ਵਿਜੀਲੈਂਸ ਬਿਊਰੋ ਵੱਲੋਂ SHO ਤੇ ਉਸ ਦੇ ਗੰਨਮੈਨ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ
Published : Mar 2, 2023, 7:36 pm IST
Updated : Mar 2, 2023, 7:36 pm IST
SHARE ARTICLE
Vigilance Bureau
Vigilance Bureau

15,000 ਰੁਪਏ ਰਿਸ਼ਵਤ ਲੈਂਦਿਆਂ ਐਸ.ਐਚ.ਓ. ਕਾਬੂ



 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਫਿਰੋਜ਼ਪੁਰ ਛਾਉਣੀ ਦੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਨਵੀਨ ਕੁਮਾਰ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਜਤਿੰਦਰ ਗਿੱਲ ਵਿਰੁੱਧ 15,000 ਰੁਪਏ ਰਿਸ਼ਵਤ ਮੰਗਣ ਤੇ ਹਾਲਸ ਕਰਨ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਐਸ.ਐਚ.ਓ. ਨਵੀਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਟੀਮਾਂ ਗਠਿਤ ਕਰਕੇ ਹੋਮ ਗਾਰਦ ਵਲੰਟੀਅਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ ਫਿਰੋਜ਼ਪੁਰ ਛਾਉਣੀ ਦੇ ਵਾਸੀ ਲਲਿਤ ਕੁਮਾਰ ਪਾਸੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਐਸ.ਐਚ.ਓ. ਨੇ ਦੂਸਰੀ ਧਿਰ ਖਿਲਾਫ਼ ਦਰਜ ਕੀਤੇ ਪੁਲਿਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 20,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਦੋਸ਼ੀ 'ਤੇ ਮੁਕੱਦਮਾ ਦਰਜ ਕਰਵਾਉਣ ਲਈ ਇਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰ ਦਿੱਤਾ।

ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਐਸ.ਐਚ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਸ ਦੇ ਗੰਨਮੈਨ ਰਾਹੀਂ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ । ਉਕਤ ਹੋਮ ਗਾਰਦ ਵਾਲੰਟੀਅਰ ਨੇ ਐਸ.ਐਚ.ਓ. ਦੀ ਤਰਫੋਂ ਰਿਸ਼ਵਤ ਦੀ ਰਾਸ਼ੀ ਪ੍ਰਾਪਤ ਕੀਤੀ ਅਤੇ ਖੁਦ ਗ੍ਰਿਫ਼ਤਾਰ ਹੋਣ ਤੋਂ ਬਚ ਕੇ ਨਿੱਕਲ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਗ੍ਰਿਫ਼ਤਾਰੀ ਲਈ ਉਸ ਦੀ ਭਾਲ ਕਰ ਰਹੀ ਹੈ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁੱਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:12 PM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:10 PM

ਕੌਣ ਸਿਰਜ ਰਿਹਾ ਸਿੱਖਾਂ ਖਿਲਾਫ਼ ਬਿਰਤਾਂਤ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੇ ਕੀ ਮਾਇਨੇ ?

14 Sep 2024 10:25 AM

'GYM ਜਾਣ ਵਾਲੇ 90% ਮਰਦ ਹੁੰਦੇ..

13 Sep 2024 5:58 PM

Weather Update: ਠੰਡ ਦੇ ਟੁੱਟਣਗੇ ਰਿਕਾਰਡ, ਮੌਸਮ ਵਿਭਾਗ ਦੀ ਭਵਿੱਖਬਾਣੀ, ਕੜਾਕੇਦਾਰ ਠੰਢ ਦਾ ਦੱਸਿਆ ਵੱਡਾ ਕਾਰਨ

12 Sep 2024 5:26 PM
Advertisement