ਮੋਹਾਲੀ ਦੇ ਕ੍ਰਿਕਟ ਸਟੇਡੀਅਮ 'ਚ ਨਹੀਂ ਹੋਣਗੇ IPL ਦੇ ਮੈਚ, ਮੁੱਖ ਮੰਤਰੀ ਨੇ BCCI ਨੂੰ ਕੀਤੀ 'ਅਪੀਲ'
Published : Mar 2, 2021, 2:36 pm IST
Updated : Mar 2, 2021, 4:17 pm IST
SHARE ARTICLE
Capt Amarinder Singh
Capt Amarinder Singh

ਮੁੰਬਈ, ਦਿੱਲੀ, ਅਹਿਮਦਾਬਾਦ, ਚੇੱਨਈ, ਬੰਗਲੌਰ ਅਤੇ ਕੋਲਕਾਤਾ ਦੇ ਸਟੇਡੀਅਮ IPL 2021 ਹੋਸਟ ਕਰ ਸਕਣਗੇ। 

ਚੰਡੀਗੜ੍ਹ- ਦੇਸ਼ ਦਾ ਸਭ ਤੋਂ ਪ੍ਰਸਿੱਧ ਕ੍ਰਿਕੇਟ ਟੂਰਨਾਮੈਂਟ IPL ਇਸ ਵਾਰ ਭਾਰਤ ਵਿਚ ਹੀ ਖੇਡਿਆ ਜਾਵੇਗਾ ਅਤੇ ਇਸ ਸਾਲ ਸਿਰਫ 6 ਸੂਬਿਆਂ ਦੇ ਕ੍ਰਿਕੇਟ ਸਟੇਡੀਅਮ ਨੂੰ IPL 2021 ਹੋਸਟ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਨ੍ਹਾਂ ਵਿਚ ਮੁੰਬਈ, ਦਿੱਲੀ, ਅਹਿਮਦਾਬਾਦ, ਚੇੱਨਈ, ਬੰਗਲੌਰ ਅਤੇ ਕੋਲਕਾਤਾ ਦੇ ਸਟੇਡੀਅਮ IPL 2021 ਹੋਸਟ ਕਰ ਸਕਣਗੇ। ਇਸ ਫੈਸਲੇ ਤੇ ਨਰਾਜ਼ਗੀ ਜਤਾਉਂਦੇ ਹੋਏ Punjab Kings ਦੇ ਮਾਲਕ ਨੇਸ ਵਾਡਿਆ ਨੇ BCCI ਨੂੰ ਚਿੱਠੀ ਵੀ ਲਿਖੀ ਹੈ। 

punjab kingspunjab kings

ਇਸ ਫੈਸਲੇ 'ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਹ ਆਉਣ ਵਾਲੇ ਆਈਪੀਐਲ ਲਈ ਮੁਹਾਲੀ ਕ੍ਰਿਕਟ ਸਟੇਡੀਅਮ ਨੂੰ ਬਾਹਰ ਕੀਤੇ ਜਾਣ ਦੇ ਫੈਸਲੇ ਤੋਂ ਹੈਰਾਨ ਹਨ। ਉਨ੍ਹਾਂ ਬੀ ਸੀ ਸੀ ਆਈ ਅਤੇ ਆਈ ਪੀ ਐਲ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਕਾਰਨ ਨਹੀਂ ਹੈ ਕਿ ਮੁਹਾਲੀ ਆਈਪੀਐਲ ਦੀ ਮੇਜ਼ਬਾਨੀ ਨਹੀਂ ਕਰ ਸਕਦਾ ਅਤੇ ਪੰਜਾਬ ਸਰਕਾਰ ਕੋਵਿਡ-19 ਦੇ ਮੱਦੇ ਨਜ਼ਰ ਸੁਰੱਖਿਆ ਦੇ ਸਾਰੇ ਲੋੜੀਂਦੇ ਪ੍ਰਬੰਧ ਕਰੇਗੀ।

Captain amarinder singhCaptain amarinder singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement