ਯੁੱਧ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ : ਭਗਵੰਤ ਮਾਨ
Published : Mar 2, 2022, 6:41 pm IST
Updated : Mar 2, 2022, 6:41 pm IST
SHARE ARTICLE
Bhagwant Mann
Bhagwant Mann

ਪ੍ਰਧਾਨ ਮੰਤਰੀ ਮੋਦੀ ਤੇ ਉਨ੍ਹਾਂ ਦੇ ਮੰਤਰੀ ਵਾਹੋ-ਵਾਹੀ ਕਰਨ ਦੀ ਥਾਂ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਆਪਣੀ ਜ਼ਿੰਮੇਵਾਰੀ ਨਿਭਾਉਣ: ਭਗਵੰਤ ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਖਾਰਕੀਵ ਵਿੱਚ ਭਾਰਤੀ ਵਿਦਿਆਰਥੀ ਨਵੀਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਯੁੱਧ ਗ੍ਰਸਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ ਹੈ। ਦੂਤਾਵਾਸ ਦੀ ਅਸਪੱਸ਼ਟ ਸਲਾਹ ਅਤੇ ਮੋਦੀ ਸਰਕਾਰ ਦਾ ਢਿੱਲਾ ਰਵਈਆ ਫਸੇ ਵਿਦਿਆਰਥੀਆਂ ਨੂੰ ਮਹਿੰਗਾ ਪੈ ਰਿਹਾ ਹੈ।

ਮਾਨ ਨੇ ਕਿਹਾ ਕਿ ਇਹ ਸਮਾਂ ਵਾਹੋ- ਵਾਹੀ ਅਤੇ ਰਾਜਨੀਤੀ ਕਰਨ ਦਾ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ, ਵਿਦੇਸ਼ ਮੰਤਰਾਲਾ ਅਤੇ ਭਾਰਤੀ ਦੂਤਾਵਾਸ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਅਤੇ ਫਸੇ ਵਿਦਿਆਰਥੀਆਂ ਨੂੰ ਯੂਕਰੇਨ ਦੇ ਗੁਆਂਢੀ ਦੇਸ਼ਾਂ ਦੀਆਂ ਸਰਹੱਦਾਂ ਤੱਕ ਪਹੁੰਚਣ ਲਈ ਸਪੱਸ਼ਟ ਸਲਾਹ ਅਤੇ ਸਾਧਨ ਪ੍ਰਦਾਨ ਕਰਨੇ ਚਾਹੀਦੇ ਹਨ।

Bhagwant Mann Bhagwant Mann

ਭਗਵੰਤ ਮਾਨ ਨੇ ਕਿਹਾ ਕਿ ਯੂਕਰੇਨ ਦੇ ਪੂਰਬੀ ਹਿੱਸਿਆਂ ਵਿੱਚ ਫਸੇ ਵਿਦਿਆਰਥੀਆਂ ਲਈ ਪੱਛਮੀ ਸਰਹੱਦਾਂ ਤੱਕ ਪਹੁੰਚਣਾ ਅਸੰਭਵ ਹੈ। ਖਾਰਕੀਵ ਅਤੇ ਸੂਮੀ ਜਿਹੇ ਸ਼ਹਿਰ ਰੂਸੀ ਸੀਮਾ ਪਾਸ ਹੈ, ਇਸ ਲਈ ਭਾਰਤ ਸਰਕਾਰ ਰੂਸ ਨੂੰ ਯੁੱਧ ਰੋਕਣ ਦੀ ਅਪੀਲ ਕਰੇ ਅਤੇ ਵਿਦਿਆਰਥੀਆਂ ਨੂੰ ਕੱਢਣ ਲਈ ਗੱਲਬਾਤ ਕਰਕੇ ਠੋਸ ਰਸਤਾ ਖੋਜੇ। ਮਾਨ ਨੇ ਕਿਹਾ ਕਿ ਫਸੇ ਵਿਦਿਆਰਥੀਆਂ ਨੂੰ ਬੇਹੱਦ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਨੂੰ ਭੁੱਖੇ ਰਹਿਣਾ ਪੈ ਰਿਹਾ ਹੈ।

PM ModiPM Modi

ਰੋਮਾਨੀਆਂ, ਪੋਲੈਂਡ, ਹੰਗਰੀ ਅਤੇ ਸਲੋਵਾਕੀਆ ਦੀਆਂ ਸਰਹੱਦਾਂ ਤੱਕ ਪਹੁੰਚਣ ਲਈ ਕੋਈ ਸਾਧਨ ਨਹੀਂ ਮਿਲ ਰਿਹਾ ਹੈ। ਯੂ.ਐਨ.ਐਸ.ਸੀ 'ਚ ਭਾਰਤ ਦੇ ਰੁੱਖ ਕਾਰਨ ਹੁਣ ਵਿਦਿਆਰਥੀਆਂ ਨੂੰ ਸਥਾਨਕ ਲੋਕਾਂ ਦੇ ਭੇਦਭਾਵ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਅਜਿਹੇ ਸੰਕਟ ਦੇ ਸਮੇਂ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾ ਦਾ ਪ੍ਰਚਾਰ ਛੱਡ ਕੇ ਆਪਣਾ ਧਿਆਨ ਯੂਕਰੇਨ 'ਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ 'ਤੇ ਕੰਮ ਕਰਨਾ ਚਾਹੀਦਾ ਹੈ।

Bhagwant MannBhagwant Mann

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਯੁੱਧ ਸ਼ੁਰੂ ਹੋਣ ਅਤੇ ਰੂਸੀ ਹਮਲੇ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਭਾਰਤੀ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਆਉਣ ਦੀ ਅਪੀਲ ਕਰਦੀ ਰਹੀ ਹੈ। ਪਰ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੇ ਸਾਰੇ ਵੱਡੇ ਆਗੂ ਇਸ ਮੁੱਦੇ ਨੂੰ ਹੱਲ ਕਰਨ ਦੀ ਥਾਂ ਯੂ.ਪੀ. ਵਿਧਾਨ ਸਭਾ  ਦੇ ਚੋਣ ਪ੍ਰਚਾਰ 'ਚ ਮਸਤ ਹਨ। ਭਾਜਪਾ ਆਗੂਆਂ ਨੇ 20 ਹਜ਼ਾਰ ਵਿਦਿਆਰਥੀਆਂ ਦੇ ਜੀਵਨ ਨੂੰ ਦਾਅ 'ਤੇ ਲਾ ਕੇ ਚੋਣ ਪ੍ਰਚਾਰ ਨੂੰ ਪ੍ਰਮੁੱਖਤਾ ਦਿੱਤੀ ਹੈ।

Bhagwant Mann Bhagwant Mann

'ਆਪ' ਆਗੂ ਨੇ ਕਿਹਾ ਕਿ ਭਾਰਤੀ ਵਿਦਿਆਰਥੀਆਂ  ਲਈ ਯੂਕਰੇਨ ਛੱਡਣ ਦੀ ਪਹਿਲੀ ਆਇਡਵਾਇਜ਼ਰੀ ਵੀ ਬਹੁਤ ਦੇਰ ਨਾਲ ਆਈ। ਫਿਰ ਨਿੱਜੀ ਜਹਾਜ ਕੰਪਨੀਆਂ ਨੇ ਕਿਰਾਇਆ ਤਿੰਨ ਗੁਣਾ ਵਧਾ ਦਿੱਤਾ, ਪਰ ਮੋਦੀ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਰਹੀ। ਜਦੋਂ ਮਾਮਲਾ ਹੱਥਾਂ ਤੋਂ ਬਾਹਰ ਹੋ ਗਿਆ ਤਾਂ ਵਾਹੋ ਵਾਹ ਖੱਟਣ ਲਈ ਮੋਦੀ ਸਰਕਾਰ ਨਿਕਾਸੀ ਮੁਹਿੰਮ ਦਾ ਨਾਂ 'ਮਿਸ਼ਨ ਗੰਗਾ' ਦੇ ਕੇ ਇਸ ਮਾਮਲੇ ਦਾ ਰਾਜਨੀਤਿਕ  ਲਾਭ ਚੁੱਕਣ ਲੱਗੀ ਹੈ। ਮੋਦੀ ਸਰਕਾਰ ਦਾ ਇਹ ਰਵਈਆ ਬੇਹੱਦ ਮਾੜਾ ਅਤੇ ਨਿਰਾਸ਼ਾਜਨਕ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement