ਆਮ ਆਦਮੀ ਕਲੀਨਿਕਾਂ 'ਚ ਮੁਫ਼ਤ ਟੈਸਟ ਸੇਵਾਵਾਂ ਹੋਣਗੀਆਂ ਪ੍ਰਭਾਵਿਤ, Krsnaa Diagnostics ਨੇ ਸੇਵਾਵਾਂ ਦੇਣ ਤੋਂ ਕੀਤਾ ਇਨਕਾਰ
Published : Mar 2, 2023, 11:36 am IST
Updated : Mar 2, 2023, 5:06 pm IST
SHARE ARTICLE
Diagnostic firm stops services at Aam Aadmi Clinics
Diagnostic firm stops services at Aam Aadmi Clinics

ਕਰਸਨਾ ਡਾਇਗਨੌਸਟਿਕਸ ਵਾਪਸ ਲੈਣ ਤੋਂ ਬਾਅਦ ਪੰਜਾਬ ਵਿਚ ਖੁੱਲ੍ਹੇ ਆਮ ਆਦਮੀ ਕਲੀਨਿਕਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ।

 

ਚੰਡੀਗੜ੍ਹ - ਪੰਜਾਬ ਵਿਚ ਆਮ ਆਦਮੀ ਕਲੀਨਿਕਾਂ ਵਿਚ ਉਪਲੱਬਧ ਮੁਫ਼ਤ ਟੈਸਟਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਸੂਬੇ ਵਿਚ ਚੱਲ ਰਹੇ 500 ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਸੇਵਾਵਾਂ ਪ੍ਰਦਾਨ ਕਰਨ ਵਾਲੀ Krsnaa Diagnostics ਨੇ ਕਲੀਨਿਕਾਂ ਵਿਚ ਸੇਵਾਵਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀ ਪਾਰਟੀ ਦੇ ਨੇਤਾਵਾਂ ਅਤੇ ਵਿਧਾਇਕਾਂ ਦੇ ਨਿਸ਼ਾਨੇ 'ਤੇ ਆ ਗਈ ਹੈ। 

ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਡਾਇਰੈਕਟਰ ਨੇ ਪੰਜਾਬ ਭਰ ਦੇ ਸਿਵਲ ਸਰਜਨਾਂ ਨੂੰ ਹੁਕਮ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਜਿਸ ਵਿਚ ਸਪੱਸ਼ਟ ਲਿਖਿਆ ਹੈ ਕਿ Krsnaa Diagnostics, ਜੋ ਕਿ ਆਮ ਆਦਮੀ ਕਲੀਨਿਕਾਂ ਵਿਚ ਸੇਵਾਵਾਂ ਪ੍ਰਦਾਨ ਕਰਦੀ ਹੈ, ਉਸ ਨੇ 16 ਫਰਵਰੀ 2023 ਨੂੰ ਇੱਕ ਪੱਤਰ ਵਿਚ ਸੂਚਿਤ ਕੀਤਾ ਸੀ ਕਿ ਉਹ 1 ਮਾਰਚ 2023 ਤੋਂ ਆਮ ਆਦਮੀ ਕਲੀਨਿਕਾਂ ਅਤੇ ਹੋਰ ਸਿਵਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿਚ ਆਪਣੀਆਂ ਸੇਵਾਵਾਂ ਬੰਦ ਕਰ ਰਹੇ ਹਨ।  

ਇਹ ਵੀ ਪੜ੍ਹੋ - Manish Sisodia: ਪੱਤਰਕਾਰੀ ਤੋਂ ਸਫ਼ਰ ਸ਼ੁਰੂ ਕਰਨ ਵਾਲਾ ਆਮ ਵਿਅਕਤੀ ਕਿਵੇਂ ਬਣਿਆ ਅਰਵਿੰਦ ਕੇਜਰੀਵਾਲ ਦਾ ਸੱਜਾ ਹੱਥ  

ਸਰਕਾਰ ਦੇ ਇਸ ਹੁਕਮ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਸਾਰੇ ਕਲੀਨਿਕਾਂ, ਸਿਵਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਆਪਣੇ ਪ੍ਰਬੰਧ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ 2 ਮਾਰਚ 2023 ਤੋਂ ਯਾਨੀ ਅੱਜ ਤੋਂ ਸਾਰੇ ਇਕੱਠੇ ਕੀਤੇ ਨਮੂਨੇ ਨਜ਼ਦੀਕੀ ਸਰਕਾਰੀ ਲੈਬਾਰਟਰੀ ਨੂੰ ਸੌਂਪੇ ਜਾਣ। ਜਦਕਿ ਪਹਿਲਾਂ Krsnaa ਲੈਬਾਰਟਰੀ ਹੀ ਆਮ ਆਦਮੀ ਪਾਰਟੀ ਦੇ ਕਲੀਨਿਕ ਤੋਂ ਸੈਂਪਲ ਲੈ ਕੇ ਟੈਬ 'ਤੇ ਨਤੀਜੇ ਭੇਜਦੀ ਸੀ। 

Krsnaa ਡਾਇਗਨੌਸਟਿਕਸ ਵਾਪਸ ਲੈਣ ਤੋਂ ਬਾਅਦ ਪੰਜਾਬ ਵਿਚ ਖੁੱਲ੍ਹੇ ਆਮ ਆਦਮੀ ਕਲੀਨਿਕਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਸਰਕਾਰੀ ਪ੍ਰਯੋਗਸ਼ਾਲਾਵਾਂ ਵਿਚ ਪਹਿਲਾਂ ਹੀ ਸਟਾਫ਼ ਦੀ ਕਮੀ ਹੈ ਅਤੇ ਟੈਸਟਾਂ ਦੀ ਗਿਣਤੀ ਜ਼ਿਆਦਾ ਹੈ। ਅਜਿਹੀ ਸਥਿਤੀ ਵਿਚ 500 ਕਲੀਨਿਕਾਂ ਦੀ ਜਾਂਚ ਦਾ ਵਾਧੂ ਬੋਝ ਗੁਣਵੱਤਾ ਨੂੰ ਵੀ ਪ੍ਰਭਾਵਿਤ ਕਰੇਗਾ। 

ਇਹ ਵੀ ਪੜ੍ਹੋ - ਹਰਿਆਣਾ ਵਿਚ 4,000 ਸਰਪੰਚਾਂ ਖ਼ਿਲਾਫ਼ 10 ਧਾਰਾਵਾਂ ਤਹਿਤ FIR, ਈ-ਟੈਂਡਰਿੰਗ ਖ਼ਿਲਾਫ਼ ਕੀਤਾ ਸੀ ਪ੍ਰਦਰਸ਼ਨ  

ਇਸ 'ਤੇ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਆਮ ਆਦਮੀ ਕਲੀਨਿਕ ਦਾ ਪ੍ਰਯੋਗ ਫੇਲ੍ਹ ਹੋਣ ਲੱਗਾ ਹੈ, ਕਿਉਂਕਿ ਵੱਖ-ਵੱਖ ਟੈਸਟਾਂ ਲਈ ਲੱਗੀਆਂ ਪ੍ਰਾਈਵੇਟ ਲੈਬਾਂ ਨੇ ਆਪਣੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਹ ਉਦੋਂ ਹੁੰਦਾ ਹੈ ਜਦੋਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਰਗੇ ਸਿਆਸਤਦਾਨ ਆਪਣੇ ਅਵਿਵਹਾਰਕ ਏਜੰਡੇ ਨੂੰ ਮੌਜੂਦਾ ਸਿਹਤ ਸੰਭਾਲ ਨੂੰ ਪਟੜੀ ਤੋਂ ਉਤਾਰਨ ਲਈ ਸਿਰਫ਼ ਅੰਕ ਹਾਸਲ ਕਰਨ ਲਈ ਮਜਬੂਰ ਕਰਦੇ ਹਨ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement