ਪਿੰਡ ਕਿੱਲਿਆਂ ਵਾਲੀ ਵਿਖੇ 10 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਹੈ ਮੱਛੀ ਪੂੰਗ ਫਾਰਮ: ਲਾਲਜੀਤ ਸਿੰਘ ਭੁੱਲਰ
Published : Mar 2, 2023, 4:17 pm IST
Updated : Mar 2, 2023, 4:18 pm IST
SHARE ARTICLE
A fish poong farm is being prepared at a cost of 10 crores at village Killianwali: Laljit Singh Bhullar
A fish poong farm is being prepared at a cost of 10 crores at village Killianwali: Laljit Singh Bhullar

"ਵਧੀਆ ਗੁਣਵੱਤਾ ਵਾਲੇ ਮੱਛੀ ਪੂੰਗ ਦੀ ਉਪਲਬਧਤਾ ਦਾ ਹੋਵੇਗਾ ਵਿਸਥਾਰ, ਕਿਸਾਨਾਂ ਦੀ ਵਧੇਗੀ ਆਮਦਨ"

 

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਪਿੰਡ ਕਿੱਲਿਆਂ ਵਾਲੀ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਦੌਰਾ ਕਰਨ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੱਛੀ ਪੂੰਗ ਫਾਰਮ ਦਾ ਕੰਮ ਆਖ਼ਰੀ ਪੜਾਅ ਵਿਚ ਹੈ ਅਤੇ ਜਲਦ ਇਸ ਨੂੰ ਪੂਰਾ ਕਰਕੇ ਇਸ ਨੂੰ ਕਿਸਾਨਾਂ ਤੇ ਮੱਛੀ ਪਾਲਕਾਂ ਦੀ ਭਲਾਈ ਲਈ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਲਗਾਤਾਰ ਚੌਕਸੀ ਰੱਖੀ ਜਾਵੇ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਵਿੱਚ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਇਹ ਮੱਛੀ ਪੂੰਗ ਫਾਰਮ ਸਹਾਈ ਸਿੱਧ ਹੋਵੇਗਾ ਅਤੇ ਇੱਥੋਂ ਕਿਸਾਨਾਂ ਨੂੰ ਵਧੀਆ ਗੁਣਵੱਤਾ ਵਾਲਾ ਪੂੰਗ ਮਿਲਣ ਦੇ ਨਾਲ-ਨਾਲ ਤਕਨੀਕੀ ਜਾਣਕਾਰੀ ਵੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਖੇਤੀ ਦੇ ਸਹਾਇਕ ਕਿੱਤਿਆਂ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ।

ਉਨ੍ਹਾਂ ਅਬੋਹਰ ਸ਼ਹਿਰ ਦੇ ਮੁੱਖ ਬੱਸ ਅੱਡੇ ਦੇ ਨਿਰਮਾਣ ਲਈ 2.91 ਕਰੋੜ ਰੁਪਏ ਦੀ ਰਕਮ ਜਲਦ ਜਾਰੀ ਕਰਨ ਦਾ ਐਲਾਨ ਵੀ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ। ਇਸ ਤੋਂ ਪਹਿਲਾਂ ਹਲਕਾ ਆਪ ਆਗੂ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਆਖਿਆ ਅਤੇ ਇਲਾਕੇ ਦੀਆਂ ਮੰਗਾਂ ਕੈਬਨਿਟ ਮੰਤਰੀ ਦੇ ਸਨਮੁਖ ਰੱਖੀਆਂ। ਪਾਰਟੀ ਦੇ ਸੀਨੀਅਰ ਆਗੂ  ਉਪਕਾਰ ਸਿੰਘ ਜਾਖੜ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।

ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ, ਸ੍ਰੀ ਹਰਸੁਖਿੰਦਰ ਸਿੰਘ ਬੱਬੀ ਬਾਦਲ, ਧਰਮਵੀਰ ਗੋਦਾਰਾ, ਸੁਖਵਿੰਦਰ ਸਿੰਘ, ਅੰਗਰੇਜ਼ ਸਿੰਘ, ਬਲਦੇਵ ਸਿੰਘ ਆਦਿ ਵੀ ਹਾਜ਼ਰ ਸਨ।

Tags: #punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement