ਆਸਟ੍ਰੇਲੀਆ ’ਚ ਭਿਆਨਕ ਹੜ੍ਹ ਬਣਿਆ ਜਾਨ ਦੀ ਆਫ਼ਤ
Published : Mar 2, 2022, 12:12 am IST
Updated : Mar 2, 2022, 12:12 am IST
SHARE ARTICLE
image
image

ਆਸਟ੍ਰੇਲੀਆ ’ਚ ਭਿਆਨਕ ਹੜ੍ਹ ਬਣਿਆ ਜਾਨ ਦੀ ਆਫ਼ਤ

ਅਧਿਕਾਰੀਆਂ ਨੇ ਲੋਕਾਂ ਨੂੰ ਘਰ ਛੱਡਣ ਦੇ ਦਿਤੇ ਹੁਕਮ

ਸਿਡਨੀ, 1 ਮਾਰਚ : ਆਸਟ੍ਰੇਲੀਆ ਦੇ ਪੂਰਬੀ ਤੱਟ ’ਤੇ ਮੰਗਲਵਾਰ ਨੂੰ ਭਿਆਨਕ ਹੜ੍ਹ ਆ ਗਿਆ। ਭਾਰੀ ਮੀਂਹ ਕਾਰਨ ਦਰਜਨਾਂ ਸ਼ਹਿਰ ਹੜ੍ਹਾਂ ਦੀ ਲਪੇਟ ਵਿਚ ਆ ਗਏ ਹਨ, ਜਿਸ ਕਾਰਨ ਸਾਰਾ ਜਨਜੀਵਨ ਠੱਪ ਹੋ ਕੇ ਰਹਿ ਗਿਆ ਹੈ। ਵਸਨੀਕ ਛੱਤਾਂ ਅਤੇ ਪੁਲਾਂ ’ਤੇ ਫਸੇ ਹੋਏ ਹਨ। ਭਿਆਨਕ ਹੜ੍ਹਾਂ ਕਾਰਨ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਅਧਿਕਾਰੀਆਂ ਨੇ ਹਜ਼ਾਰਾਂ ਲੋਕਾਂ ਨੂੰ ਘਰ ਛੱਡਣ ਦੇ ਆਦੇਸ਼ ਦਿਤੇ ਹਨ। ਇਸ ਦੇ ਨਾਲ ਹੀ ਹੜ੍ਹ ’ਚ ਫਸੇ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਕੀਤਾ ਜਾ ਰਿਹਾ ਹੈ ਆਸਟ੍ਰੇਲੀਆਈ ਹੈਲੀਕਾਪਟਰ ਦੇ ਅਮਲੇ ਨੇ ਨਿਊ ਸਾਊਥ ਵੇਲਜ਼ ਵਿਚ ਹੜ੍ਹਾਂ ਵਿਚ ਫਸੇ ਇਕ ਵਿਅਕਤੀ ਨੂੰ ਬਚਾਇਆ।
ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ਵਿਚ ਹੜ੍ਹਾਂ ਦੀ ਭਿਆਨਕਤਾ ਕਾਰਨ ਹਜ਼ਾਰਾਂ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਕਿਹਾ ਗਿਆ ਹੈ। ਐਤਵਾਰ ਨੂੰ ਆਸਟ੍ਰੇਲੀਆ ਦੇ ਮੁੱਖ ਸ਼ਹਿਰ ਅਤੇ ਕੁਈਨਜ਼ਲੈਂਡ ਸੂਬੇ ਦੀ ਰਾਜਧਾਨੀ ਬ੍ਰਿਸਬੇਨ ਸਮੇਤ ਦਰਜਨਾਂ ਸ਼ਹਿਰਾਂ ’ਚ ਭਾਰੀ ਹੜ੍ਹ ਵਰਗੇ ਹਾਲਾਤ ਸਨ। ਕਈ ਥਾਵਾਂ ’ਤੇ ਪਾਣੀ ਕਈ-ਕਈ ਫੁੱਟ ਤਕ ਚੜ੍ਹ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਦੀਆਂ ਛੱਤਾਂ ’ਤੇ ਸਹਾਰਾ ਲੈਣਾ ਪਿਆ ਹੈ। ਮੌਸਮ ਵਿਭਾਗ ਨੇ ਮੀਂਹ ਜਾਰੀ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ।  ਤੁਹਾਨੂੰ ਦੱਸ ਦੇਈਏ ਕਿ ਕੁਈਨਜ਼ਲੈਂਡ ਅਤੇ ਨਿਊ ਸਾਊਥ ਵੇਲਜ਼ ਰਾਜਾਂ ਦੇ ਕਈ ਸ਼ਹਿਰ ਹੜ੍ਹ ਦੀ ਮਾਰ ਝੱਲ ਰਹੇ ਹਨ। ਸ਼ਹਿਰਾਂ ਵਿਚ ਪਾਣੀ ਦੀ ਭਰਮਾਰ ਨੇ ਬਹੁਤ ਸਾਰੀਆਂ ਸੜਕਾਂ ਅਤੇ ਬੰਨ੍ਹ ਤੋੜ ਦਿਤੇ ਹਨ, ਲਿਸਮੋਰ ਸ਼ਹਿਰ ਵਿਚ ਸਭ ਤੋਂ ਭਿਆਨਕ ਹੜ੍ਹਾਂ ਵਿਚ ਨੌਂ ਲੋਕ ਲਾਪਤਾ ਹਨ। ਉਸੇ ਸਮੇਂ, ਸ਼ਹਿਰਾਂ ਵਿਚ ਹੜ੍ਹ ਆ ਰਹੇ ਹਨ ਅਤੇ ਵਸਨੀਕਾਂ ਨੂੰ ਭੱਜਣ ਜਾਂ ਉੱਚੀ ਜ਼ਮੀਨ ’ਤੇ ਸੁਰੱਖਿਆ ਦੀ ਭਾਲ ਕਰਨ ਲਈ ਮਜਬੂਰ ਕਰ ਰਹੇ ਹਨ।
ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਡੋਮਿਨਿਕ ਪੇਰੋਟ ਨੇ ਕਿਹਾ, ‘‘ਅਸੀਂ ਲੋਕਾਂ ਨੂੰ ਘੰਟਿਆਂ ਤਕ ਛੱਤਾਂ ’ਤੇ ਫਸੇ ਹੋਏ ਦੇਖਿਆ ਹੈ, ਅਸੀਂ ਬੱਚਿਆਂ ਨੂੰ ਬਚਾਇਆ ਹੈ, ਅਸੀਂ ਲੋਕਾਂ ਨੂੰ ਪੁਲਾਂ ’ਤੇ ਫਸੇ ਹੋਏ ਦੇਖਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ। ਅਧਿਕਾਰੀਆਂ ਨੇ ਚਿਤਾਵਨੀ ਦਿਤੀ ਹੈ ਕਿ ਹੋਰ ਮੌਤਾਂ ਹੋ ਸਕਦੀਆਂ ਹਨ। 
    (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement