ਦੇਸ਼ 'ਚ ਕੋਰੋਨਾ ਦੇ 6,915 ਨਵੇਂ ਮਾਮਲੇ ਆਏ, 180 ਮੌਤਾਂ
Published : Mar 2, 2022, 8:39 am IST
Updated : Mar 2, 2022, 8:39 am IST
SHARE ARTICLE
image
image

ਦੇਸ਼ 'ਚ ਕੋਰੋਨਾ ਦੇ 6,915 ਨਵੇਂ ਮਾਮਲੇ ਆਏ, 180 ਮੌਤਾਂ


ਨਵੀਂ ਦਿੱਲੀ, 1 ਮਾਰਚ : ਦੇਸ਼ 'ਚ ਇਕ ਦਿਨ ਵਿਚ ਕੋਰੋਨਾ ਦੇ 6,915 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁਲ ਪੀੜਤਾਂ ਦੀ ਗਿਣਤੀ ਵਧ ਕੇ 4,29,31,045 ਹੋ ਗਈ ਹੈ | ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 60 ਦਿਨਾਂ ਬਾਅਦ ਇਕ ਲੱਖ ਦੇ ਹੇਠਾਂ ਆ ਗਈ | ਕੇਂਦਰੀ ਸਿਹਤ ਮੰਤਰਾਲਾ ਦੇ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ 180 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਕੁਲ ਪੀੜਤਾਂ ਦੀ ਗਿਣਤੀ ਵਧ ਕੇ 5,14,023 ਹੋ ਗਈ | ਦੇਸ਼ 'ਚ ਹਾਲੇ 92,472 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕੁਲ ਮਾਮਲਿਆਂ ਦਾ 0.22 ਫ਼ੀ ਸਦੀ ਹੈ | ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 10,129 ਦੀ ਕਮੀ ਦਰਜ ਕੀਤੀ ਗਈ |                     (ਏਜੰਸੀ)

SHARE ARTICLE

ਏਜੰਸੀ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement