ਕਾਨੂੰਨ ਵਿਵਸਥਾ ਨੂੰ ਚੁਸਤ- ਦਰੁਸਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਦੀ ਸਿਆਸੀ ਗ਼ਲਬੇ ਤੋਂ ਮੁਕਤੀ ਜ਼ਰੂਰੀ: ਭਗਵੰਤ ਮਾਨ
Published : Mar 2, 2022, 4:50 pm IST
Updated : Mar 2, 2022, 4:50 pm IST
SHARE ARTICLE
Political interference must stop to make law and order more efficient: Bhagwant Mann
Political interference must stop to make law and order more efficient: Bhagwant Mann

ਕਿਹਾ- ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਬਾਹਰੀ ਰਾਜਾਂ ਦੇ ਜਵਾਨਾਂ 'ਤੇ ਆਧਾਰਿਤ 'ਸਪੈਸ਼ਲ ਪ੍ਰੋਟੈਕਸ਼ਨ ਯੂਨਿਟ' ਬਣਾ ਕੇ ਪੰਜਾਬੀਆਂ ਨੂੰ ਦਿੱਤਾ ਧੋਖ਼ਾ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 'ਆਪ' ਦੀ ਸਰਕਾਰ ਸੂਬੇ ਦੇ ਪੁਲਿਸ ਮੁਲਾਜ਼ਮਾਂ ਸਮੇਤ ਸਰਕਾਰੀ ਮੁਲਾਜ਼ਮਾਂ ਦੇ ਮਾਮਲੇ ਪ੍ਰਮੁੱਖਤਾ ਨਾਲ ਵਿਚਾਰ ਕੇ ਹੱਲ ਕਰੇਗੀ। ਉਹਨਾਂ ਕਿਹਾ ਕਿ ਸੂਬੇ ਦੇ ਮੁਲਾਜ਼ਮ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਂਦੇ ਰਹੇ ਹਨ ਪਰ ਰਿਵਾਇਤੀ ਸਿਆਸੀ ਪਾਰਟੀਆਂ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਹਮੇਸ਼ਾਂ ਹੀ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਮਾਨ ਮੁਤਾਬਕ ਜਦੋਂ ਤੱਕ ਪੁਲਿਸ ਪ੍ਰਸ਼ਾਸਨ 'ਚ ਉਪਰ ਤੋਂ ਲੈ ਕੇ ਹੇਠਾਂ ਤੱਕ ਬੇਲੋੜੀ ਸਿਆਸੀ ਦਖ਼ਲਅੰਦਾਜ਼ੀ ਖ਼ਤਮ ਨਹੀਂ ਹੁੰਦੀ, ਉਦੋਂ ਤੱਕ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਚੁਸਤ- ਦੁਰਸਤ ਨਹੀਂ ਕੀਤਾ ਜਾ ਸਕਦਾ।

Bhagwant Mann Bhagwant Mann

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹਰ ਵਾਰ ਦੀ ਤਰਾਂ ਇਸ ਵਾਰ ਵਿਧਾਨ ਸਭਾ ਚੋਣਾ ਸਮੇਂ ਆਪਣੀ ਕਾਰਜਕੁਸ਼ਲਤਾ ਦਾ ਸੁਚੱਜਾ ਸਬੂਤ ਦਿੱਤਾ ਹੈ। ਪੁਲਿਸ ਮੁਲਾਜ਼ਮਾਂ ਨੇ ਬੂਥ ਤੋਂ ਲੈ ਕੇ ਸਟ੍ਰਾਂਗ ਰੂਮ ਤੱਕ ਸੁਰੱਖਿਆ ਮਜ਼ਬੂਤ ਕੀਤੀ ਹੈ ਅਤੇ ਵੋਟਰਾਂ ਸਮੇਤ ਡਿਊਟੀ ਮੁਲਾਜ਼ਮਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਸਾਰਥਕ ਰੋਲ ਅਦਾ ਕੀਤਾ ਹੈ।

Bhagwant Mann Bhagwant Mann

ਭਗਵੰਤ ਮਾਨ ਨੇ ਸੱਤਾਧਾਰੀ ਕਾਂਗਰਸ ਅਤੇ ਪਿਛਲੀ ਅਕਾਲੀ- ਭਾਜਪਾ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਪੁਲਿਸ 'ਤੇ ਹੀ ਵਿਸ਼ਵਾਸ ਨਹੀਂ ਹੈ, ਕਿਉਂਕਿ ਬਾਦਲ ਅਤੇ ਕੈਪਟਨ ਨੇ ਆਪਣੀ, ਆਪਣੇ ਪਰਿਵਾਰਾਂ ਅਤੇ ਹੋਰ ਕਰੀਬੀਆਂ ਦੀ ਸੁਰੱਖਿਆ ਲਈ ਬਣਾਏ 'ਸਪੈਸ਼ਲ ਪ੍ਰੋਟੈਕਸ਼ਨ ਯੂਨਿਟ' ਵਿੱਚ ਹੋਰਨਾਂ ਰਾਜਾਂ ਦੇ 209 ਵਿਅਕਤੀਆਂ ਨੂੰ ਨੌਕਰੀਆਂ ਦਿੱਤੀਆਂ, ਜਦੋਂ ਕਿ ਪੰਜਾਬ ਦੇ ਕੇਵਲ 19 ਨੌਜਵਾਨਾਂ ਨੂੰ ਨੌਕਰੀ ਨਸੀਬ ਹੋਈ।'' ਉਹਨਾਂ ਦੋਸ਼ ਲਾਇਆ ਕਿ 'ਸਪੈਸ਼ਲ ਪ੍ਰੋਟੈਕਸ਼ਨ ਯੂਨਿਟ' ਵਿੱਚ ਹੋਰਨਾਂ ਰਾਜਾਂ ਤੋਂ ਡੀ.ਐਸ.ਪੀ, ਇੰਸਪੈਕਟਰ, ਸਬ ਇੰਸਪੈਕਟਰ ਅਤੇ ਜਵਾਨ ਭਰਤੀ ਕਰਕੇ ਬਾਦਲਾਂ ਅਤੇ ਕੈਪਟਨ ਨੇ ਨਾ ਸਿਰਫ਼ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਸਗੋਂ ਪੰਜਾਬ ਦੇ ਖ਼ਜਾਨੇ ਨੂੰ ਵੀ ਲੁੱਟਿਆ ਹੈ।

Bhagwant MannBhagwant Mann

ਮਾਨ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪੰਜਾਬ ਪੁਲਿਸ ਦੇ ਮਾਣ- ਸਨਮਾਨ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਪੁਲਿਸ ਫੋਰਸ ਤੋਂ ਕੇਵਲ ਪੁਲਿਸ ਦੇ ਕੰਮ ਕਰਵਾਏ ਜਾਣਗੇ ਅਤੇ ਸਿਆਸੀ ਆਗੂਆਂ ਦੇ ਘਰਾਂ 'ਚ ਕੰਮ ਕਰਨ 'ਤੇ ਪਾਬੰਦੀ ਲਾਗੂ ਕੀਤੀ ਜਾਵੇਗੀ। ਸਿਆਸੀ ਆਗੂਆਂ, ਉਚ ਅਫ਼ਸਰਾਂ ਸਮੇਤ ਹੋਰਨਾਂ ਤਥਾ ਕਥਿਤ ਵੀ.ਆਈ.ਪੀਜ਼ ਨੂੰ ਸੁਰੱਖਿਆ ਦੇ ਨਾਂ 'ਤੇ ਪੱਕੇ ਤੌਰ 'ਤੇ ਦਿੱਤੇ ਵਾਧੂ ਪੁਲਿਸ ਮੁਲਾਜ਼ਮ ਵਾਪਸ ਲੈ ਕੇ ਉਹਨਾਂ ਦੀ ਥਾਣਿਆਂ ਅਤੇ ਟਰੈਫਿਕ ਪ੍ਰਬੰਧਾਂ 'ਚ ਤਾਇਨਾਤੀ ਕੀਤੀ ਜਾਵੇਗੀ ਤਾਂ ਜੋ ਸੂਬੇ ਵਿੱਚ ਕਾਨੂੰਨ ਵਿਵਸਥਾ ਠੀਕ ਰਹਿਣ ਦੇ ਨਾਲ- ਨਾਲ ਆਮ ਲੋਕਾਂ ਦੇ ਮਸਲੇ ਨਿਸ਼ਚਿਤ  ਸਮੇਂ ਵਿੱਚ ਹੱਲ ਹੋਣ।

Punjab Police Punjab Police

ਉਹਨਾਂ ਕਿਹਾ ਕਿ ਪੁਲਿਸ ਮੁਲਾਜ਼ਮ ਨੂੰ ਹਫ਼ਤਾਵਾਰੀ ਛੁੱਟੀ ਦੇਣ ਦੇ ਨਾਲ- ਨਾਲ ਡਿਊਟੀ ਦਾ ਸਮਾਂ ਨਿਸ਼ਚਿਤ ਕੀਤਾ ਜਾਵੇਗਾ। ਰੋਜ਼ਾਨਾ ਖਾਣੇ ਦੇ ਪੈਸਿਆਂ 'ਚ ਵਾਧਾ ਕੀਤਾ ਜਾਵੇਗਾ ਅਤੇ ਆਵਾਜਾਈ ਭੱਤੇ ਸੁਧਾਰੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਤਰਾਂ ਆਮ ਸਰਕਾਰੀ ਮੁਲਾਜ਼ਮਾਂ ਦੇ ਮਾਮਲਿਆਂ ਨੂੰ ਹੱਲ ਕਰਨ ਲਈ ਆਮ ਆਦਮੀ ਪਾਰਟੀ ਦ੍ਰਿੜ ਸੰਕਲਪ ਹੈ। 'ਆਪ' ਦੀ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨਾਲ- ਨਾਲ ਪੇ -ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement