ਬਲਦੇਵ ਸਿੰਘ ਸਿਰਸਾ ਸ਼੍ਰੋਮਣੀ ਕਮੇਟੀ ਨੂੰ ਜਾਣ-ਬੁਝ ਕੇ ਬਦਨਾਮ ਕਰ ਰਿਹੈ : ਸ਼੍ਰੋਮਣੀ ਕਮੇਟੀ
Published : Mar 2, 2022, 12:07 am IST
Updated : Mar 2, 2022, 12:07 am IST
SHARE ARTICLE
image
image

ਬਲਦੇਵ ਸਿੰਘ ਸਿਰਸਾ ਸ਼੍ਰੋਮਣੀ ਕਮੇਟੀ ਨੂੰ ਜਾਣ-ਬੁਝ ਕੇ ਬਦਨਾਮ ਕਰ ਰਿਹੈ : ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 1 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਫ਼ੈਡਰੇਸ਼ਨ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਬੀਤੇ ਕੁੱਝ ਦਿਨਾਂ ਤੋਂ ਪੰਜਾਬ ਸਕੂਲ ਸਿਖਿਆ ਬੋਰਡ ਦੀ ਪੁਸਤਕ ਜਿਸ ਵਿਚ ਸਿੱਖ ਇਤਿਹਾਸ ਨੂੰ ਗ਼ਲਤ ਰੰਗਤ ਦੇ ਕੇ ਪੇਸ਼ ਕੀਤਾ ਗਿਆ ਹੈ, ਵਿਰੁਧ ਧਰਨਾ ਲਗਾਉਣ ਵਾਲੇ ਸ. ਬਲਦੇਵ ਸਿੰਘ ਸਿਰਸਾ ਸ਼੍ਰੋਮਣੀ ਕਮੇਟੀ ਨੂੰ ਜਾਣ-ਬੁਝ ਕੇ ਬਦਨਾਮ ਕਰ ਰਹੇ ਹਨ। 
ਉਨ੍ਹਾਂ ਕਿਹਾ ਪੰਜਾਬ ਸਕੂਲ ਸਿਖਿਆ ਬੋਰਡ ਦੇ ਦਫ਼ਤਰ ਸਾਹਮਣੇ ਧਰਨਾ ਲਗਾਉਣ ਵਾਲੇ ਸ. ਸਿਰਸਾ, ਲੱਖਾ ਸਿਧਾਣਾ ਤੇ ਕੁੱਝ ਹੋਰ ਸ਼ਰਾਰਤੀ ਲੋਕਾਂ ਵਲੋਂ ਸ਼੍ਰੋਮਣੀ ਕਮੇਟੀ ਦੀ ਸੋਚੀ ਸਮਝੀ ਸਾਜ਼ਸ਼ ਤਹਿਤ ਬਦਨਾਮੀ ਕੀਤੀ ਜਾ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਕਤ ਲੋਕ ਧਰਨੇ ਦੌਰਾਨ ਅਸਲ ਮਾਮਲੇ ਤੋਂ ਹਟ ਕੇ ਸ਼੍ਰੋਮਣੀ ਕਮੇਟੀ ਦੀ 1999 ਵਿਚ ਛਾਪੀ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦੇ ਮਾਮਲੇ ਨੂੰ ਬਿਨਾਂ ਵਜ੍ਹਾ ਤੂਲ ਦੇ ਰਹੇ ਹਨ, ਜਦਕਿ ਸੱਚਾਈ ਇਹ ਹੈ ਕਿ ਇਸ ਪੁਸਤਕ ਨੂੰ ਸ਼੍ਰੋਮਣੀ ਕਮੇਟੀ ਵਲੋਂ ਵਾਪਸ ਲੈ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਇਸ ਕਿਤਾਬ ਸਬੰਧੀ ਕੇਸ ਵਾਚਿਆ ਗਿਆ ਹੈ ਜਿਸ ਅਨੁਸਾਰ ਪੁਸਤਕ ਵਾਪਸ ਲਈ ਜਾ ਚੁੱਕੀ ਹੈ। 23 ਨਵੰਬਰ 2007 ਨੂੰ ਜਨਰਲ ਇਜਲਾਸ ਦੌਰਾਨ ਇਕ ਵਿਸ਼ੇਸ਼ ਮਤਾ ਕਰ ਕੇ ਇਸ ਕਿਤਾਬ ’ਤੇ ਪਾਬੰਦੀ ਲਗਾਉਂਦਿਆਂ ਇਸ ਦੀਆਂ ਛਪੀਆਂ ਕਾਪੀਆਂ ਵਾਪਸ ਲੈ ਲਈਆਂ ਗਈਆਂ ਸਨ। ਇਹ ਪੁਸਤਕ ਜੇ. ਡੀ. ਕਨਿੰਘਮ ਦੀ ਅੰਗਰੇਜ਼ੀ ਪੁਸਤਕ ‘ਦਾ ਹਿਸਟੀ ਆਫ ਸਿੱਖਜ਼’ ਦਾ ਹਿੰਦੀ ਅਨੁਵਾਦ ਸੀ, ਜਿਸ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਤੀਜੀ ਸ਼ਤਾਬਦੀ ਮੌਕੇ ਕੇਵਲ 300 ਦੀ ਗਿਣਤੀ ਵਿਚ ਪ੍ਰਕਾਸ਼ਤ ਕੀਤਾ ਗਿਆ ਸੀ। ਇਸ ’ਤੇ ਇਤਰਾਜ਼ ਆਏ ਸਨ, ਜਿਸ ਦੇ ਮੱਦੇਨਜ਼ਰ ਪੁਸਤਕ ’ਤੇ ਪਾਬੰਦੀ ਲਗਾਈ ਗਈ ਸੀ ਅਤੇ ਇਸ ਨਾਲ ਹੀ ਪਹਿਲਾਂ 24 ਅਕਤੂਬਰ 2010 ਅਤੇ ਫਿਰ 11 ਅਗੱਸਤ 2018 ਨੂੰ ਅਖ਼ਬਾਰਾਂ ਵਿਚ ਇਸ਼ਤਿਹਾਰ ਵੀ ਛਪਾਏ ਗਏ ਸਨ। 
ਬਲਦੇਵ ਸਿੰਘ ਸਿਰਸਾ ਵਲੋਂ ਇਸ ਨੂੰ ਲੈ ਕੇ ਸਿੱਖ ਗੁਰਦਵਾਰਾ ਜੁਡੀਸ਼ੀਅਲ ਕਮਿਸ਼ਨ ਅੰਮ੍ਰਿਤਸਰ ਪਾਸ 2007 ਵਿਚ ਇਕ ਕੇਸ ਵੀ ਪਾਇਆ ਗਿਆ ਸੀ ਜਿਸ ਨੂੰ ਅਦਾਲਤ ਨੇ 2013 ਵਿਚ ਰੱਦ ਕਰ ਦਿਤਾ ਸੀ। ਇਸ ਪੁਸਤਕ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਜੋ ਸੱਭ ਤੋਂ ਸੁਪਰੀਮ ਹੈ, ਵਲੋਂ ਮਤੇ ਰਾਹੀਂ ਜਨਤਕ ਤੌਰ ’ਤੇ ਗ਼ਲਤੀ ਪ੍ਰਵਾਨ ਕਰਦਿਆਂ ਕਿਤਾਬ ਰੱਦ ਕੀਤੀ ਸੀ ਜਿਸ ਮਗਰੋਂ ਇਸ ਕਿਤਾਬ ਦਾ ਕੋਈ ਮਾਮਲਾ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਸ. ਸਿਰਸਾ ਸਮੇਤ ਕੁੱਝ ਸ਼੍ਰੋਮਣੀ ਕਮੇਟੀ ਦੀ ਵਿਰੋਧਤਾ ਕਰਨ ਵਾਲੇ ਪੇਸ਼ੇਵਰ ਲੋਕ ਇਸ ਨੂੰ ਅਪਣੇ ਨਿਜੀ ਹਿਤਾਂ ਖ਼ਾਤਰ ਮੁੱਦਾ ਬਣਾ ਰਹੇ ਹਨ ਜਿਸ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਲੋੜ ਹੈ।
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement