ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ 'ਤੇ ਵੱਡੀ ਕਾਰਵਾਈ, 110 ਤੋਂ ਵੱਧ ਥਾਵਾਂ 'ਤੇ ਕੀਤੀ ਛਾਪੇਮਾਰੀ

By : GAGANDEEP

Published : Mar 2, 2023, 8:16 pm IST
Updated : Mar 2, 2023, 8:16 pm IST
SHARE ARTICLE
photo
photo

ਕਾਰਵਾਈ ਪੰਜਾਬ ਨੂੰ ਅਪਰਾਧ ਮੁਕਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਦਾ ਹਿੱਸਾ

 

ਚੰਡੀਗੜ੍ਹ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਜੁੜੇ 110 ਤੋਂ ਵੱਧ ਸਥਾਨਾਂ 'ਤੇ ਵਿਆਪਕ ਘੇਰਾਬੰਦੀ ਕਰਕੇ ਸਰਚ ਆਪਰੇਸ਼ਨ ਕੀਤਾ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ: ਹਾਥਰਸ ਗੈਂਗਰੇਪ ਮਾਮਲੇ 'ਚ ਤਿੰਨ ਆਰੋਪੀ ਬਰੀ, ਇਕ ਦੋਸ਼ੀ ਕਰਾਰ 

ਇਸ ਆਪ੍ਰੇਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਪੁੱਛਗਿੱਛ ਉਪਰੰਤ ਕੀਤੇ ਖੁਲਾਸਿਆਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।

ਇਹ ਵੀ ਪੜ੍ਹੋ: 'ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਫਰਵਰੀ ਮਹੀਨੇ ਦੌਰਾਨ 40 ਫੀਸਦੀ ਵਾਧਾ

ਜ਼ਿਕਰਯੋਗ ਹੈ ਕਿ ਦੇਸ਼-ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕਰਨ ਲਈ ਪੰਜਾਬ ਪੁਲਿਸ ਦੀਆਂ 110 ਪਾਰਟੀਆਂ, ਜਿਨ੍ਹਾਂ ਵਿੱਚ 1000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੂੰ ਤਾਇਨਾਤ ਕੀਤਾ ਗਿਆ ਸੀ। ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਘਰਾਂ ਤੇ ਹੋਰ ਥਾਂਵਾਂ 'ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਮੋਬਾਈਲ ਫੋਨਾਂ ਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਰੇਲੀ ਜਾਂਚ ਲਈ ਕੁਝ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਅਤੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਅਸਲੇ ਦੀ ਸੋਰਸਿੰਗ ਬਾਰੇ ਵੀ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ ਅਧਾਰਤ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ। ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤੋੜਨਾ ਸੀ, ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੇ ਹਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement