ਵਿਵਾਦਤ ਪੁਸਤਕਾਂ ਦਾ ਮਾਮਲਾ ਸੰਧਵਾਂ ਨੇ ਚੇਅਰਮੈਨ ਕੋਲ ਉਠਾਇਆ
Published : Mar 2, 2022, 8:45 am IST
Updated : Mar 2, 2022, 8:45 am IST
SHARE ARTICLE
image
image

ਵਿਵਾਦਤ ਪੁਸਤਕਾਂ ਦਾ ਮਾਮਲਾ ਸੰਧਵਾਂ ਨੇ ਚੇਅਰਮੈਨ ਕੋਲ ਉਠਾਇਆ

ਕੋਟਕਪੂਰਾ, 1 ਮਾਰਚ (ਗੁਰਿੰਦਰ ਸਿੰਘ) : ਆਮ ਆਦਮੀ ਪਾਰਟੀ ਕਿਸਾਨ ਵਿੰਗ ਪੰਜਾਬ ਦੇ ਸੂਬਾਈ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 12ਵੀਂ ਜਮਾਤ 'ਚ ਪੜ੍ਹਾਈਆਂ ਜਾਂਦੀਆਂ ਕਿਤਾਬਾਂ ਸਬੰਧੀ ਬੋਰਡ ਦੇ ਚੇਅਰਮੈਨ ਨੂੰ  ਮਿਲ ਕੇ ਜਿਥੇ ਉਕਤ ਮਸਲਾ ਉਠਾਇਆ ਉਥੇ ਪਿਛਲੇ ਕਰੀਬ 22 ਦਿਨਾਂ ਤੋਂ ਦਿਨ-ਰਾਤ ਦੇ ਧਰਨੇ 'ਤੇ ਬੈਠੇ ਕਿਸਾਨ ਆਗੂਆਂ ਨਾਲ ਵੀ ਗੱਲਬਾਤ ਕੀਤੀ |
ਮੋਹਾਲੀ ਵਿਖੇ ਪੰਜਾਬ ਸਕੂਲ ਸਿਖਿਆ ਬੋਰਡ ਦੇ ਮੁੱਖ ਦਫ਼ਤਰ ਮੂਹਰੇ ਲੱਗੇ ਧਰਨੇ 'ਤੇ ਹਾਜ਼ਰੀ ਲਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਸਿਆ ਕਿ ਉਕਤ ਵਿਵਾਦਤ ਪੁਸਤਕਾਂ ਰਾਹੀਂ ਗੁਰੂ ਸਾਹਿਬਾਨ ਅਤੇ ਸਿੱਖਾਂ ਬਾਰੇ ਗ਼ਲਤ ਇਤਿਹਾਸ ਪੜ੍ਹਾਇਆ ਜਾ ਰਿਹਾ ਹੈ, ਜਿਸ ਲਈ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ |
ਸ. ਸੰਧਵਾਂ ਨੇ ਪੰਜਾਬ ਸਕੂਲ ਸਿਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨਾਲ ਮੁਲਾਕਾਤ ਕਰ ਕੇ ਅਪੀਲ ਕੀਤੀ ਕਿ ਸਿੱਖ ਸੰਗਤ ਦੇ ਹਿਰਦਿਆਂ 'ਤੇ ਸੱਟ ਮਾਰਨ ਵਾਲੀਆਂ ਕਿਤਾਬਾਂ 'ਤੇ ਤੁਰਤ ਪਾਬੰਦੀ ਲਾਈ ਜਾਵੇ | ਉਨ੍ਹਾਂ ਕਿਹਾ ਕਿ ਜੇਕਰ 5 ਮਾਰਚ ਤਕ ਸਿਖਿਆ ਬੋਰਡ ਨੇ ਉਕਤ ਕਿਤਾਬਾਂ 'ਤੇ ਪਾਬੰਦੀ ਨਾ ਲਾਈ ਤਾਂ ਆਮ ਆਦਮੀ ਪਾਰਟੀ ਵੱਡੇ ਪੱਧਰ 'ਤੇ ਸੰਘਰਸ਼ ਕਰੇਗੀ |
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਕ ਵੱਡੀ ਅਤੇ ਗਿਣੀ-ਮਿੱਥੀ ਸਾਜ਼ਸ਼ ਨਾਲ ਨਵੀਂ ਪੀੜ੍ਹੀ ਨੂੰ  ਸਿੱਖ ਇਤਿਹਾਸ, ਸਿੱਖ ਗੁਰੂਆਂ, ਗੁਰੂ ਦੀ ਬਾਣੀ ਸਮੇਤ ਪੰਜਾਬ ਦੀ ਸਰਜਮੀ ਅਤੇ ਸ਼ਹੀਦਾਂ ਬਾਰੇ ਤੱਥਾਂ ਨੂੰ  ਤੋੜ-ਮਰੋੜ ਕੇ ਗ਼ਲਤ ਬਿਆਨੀ ਪਰੋਸੀ (ਪੜ੍ਹਾਈ) ਜਾ ਰਹੀ ਹੈ ਪਰ ਕਾਂਗਰਸ, ਕੈਪਟਨ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੂੰ  ਕੋਈ ਪ੍ਰਵਾਹ ਨਹੀਂ, ਕਿਉਂਕਿ ਇਹ ਸੱਤਾਧਾਰੀ ਨਿਜੀ ਪਬਲੀਕੇਸ਼ਨ ਹਾਊਸਾਂ ਨਾਲ ਮਿਲ ਕੇ 'ਕਿਤਾਬ ਮਾਫ਼ੀਆ' ਰਾਹੀਂ ਪੈਸੇ ਕਮਾਉਣ ਤੋਂ ਇਲਾਵਾ ਕੱੁਝ ਨਹੀਂ ਸੋਚ ਰਹੇ, ਇਸੇ ਕਾਰਨ ਹੀ ਬੱਜਰ ਗ਼ਲਤੀਆਂ ਅਤੇ ਗੁਰੂ ਦੀ ਬਾਣੀ ਦੀ ਬੇਅਦਬੀਆਂ ਨਾਲ ਭਰੀ 100 ਰੁਪਏ ਦੀ ਕਿਤਾਬ 400 ਰੁਪਏ ਤੋਂ ਵੱਧ ਮੁੱਲ 'ਤੇ ਵੇਚੀ ਜਾ ਰਹੀ ਹੈ |
ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਿੱਖਿਆ ਮੰਤਰੀ ਪ੍ਰਗਟ ਸਿੰਘ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਬਕਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਾਂਗਰਸੀਆਂ ਅਤੇ ਅਕਾਲੀ ਦਲ (ਬਾਦਲ) ਦੇ ਸਿਆਸਤਦਾਨਾਂ ਕੋਲੋਂ ਸਪਸ਼ਟੀਕਰਨ ਮੰਗਿਆ ਕਿ ਕੀ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਨੇ ਗਵਾਲੀਅਰ ਕਿਲ੍ਹੇ 'ਚੋਂ 52 ਰਾਜਿਆਂ ਨੂੰ  ਰਿਹਾ ਕਰਵਾਉਣ ਤੋਂ ਬਾਅਦ ਮੁਗ਼ਲ ਸ਼ਾਸ਼ਕ ਜਹਾਂਗੀਰ ਦੀ ਫ਼ੌਜ 'ਚ ਨੌਕਰੀ ਕੀਤੀ ਸੀ?, ਜਿਵੇਂ ਕਿ ਡਾ. ਏ.ਸੀ. ਅਰੋੜਾ ਨੇ ਅਪਣੀ 'ਪੰਜਾਬ ਦਾ ਇਤਿਹਾਸ' ਪੁਸਤਕ ਦੇ ਪੰਨਾ ਨੰਬਰ 81 ਉੱਤੇ ਦਸਿਆ ਹੈ | ਕੀ ਸੱਤਾਧਾਰੀ ਅਤੇ ਤਥਾ-ਕਥਿਤ ਵਿਦਵਾਨ ਇਸ ਕਥਨ ਨੂੰ  ਸਹੀ ਮੰਨਦੇ ਹਨ? ਜੇਕਰ ਨਹੀਂ ਤਾਂ ਅਜਿਹੀਆਂ ਕਿਤਾਬਾਂ ਸਕੂਲੀ ਸਿਲੇਬਸ ਦਾ ਅਜੇ ਤੱਕ ਹਿੱਸਾ ਕਿਉਂ ਹਨ ਅਤੇ ਇਸ ਬਾਰੇ ਉੱਠੇ ਵਿਵਾਦ 'ਤੇ ਚੁੱਪ ਕਿਉਂ ਹਨ?
ਫੋਟੋ :- ਕੇ.ਕੇ.ਪੀ.-ਗੁਰਿੰਦਰ-1-5ਈ

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement