
ਕੈਪਟਨ ਸਰਕਾਰ ਦੇ ਆਖ਼ਰੀ ਬਜਟ ਸੈਸ਼ਨ ਦੀ ਸ਼ੁਰੂਆਤ ਭਾਰੀ ਹੰਗਾਮੇ ਨਾਲ ਹੋਈ।
ਚੰਡੀਗੜ੍ਹ - ਅੱਜ ਪੰਜਾਬ ਵਿਧਾਨ ਸਭਾ ਵਿਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ। ਬੀਤੇ ਦਿਨੀ ਕੈਪਟਨ ਸਰਕਾਰ ਦੇ ਆਖ਼ਰੀ ਬਜਟ ਸੈਸ਼ਨ ਦੀ ਸ਼ੁਰੂਆਤ ਭਾਰੀ ਹੰਗਾਮੇ ਨਾਲ ਹੋਈ। ਵਿਰੋਧੀ ਪਾਰਟੀਆਂ ਸ਼ੋ੍ਰਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਵਲੋਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਨ ਸਮੇਂ ਉਨ੍ਹਾਂ ਦਾ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਜ਼ੋਰਦਾਰ ਵਿਰੋਧ ਕੀਤਾ ਗਿਆ।
vidhan sabha
ਰਾਜਪਾਲ ਨੇ ਭਾਰੀ ਵਿਰੋਧ ਦੇ ਮਾਹੌਲ ਦੇ ਚਲਦੇ 40 ਪੰਨਿਆਂ ਦੇ ਸਰਕਾਰ ਦੇ ਭਾਸ਼ਨ ਨੂੰ 20 ਮਿੰਟਾਂ ਵਿਚ ਹੀ ਕੁੱਝ ਪਹਿਰੇ ਪੜ੍ਹ ਕੇ ਸਮੇਟ ਦਿਤਾ ਅਤੇ ਸਭਾ ਦੀ ਕਾਰਵਾਈ ਮੁਲਤਵੀ ਕਰ ਦਿਤੀ ਗਈ ਸੀ। ਬਾਅਦ ਦੁਪਹਿਰ ਦੂਜੀ ਬੈਠਕ ਵੀ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਬਾਅਦ 15 ਮਿੰਟ ਦੀ ਕਾਰਵਾਈ ਬਾਅਦ ਹੀ ਸਮਾਪਤ ਹੋ ਗਈ।
budget
ਰਾਜਪਾਲ ਨੇ ਅਪਣੇ ਭਾਸ਼ਨ ਵਿਚ ਦਰਜ ਖੇਤੀ ਕਾਨੂੰਨਾਂ ਦੇ ਵਿਰੋਧ ਤੇ ਸੂਬਾ ਸਰਕਾਰ ਵਲੋਂ ਪਾਸ ਬਿਲਾਂ ਵਾਲੇ ਪਹਿਰੇ ਵਿਚੋਂ ਇਕ ਲਾਈਨ ਵੀ ਨਾ ਪੜ੍ਹੀ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਮੈਂਬਰਾਂ ਨੇ ਸ਼ਰਨਜੀਤ ਸਿੰਘ ਢਿੱਲੋਂ ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸਪੀਕਰ ਦੇ ਆਸਨ ਦੇ ਸਾਹਮਣੇ ਜਾ ਕੇ ਹੰਗਾਮਾ ਤੇ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਅਤੇ ਗਵਰਨਰ 'ਗੌ ਬੈਕ' ਦੇ ਨਾਹਰੇ ਲਾਉਂਦਿਆਂ ਤਖ਼ਤੀਆਂ ਲਹਿਰਾਈਆਂ।