ਅਕਾਲੀ ਦਲ ਨੇ ਪੰਜਾਬ ਦੇ ਡਾਕਟਰ ਚੰਡੀਗੜ੍ਹੋਂ ਵਾਪਸ ਭੇਜ ਹੋਰ ਪਾਸਿਉਂ ਡੈਪੂਟੇਸ਼ਨ 'ਤੇ ਸੱਦਣ ਦੀ ਤਜਵੀਜ਼ ਦਾ ਕੀਤਾ ਵਿਰੋਧ
Published : Mar 2, 2022, 8:44 am IST
Updated : Mar 2, 2022, 8:44 am IST
SHARE ARTICLE
image
image

ਅਕਾਲੀ ਦਲ ਨੇ ਪੰਜਾਬ ਦੇ ਡਾਕਟਰ ਚੰਡੀਗੜ੍ਹੋਂ ਵਾਪਸ ਭੇਜ ਹੋਰ ਪਾਸਿਉਂ ਡੈਪੂਟੇਸ਼ਨ 'ਤੇ ਸੱਦਣ ਦੀ ਤਜਵੀਜ਼ ਦਾ ਕੀਤਾ ਵਿਰੋਧ

ਚੰਡੀਗੜ੍ਹ, 1 ਮਾਰਚ (ਨਰਿੰਦਰ ਸਿੰਘ ਝਾਮਪੁਰ): ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੰਜਾਬ ਦੇ ਚੰਡੀਗੜ੍ਹ ਵਿਚ ਡੈਪੂਟੇਸ਼ਨ 'ਤੇ ਕੰਮ ਕਰਦੇ 112 ਡਾਕਟਰਾਂ ਨੂੰ  ਵਾਪਸ ਪਿੱਤਰੀ ਰਾਜ ਭੇਜ ਕੇ ਹੋਰ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਡਾਕਟਰ ਡੈਪੂਟੇਸ਼ਨ 'ਤੇ ਸੱਦਣ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਤੇ ਇਸ ਨੂੰ  ਚੰਡੀਗੜ੍ਹ ਪ੍ਰਸ਼ਾਸਨ ਵਿਚੋਂ ਪੰਜਾਬ ਦੀ ਹਿੱਸੇਦਾਰੀ ਘਟਾਉਣ ਦੀ ਸਾਜ਼ਸ਼ ਕਰਾਰ ਦਿੰਦਿਆਂ ਐਲਾਨ ਕੀਤਾ ਹੈ ਕਿ ਅਕਾਲੀ ਦਲ ਦਾ ਇਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰ ਕੇ ਇਹ ਮਾਮਲਾ ਉਨ੍ਹਾਂ ਕੋਲ ਚੁੱਕੇਗਾ |
ਇਥੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਸਿਖਿਆ ਮੰਤਰੀ ਤੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਇਹ ਵੇਖ ਕੇ ਹੈਰਾਨ ਹਨ ਕਿ ਜਦੋਂ ਸੂਬੇ ਦੇ ਆਗੂ ਵਿਧਾਨ ਸਭਾ ਚੋਣਾਂ ਵਿਚ ਰੁੱਝੇ ਸਨ ਤਾਂ ਉਦੋਂ ਯੂ ਟੀ ਚੰਡੀਗੜ੍ਹ ਦੇ ਅਫ਼ਸਰਾਂ ਨੇ ਇਹ ਸਾਜ਼ਸ਼ ਰਚੀ ਕਿ ਪੰਜਾਬ ਦੇ 112 ਡਾਕਟਰਾਂ ਨੂੰ  ਵਾਪਸ ਭੇਜ ਦਿਤਾ ਜਾਵੇ ਅਤੇ ਉਨ੍ਹਾਂ ਦੀ ਥਾਂ ਹਰਿਆਣਾ, ਹਿਮਾਚਲ ਪ੍ਰਦੇਸ਼, ਕੇਂਦਰ ਸਰਕਾਰ ਤੇ ਹੋਰ ਕੇਂਦਰ ਸ਼ਾਸਤ ਰਾਜਾਂ ਤੋਂ ਡਾਕਟਰ ਡੈਪੂਟੇਸ਼ਨ 'ਤੇ ਲੈਣ ਵਾਸਤੇ ਇਸ਼ਤਿਹਾਰ ਜਾਰੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਪੰਜਾਬ ਪੁਨਰ ਗਠਨ ਐਕਟ ਦੀ ਸਪਸ਼ਟ ਉਲੰਘਣਾ ਹੈ ਜਿਸ ਵਿਚ ਦਰਜ ਹੈ ਕਿ ਚੰਡੀਗੜ੍ਹ ਵਾਸਤੇ ਪੰਜਾਬ ਅਤੇ ਹਰਿਆਣਾ ਤੋਂ ਮੁਲਾਜ਼ਮ 60 ਦੇ ਮੁਕਾਬਲੇ 40 ਦੇ ਅਨੁਪਾਤ ਨਾਲ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿਚ ਪੰਜਾਬ ਦਾ ਹਿੱਸਾ ਘਟਾਉਣ ਦੀ ਇਹ ਸਾਜ਼ਸ਼ ਪਹਿਲੀ ਵਾਰ ਨਹੀਂ ਰਚੀ ਗਈ | ਪਹਿਲਾਂ ਵੀ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਦੇ ਤਾਇਨਾਤ ਅਫ਼ਸਰ ਅਜਿਹੀਆਂ ਸਾਜ਼ਸ਼ਾਂ ਰਚਦੇ ਰਹੇ ਹਨ ਪਰ ਜਦੋਂ ਇਨ੍ਹਾਂ ਦਾ ਅਕਾਲੀ ਦਲ ਪੁਰਜ਼ੋਰ ਵਿਰੋਧ ਕਰਦਾ ਸੀ ਤਾਂ ਇਹ ਤਜਵੀਜ਼ਾਂ ਵਾਪਸ ਲੈ ਲਈਆਂ ਜਾਂਦੀਆਂ ਰਹੀਆਂ ਹਨ |
ਪੰਜਾਬ ਦੇ ਸਾਬਕਾ ਰਾਜਪਾਲ ਐਸ ਐਸ ਰੇਅ ਵਲੋਂ ਤਤਕਾਲੀ ਕੇਂਦਰੀ ਗ੍ਰਹਿ ਸਕੱਤਰ ਨੂੰ  ਲਿਖੀ ਚਿੱਠੀ ਪੜ੍ਹ ਕੇ ਸੁਣਾਉਂਦਿਆਂ ਡਾ. ਚੀਮਾ ਨੇ ਕਿਹਾ ਕਿ ਉਨ੍ਹਾਂ ਸਪਸ਼ਟ ਕਿਹਾ ਸੀ ਕਿ ਚੰਡੀਗੜ੍ਹ ਨੂੰ  ਹੋਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਾਂਗੂ ਨਹੀਂ ਗਿਣਿਆ ਜਾਣਾ ਚਾਹੀਦਾ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਦੀਆਂ ਜ਼ਮੀਨਾਂ ਵਿਚੋਂ ਕੱਟ ਕੇ ਬਣਾਇਆ ਗਿਆ ਹੈ ਤੇ ਪੰਜਾਬ ਨੇ ਇਹ ਕੁਰਬਾਨੀ ਅਪਣੀ ਰਾਜਧਾਨੀ ਵਾਸਤੇ ਦਿਤੀ ਸੀ | ਉਨ੍ਹਾਂ ਕਿਹਾ ਕਿ ਰਾਜਧਾਨੀ ਤਾਂ ਕੀ ਮਿਲਣੀ ਸੀ ਹੁਣ ਉਲਟਾ ਚੰਡੀਗੜ੍ਹ ਵਿਚੋਂ 60 ਫ਼ੀ ਸਦੀ ਸਟਾਫ਼ ਦੀ ਪੰਜਾਬ ਦੀ ਦਾਅਵੇਦਾਰੀ ਵੀ ਖ਼ਤਮ ਕਰਨ ਦੀਆਂ ਸਾਜ਼ਸ਼ਾਂ ਰਚੀਆਂ ਜਾ ਰਹੀਆਂ ਹਨ | ਅਕਾਲੀ ਆਗੂ ਨੇ ਹੈਰਾਨੀ ਪ੍ਰਗਟ ਕੀਤੀ ਕਿ ਜਦੋਂ ਚੰਡੀਗੜ੍ਹ ਵਿਚ ਕਾਨੂੰਨ ਬਣਾਉਣ ਲਈ ਕੋਈ ਵਿਧਾਨ ਸਭਾ ਹੀ ਨਹੀਂ ਹੈ ਅਤੇ ਇਸ ਵਿਚ ਸਿਰਫ਼ ਪੰਜਾਬ ਦੇ ਨਿਯਮ ਲਾਗੂ ਹਨ ਤਾਂ ਫਿਰ ਸੂਬੇ ਵਿਰੁਧ ਸਾਜ਼ਸ਼ਾਂ ਕਿਵੇਂ ਰਚੀਆਂ ਜਾ ਰਹੀਆਂ ਹਨ? ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ  ਇਹ ਜਾਣਕਾਰੀ ਵੀ ਮਿਲੀ ਹੈ ਕਿ ਇਕ ਫ਼ਾਈਲ ਤਿਆਰ ਕੀਤੀ ਗਈ ਹੈ ਕਿ ਚੰਡੀਗੜ੍ਹ ਵਿਚ ਮੁਲਾਜ਼ਮਾਂ ਲਈ ਕੇਂਦਰੀ ਨਿਯਮ ਲਾਗੂ ਹੋਣ ਤੇ ਪੰਜਾਬ ਦੇ ਨਿਯਮ ਹਟਾ ਦਿਤੇ ਜਾਣ ਜੋ ਕਿ ਪੰਜਾਬ ਪੁਨਰ ਗਠਨ ਐਕਟ ਮੁਤਾਬਕ ਲਾਗੂ ਹਨ | ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਅਜਿਹੀਆਂ ਸਾਜ਼ਸ਼ਾਂ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ ਤੇ ਨਾ ਹੀ ਇਨ੍ਹਾਂ ਬਾਰੇ ਚੁੱਪ ਬੈਠੇਗਾ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਵਫ਼ਦ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰ ਕੇ ਇਹ ਮੁੱਦਾ ਚੁੱਕੇਗਾ | ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ  ਵੀ ਪੰਜਾਬ ਦਾ ਬਣਦਾ ਹਿੱਸਾ ਲੁੱਟਣ ਦੀ ਆਗਿਆ ਨਹੀਂ ਦਿਆਂਗੇ |
ਐਸਏਐਸ-ਨਰਿੰਦਰ-1-2

 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement