
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਹਾਲਾਂਕਿ ਮੁੱਖ ਮੰਤਰੀ ਚੰਨੀ ਨੇ ਬਾਅਦ ਵਿਚ ਸਪੱਸ਼ਟ ਕੀਤਾ ਕਿ ਅੱਜ ਉਹਨਾਂ ਦਾ ਜਨਮਦਿਨ ਨਹੀਂ ਸੀ। ਮੁੱਖ ਮੰਤਰੀ ਚੰਨੀ ਨੂੰ ਉਹਨਾਂ ਦੇ ਜਨਮਦਿਨ 'ਤੇ ਹੋਰਨਾਂ ਨੇ ਵੀ ਸ਼ੁਭਕਾਮਨਾਵਾਂ ਦਿੱਤੀਆਂ ਪਰ ਉਹਨਾਂ ਨੂੰ ਟਵਿੱਟਰ 'ਤੇ ਸਪੱਸ਼ਟ ਕਰਨਾ ਪਿਆ ਕਿ ਅੱਜ ਉਹਨਾਂ ਦਾ ਜਨਮ ਦਿਨ ਨਹੀਂ ਹੈ।
ਉਹਨਾਂ ਟਵੀਟ ਕਰਦਿਆਂ ਕਿਹਾ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਲਈ ਧੰਨਵਾਦ ਹਾਲਾਂਕਿ ਮੇਰਾ ਜਨਮ ਦਿਨ ਨਹੀਂ ਸੀ। ਤੁਹਾਡੇ ਆਸ਼ੀਰਵਾਦ ਮੇਰੇ ਜੀਵਨ ਵਿਚ ਬਹੁਤ ਮਹੱਤਵ ਰੱਖਦੇ ਹਨ ਅਤੇ ਮੈਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ। ਮੇਰੇ 'ਤੇ ਬਰਸਾਏ ਗਏ ਪਿਆਰ ਲਈ ਮੈਂ ਤਹਿ ਦਿਲੋਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਵੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।