ਲੋਕ ਜਾਗ ਚੁੱਕੇ ਨੇ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਕਰਕੇ ਕਾਂਗਰਸ ਮੁੜ ਸੱਤਾ ’ਚ ਨਹੀਂ ਆ ਸਕਦੀ: ਬੈਂਸ
Published : Mar 2, 2021, 6:31 pm IST
Updated : Mar 2, 2021, 6:37 pm IST
SHARE ARTICLE
Bains Brothers
Bains Brothers

ਜੇ ਕਾਲੇ ਕਾਨੂੰਨ ਰੱਦ ਕਰਾਉਣੇ ਨੇ ਤਾਂ ਅੰਦੋਲਨ ਨੂੰ ਤਾਕਤਵਰ ਬਣਾਓ...

ਚੰਡੀਗੜ੍ਹ (ਹਰਦੀਪ ਸਿੰਘ ਭੋਗਲ): ਅੱਜ ਪੰਜਾਬ ਵਿਧਾਨ ਸਭਾ ਵਿਚ ਬਜਟ ਇਜਲਾਸ ਦਾ ਦੂਜਾ ਦਿਨ ਸੀ। ਬੀਤੇ ਦਿਨੀਂ ਕੈਪਟਨ ਸਰਕਾਰ ਦੇ ਆਖ਼ਰੀ ਬਜਟ ਸੈਸ਼ਨ ਦੀ ਸ਼ੁਰੂਆਤ ਭਾਰੀ ਹੰਗਾਮੇ ਨਾਲ ਹੋਈ। ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਵਲੋਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਣ ਸਮੇਂ ਉਨ੍ਹਾਂ ਦਾ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਜ਼ੋਰਦਾਰ ਵਿਰੋਧ ਕੀਤਾ ਗਿਆ।

ਇਸ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਅਤੇ ਬਲਵਿੰਦਰ ਸਿੰਘ ਬੈਂਸ ਉਚੇਚੇ ਤੌਰ ’ਤੇ ਪਹੁੰਚੇ। ਵਿਰੋਧੀ ਧਿਰਾਂ ਨੂੰ ਘੇਰਦਿਆਂ ਬੈਂਸ ਨੇ ਕਿਹਾ ਕਿ ਤੁਸੀਂ ਗਲੀਆਂ, ਨਾਲੀਆਂ, ਪੁਲਾਂ, ਨੌਕਰੀਆਂ , ਕਰਜਾ ਮੁਆਫ਼ੀ ਦੀਆਂ ਗੱਲਾਂ ਕਰਦੇ ਰਹਿੰਦੇ ਹੋ ਪਰ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸਾਡੀਆਂ 90-90 ਸਾਲ ਦੀਆਂ ਬਜੁਰਗ ਮਾਤਾਵਾਂ ਦਿੱਲੀ ਦੇ ਬਾਰਡਰਾਂ ’ਤੇ ਰੁਲ ਰਹੀਆਂ ਹਨ।

Simarjit Singh BainsSimarjit Singh Bains

 ਕਿਸਾਨ ਅੰਦੋਲਨ ਨੂੰ ਤਾਕਤਵਰ ਕਰਨ ਲਈ ਕੋਈ ਵਿਉਂਤਬੰਦੀ ਜਾਂ ਕੋਈ ਸਕੀਮ ਕਿਉਂ ਨਹੀਂ ਅਪਣਾਉਂਦੇ। ਉਨ੍ਹਾਂ ਕਿਹਾ ਕਿ ਸਾਡੇ ਨੇਤਾ ਇਹ ਕਹਿ ਦਿੰਦੇ ਹਨ ਕਿ ਪ੍ਰਧਾਨ ਮੰਤਰੀ ਤੋਂ ਸਮਾਂ ਲੈ ਲਓ ਸਾਰੀਆਂ ਪਾਰਟੀਆਂ ਦੇ ਲੀਡਰ ਚੱਲਣ ਪਰ ਕੀ ਪ੍ਰਧਾਨ ਮੰਤਰੀ ਜਾਂ ਰਾਸ਼ਟਰਪਤੀ ਨੂੰ ਮਿਲਕੇ ਖੇਤੀ ਦੇ ਕਾਲੇ ਕਾਨੂੰਨ ਰੱਦ ਕਰਾ ਸਕਦੇ ਹੋ?

 Charging the price of Punjab's water is our legal right: Simarjit Bains Simarjit Bains

ਉਨ੍ਹਾਂ ਕਿਹਾ ਕਿ ਕਿਸਾਨ ਅੰਦਲਨ ਦੇ ਮਾਧੀਅਮ ਨਾਲ ਹੀ ਖੇਤੀ ਦੇ ਕਾਲੇ ਕਾਨੂੰ ਰੱਦ ਹੋ ਸਕਦੇ ਹਨ ਫਿਰ ਸਾਡੇ ਨੇਤਾ ਕਿਸਾਨ ਅੰਦੋਲਨ ਨੂੰ ਤਾਕਤਵਰ ਬਣਾਉਣ ਲਈ ਕੋਈ ਗੁਰਮਤਾ ਕਿਉਂ ਨਹੀਂ ਅਪਣਾ ਰਹੇ। ਬੈਂਸ ਨੇ ਕਿਹਾ ਕਿ ਕਿਸੇ ਵੀ ਪਾਰਟੀ ਨੇ ਕਿਸਾਨੀ ਅੰਦੋਲਨ ਦੇ ਪੱਖ ਵਿਚ ਸੰਜੀਦਗੀ ਨਹੀਂ ਦਿਖਾਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਬ੍ਹ ਕਿਸਾਨ ਅੰਦੋਲਨ ਵਿਚ ਜਾ ਕੇ ਲੋਕਾਂ ਦੇ ਦੁੱਖ ਕੇ ਆਉਣ ਕਿ ਬਜੁਰਗਾਂ ਦੇ ਹਾਲ ਹਾਲਾਤ ਕੀ ਹਨ।

BUDGETBudget Session

 ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦਾ ਇਹ ਪੰਜਵਾਂ ਬਜਟ ਅਤੇ ਆਖਰੀ ਬਜਟ ਹੈ, ਘਰ-ਘਰ ਨੌਕਰੀਆਂ, ਸਗਨ ਸਕੀਮਾਂ, ਮੋਬਾਇਲ ਫੋਨ, ਪੈਨਸ਼ਨ ਸਕੀਮਾਂ ਜਿਹੜੇ ਝੁੱਠੇ ਵਾਅਦੇ ਕੈਪਟਨ ਸਰਕਾਰ ਵੱਲੋਂ ਚੋਣਾਂ ਸਮੇਂ ਕੀਤੇ ਗਏ ਸਨ ਅਤੇ ਚੋਣਾਂ ਤੋਂ ਪਹਿਲਾਂ ਪ੍ਰਸ਼ਾਂਤ ਕਿਸੋਰ ਦੀ ਨਿਯੁਕਤੀ ਕੀਤੀ ਗਈ ਹੈ ਪਰ ਹੁਣ ਪੰਜਾਬ ਦੇ ਲੋਕ ਜਾਗ ਗਏ ਹਨ ਅਤੇ ਕਾਂਗਰਸ ਪਾਰਟੀ ਦਾ ਪੱਤਾ ਸਾਫ਼ ਹੋ ਗਿਆ ਹੈ ਜਿਸ ਕਰਕੇ ਹੁਣ ਕਾਂਗਰਸ ਦਾ ਮੁੜ ਸੱਤਾ ਚ ਆਉਣਾ ਬੇਹੱਦ ਮੁਸ਼ਕਲ ਹੈ।

Simarjit BainsSimarjit Bains

ਦੱਸ ਦਈਏ ਕਿ ਮੋਦੀ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ 3 ਮਹੀਨਿਆਂ ਤੋਂ ਅੰਦੋਲਨ ਕੀਤਾ ਜਾ ਰਿਹਾ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚ 11 ਮੀਟਿੰਗਾਂ ਹੋਈਆਂ ਸਨ ਜੋ ਬੇਸਿੱਟਾ ਹੀ ਰਹੀਆਂ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਦੇ ਤਿੰਨਾਂ ਬਿਲਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਅਸੀਂ ਘਰ ਵਾਪਸ ਨਹੀਂ ਜਾਵਾਂਗੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement