਚ 2020 ਨੂੰ ਸੇਵਾ ਮੁਕਤ ਹੋਣਗੇ। ਇਸੇ ਤਰ੍ਹਾਂ ਜਿਨ੍ਹਾਂ ਮੁਲਾਜ਼ਮਾਂ ਦਾ ਪਹਿਲੇ ਸਾਲ ਦਾ ਇਛੁੱਕ ਵਾਧਾ ਚੱਲ ਰਿਹਾ ਹੈ ਜਾਂ ਫੇਰ ਉਨ੍ਹਾਂ ਦੀ ਉਮਰ 58 ਜਾਂ 60 ਸਾਲ ਦੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਮੁਲਾਜ਼ਮਾਂ ਦਾ ਪਹਿਲਾ ਇਛੁੱਕ ਵਾਧਾ ਅੰਤਰਾਲ ਦੇ ਸਮੇਂ ਵਿੱਚ ਸ਼ੁਰੂ ਹੋਣਾ ਸੀ, ਉਹ ਸਾਰੇ 30 ਸਤੰਬਰ, 2020 ਨੂੰ ਸੇਵਾ ਮੁਕਤ ਹੋਣਗੇ।

Punjab CabinetPunjab Cabinet

ਇਹ ਗੱਲ ਗੌਰਤਲਬ ਹੈ ਕਿ ਸੂਬਾ ਸਰਕਾਰ ਵੱਲੋਂ ਸੋਧੇ ਹੋਏ 3.26 ਨਿਯਮ ਨਾਲ ਸਾਰੇ ਵਰਗਾਂ ਦੇ ਮੁਲਾਜ਼ਮਾਂ ਨੂੰ 60 ਜਾਂ 62 ਸਾਲ ਤੱਕ ਸੇਵਾ ਕਾਲ ਵਿੱਚ ਵਾਧੇ ਦੀ ਆਗਿਆ ਦਿੱਤੀ ਸੀ। ਇਸ ਨਾਲ ਸਰਕਾਰ ਨੂੰ ਭਰਤੀ ਕਰਨ ਵਿੱਚ ਅਸਾਨੀ ਹੋਈ ਸੀ ਤਾਂ ਜੋ ਵੱਖੋ-ਵੱਖ ਵਿਭਾਗਾਂ ਵਿੱਚ ਅਮਲੇ ਫੈਲੇ ਦੀ ਘਾਟ ਨੂੰ ਪੂਰਿਆ ਜਾ ਸਕੇ। ਹੁਣ ਕਿਉਂਕਿ ਸਟਾਫ ਦੀ ਘਾਟ ਨੂੰ ਕਾਫੀ ਹੱਦ ਤੱਕ ਪੂਰਾ ਕਰ ਲਿਆ ਗਿਆ ਹੈ, ਇਸ ਲਈ ਸੇਵਾ ਕਾਲ ਵਿੱਚ ਇਛੁੱਕ ਵਾਧੇ ਨੂੰ ਜਾਰੀ ਰੱਖਣਾ ਤਰਕਸੰਗਤ ਨਹੀਂ।

ਬੁਲਾਰੇ ਨੇ ਅੱਗੇ ਦੱਸਿਆ ਕਿ ਸੇਵਾ ਕਾਲ ਵਿੱਚ ਵਾਧੇ ਨਾਲ ਫੀਡਰ ਕਾਡਰ ਦੇ ਮੁਲਾਜ਼ਮਾਂ ਦੀਆਂ ਪਦਉਨਤੀ ਦੀਆਂ ਸੰਭਾਵਨਾਵਾਂ ਉਤੇ ਮਾੜਾ ਅਸਰ ਪਿਆ ਸੀ ਜਿਸ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਰੋਸ ਸੀ। ਇਹ ਇਕ ਹੋਰ ਕਾਰਨ ਸੀ ਜਿਸ ਕਾਰਨ ਇਛੁੱਕ ਵਾਧੇ ਦੀ ਨੀਤੀ ਨੂੰ ਖਤਮ ਕਰਨ ਦਾ ਫੈਸਲਾ ਕੀਤਾ।

ਇਹ ਵੀ ਮਹਿਸੂਸ ਕੀਤਾ ਗਿਆ ਕਿ ਮੌਜੂਦਾ ਸਮੇਂ ਬੇਰੁਜ਼ਗਾਰੀ ਨੂੰ ਦੇਖਦਿਆਂ ਸੂਬੇ ਵਿੱਚ ਸਰਕਾਰ ਅਤੇ ਸਰਕਾਰ ਦੇ ਬਾਹਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ। ਸੇਵਾ ਕਾਲ ਵਿੱਚ ਵਾਧੇ ਦੀ ਨੀਤੀ ਮੌਜੂਦਾ ਸਮੇਂ ਦੇ ਹਾਲਤਾਂ ਦੀਆਂ ਲੋੜਾਂ ਦੇ ਉਲਟ ਸੀ। ਇਸ ਤੋਂ ਇਲਾਵਾ ਸੂਬਾ ਵਾਸੀਆਂ ਦੀਆਂ ਨਾਗਰਿਕ ਸਹੂਲਤਾਂ ਹਾਸਲ ਕਰਨ ਵਿੱਚ ਵਧਦੀਆਂ ਉਮੀਦਾਂ ਨੂੰ ਦੇਖਦਿਆਂ ਨਵੇਂ ਨੌਜਵਾਨਾਂ ਨੂੰ ਸਰਕਾਰ ਦਾ ਹਿੱਸਾ ਬਣਾਉਣ ਦੀ ਲੋੜ ਹੈ ਜੋ ਤਾਜ਼ਾ ਤਰੀਨ ਵਿਚਾਰਾਂ ਵਾਲੇ ਉਤਸ਼ਾਹੀ ਹਨ। ਇਸੇ ਲਈ ਇਛੁੱਕ ਵਾਧੇ ਦੀ ਨੀਤੀ ਖਤਮ ਕੀਤੀ ਗਈ।

ਕੈਬਨਿਟ ਨੇ ਮਹਿਸੂਸ ਕੀਤਾ ਕਿ ਕਿਸੇ ਵੀ ਹਾਲਤ ਵਿੱਚ ਇਹ ਨੀਤੀ ਅਸਥਾਈ ਪੜਾਅ ਲਈ ਸੀ ਅਤੇ ਇਸ ਨੂੰ ਕਦੇ ਵੀ ਪੱਕੇ ਤੌਰ ਬਣਾਉਣ ਦਾ ਉਦੇਸ਼ ਵੀ ਨਹੀਂ ਸੀ। ਇਹੀ ਕਾਰਨ ਸੀ ਕਿ ਸਬੰਧਤ ਨਿਯਮ ਵਿੱਚ ਸੇਵਾ ਮੁਕਤੀ ਦੀ ਉਮਰ 58 ਜਾਂ 60 ਸਾਲ ਰੱਖੀ ਗਈ ਹੈ। ਸੇਵਾ ਕਾਲ ਵਿੱਚ ਵਾਧੇ ਦੀ ਵਿਵਸਥਾ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਿਰਫ ਆਸਧਾਰਣ ਹਾਲਤਾਂ ਵਿੱਚ ਕੀਤੀ ਗਈ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement