
ਰਸੋਈ ਗੈਸ ਹੋਰ ਮਹਿੰਗੀ ਹੋਈ, 25 ਰੁਪਏ ਦਾ ਹੋਇਆ ਵਾਧਾ
ਨਵੀਂ ਦਿੱਲੀ, 1 ਮਾਰਚ : ਪਟਰੌਲ-ਡੀਜ਼ਲ ਦੀਆਂ ਕੀਮਤਾਂ ਦੀ ਮਹਿੰਗਾਈ ਵਿਚਕਾਰ ਆਮ ਲੋਕਾਂ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ | ਰਸੋਈ ਗੈਸ ਯਾਨੀ ਐੱਲ. ਪੀ. ਜੀ. ਸਿਲੰਡਰ ਦੀਆਂ ਕੀਮਤਾਂ ਵਿਚ 1 ਮਾਰਚ, 2021 ਨੂੰ ਫਿਰ ਤੋਂ 25 ਰੁਪਏ ਦਾ ਵਾਧਾ ਕਰ ਦਿਤਾ ਗਿਆ ਹੈ | ਇਸ ਤੋਂ ਤਿੰਨ ਦਿਨ ਪਹਿਲਾਂ ਵੀ ਸਿਲੰਡਰ ਦੀ ਕੀਮਤਾਂ ਵਿਚ ਇੰਨਾ ਹੀ ਵਾਧਾ ਕੀਤਾ ਗਿਆ ਸੀ | ਹਾਲਾਂਕਿ, ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ | ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 14.2 ਕਿਲੋਗ੍ਰਾਮ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਹੁਣ 819 ਰੁਪਏ ਹੋ ਗਈ ਹੈ, ਜੋ ਪਹਿਲਾਂ 794 ਰੁਪਏ ਸੀ | (ਪੀਟੀਆਈ)image