ਕਿਸ਼ਤ ਨਾ ਭਰਨ ਕਾਰਨ ਡਿਫਾਲਟਰ ਹੋਇਆ ਪੰਜਾਬ ਮੰਡੀ ਬੋਰਡ, ਦਿਹਾਤੀ ਵਿਕਾਸ ਫ਼ੰਡ ’ਚ ਪਏ ਅੜਿੱਕੇ ਕਾਰਨ ਨਹੀਂ ਮੋੜੀ ਬੈਂਕਾਂ ਦੀ ਕਿਸ਼ਤ
Published : Mar 2, 2023, 12:13 pm IST
Updated : Mar 2, 2023, 12:13 pm IST
SHARE ARTICLE
Punjab Mandi Board becomes defaulter
Punjab Mandi Board becomes defaulter

ਪੰਜਾਬ ਸਰਕਾਰ ਦੇ ਵਿੱਤ ਵਿਭਾਗ ਤੋਂ ਕੀਤੀ ਰਾਸ਼ੀ ਦੀ ਮੰਗ

 

ਚੰਡੀਗੜ੍ਹ: ਚਾਰ ਬੈਂਕਾਂ ਤੋਂ ਲਏ ਕਰਜ਼ੇ ਦੀ ਕਿਸ਼ਤ ਨਾ ਭਰਨ ਕਰਕੇ ਪੰਜਾਬ ਮੰਡੀ ਬੋਰਡ ਡਿਫਾਲਟਰ ਹੋ ਗਿਆ ਹੈ। ਦਰਅਸਲ ਕੇਂਦਰ ਸਰਕਾਰ ਵਲੋਂ ਦਿਹਾਤੀ ਵਿਕਾਸ ਫ਼ੰਡ ’ਚ ਪਾਏ ਅੜਿੱਕੇ ਕਾਰਨ ਪੰਜਾਬ ਮੰਡੀ ਬੋਰਡ ਕਰਜ਼ਾ ਨਹੀਂ ਮੋੜ ਸਕਿਆ। ਪੰਜਾਬ ਮੰਡੀ ਬੋਰਡ ਨੇ ਦਸੰਬਰ ਮਹੀਨੇ ਦੀ ਕਿਸ਼ਤ ਨਹੀਂ ਭਰੀ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਮੰਡੀ ਬੋਰਡ ਨੇ ਹੁਣ ਪੰਜਾਬ ਸਰਕਾਰ ਦਾ ਬੂਹਾ ਖੜਕਾਇਆ ਹੈ ਅਤੇ ਵਿੱਤ ਵਿਭਾਗ ਤੋਂ ਰਾਸ਼ੀ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਪੰਜਾਬ ਮੰਡੀ ਬੋਰਡ ਨੇ ਇਹ ਕਰਜ਼ਾ ਦਿਹਾਤੀ ਵਿਕਾਸ ਫ਼ੰਡਾਂ ਦੀ ਆਮਦਨ ’ਤੇ ਚੁੱਕਿਆ ਸੀ।

ਇਹ ਵੀ ਪੜ੍ਹੋ: ਹਰਿਆਣਾ ਵਿਚ 4,000 ਸਰਪੰਚਾਂ ਖ਼ਿਲਾਫ਼ 10 ਧਾਰਾਵਾਂ ਤਹਿਤ FIR, ਈ-ਟੈਂਡਰਿੰਗ ਖ਼ਿਲਾਫ਼ ਕੀਤਾ ਸੀ ਪ੍ਰਦਰਸ਼ਨ

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਸ ਕਰਜ਼ੇ ਦੀ ਰਾਸ਼ੀ ’ਚੋਂ ਚਾਰ ਹਜ਼ਾਰ ਕਰੋੜ ਰੁਪਏ ਦੇ ਫ਼ੰਡ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਕੀਮ ਲਈ ਵਰਤ ਲਏ ਸਨ। ਬਾਕੀ 650 ਕਰੋੜ ਰੁਪਏ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ’ਤੇ ਖ਼ਰਚ ਕੀਤੇ ਗਏ ਸਨ। ਪੰਜਾਬ ਮੰਡੀ ਬੋਰਡ ਵੱਲੋਂ ਚੁੱਕੇ ਕੁੱਲ 4650 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਵਿਆਜ ਸਮੇਤ 5500 ਕਰੋੜ ਰੁਪਏ ਬਣ ਗਈ ਹੈ। ਇਸ ਕਰਜ਼ੇ ਦੀਆਂ ਇਸ ਵੇਲੇ ਸਿਰਫ਼ ਤਿੰਨ ਕਿਸ਼ਤਾਂ ਬਾਕੀ ਹਨ, ਜਿਸ ਲਈ 1615 ਕਰੋੜ ਰੁਪਏ ਦੀ ਲੋੜ ਹੈ।

ਇਹ ਵੀ ਪੜ੍ਹੋ: ਆਮਦਨ ਦੇ ਮਾਮਲੇ ’ਚ ਪਹਿਲੇ ਨੰਬਰ ’ਤੇ BJP: 8 ਸਿਆਸੀ ਪਾਰਟੀਆਂ ਦੀ ਕੁੱਲ ਆਮਦਨ ’ਚੋਂ ਅੱਧੀ ਕਮਾਈ ਭਾਜਪਾ ਦੀ

ਮੰਡੀ ਬੋਰਡ ਵਲੋਂ ਸਾਲ ਵਿਚ ਦੋ ਕਿਸ਼ਤਾਂ ਭਰਨੀ ਜਾਣੀਆ ਸਨ, ਇਸ ਦੇ ਤਹਿਤ ਪ੍ਰਤੀ ਕਿਸ਼ਤ 545 ਕਰੋੜ ਰੁਪਏ ਭਰਨੇ ਹੁੰਦੇ ਹਨ ਪਰ ਮੰਡੀ ਬੋਰਡ ਦਸੰਬਰ ਮਹੀਨੇ ਦੀ 545 ਕਰੋੜ ਦੀ ਕਿਸ਼ਤ ਨਹੀਂ ਭਰ ਸਕਿਆ। ਮੰਡੀ ਬੋਰਡ ਨੇ ਬੈਂਕਾਂ ਤੋਂ ਦਸੰਬਰ ਮਹੀਨੇ ਦੀ ਕਿਸ਼ਤ ਲਈ ਫਰਵਰੀ ਤੱਕ ਦਾ ਸਮਾਂ ਮੰਗਿਆ ਸੀ ਪਰ ਇਸ ਦੇ ਬਾਵਜੂਦ ਮੰਡੀ ਬੋਰਡ ਕਿਸ਼ਤ ਨਹੀਂ ਭਰ ਸਕਿਆ। ਦੂਜੇ ਪਾਸੇ ਪੰਜਾਬ ਮੰਡੀ ਬੋਰਡ ਨੇ ਲਿੰਕ ਸੜਕਾਂ ਦੀ ਮੁਰੰਮਤ ਲਈ ਵੱਖਰਾ 4080 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਹੋਇਆ ਹੈ, ਉਸ ਦੀ ਕਿਸ਼ਤ ਭਰੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ GST ਕੁਲੈਕਸ਼ਨ ’ਚ 12% ਦਾ ਵਾਧਾ: ਫਰਵਰੀ 2023 ਵਿਚ ਹਾਸਲ ਕੀਤਾ 1651 ਕਰੋੜ ਰੁਪਏ GST ਮਾਲੀਆ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦਿਹਾਤੀ ਵਿਕਾਸ ਫ਼ੰਡਾਂ ਦੇ 3200 ਕਰੋੜ ਰੁਪਏ ਰੋਕੇ ਹੋਏ ਹਨ, ਜਿਸ ਕਰਕੇ ਲਿੰਕ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਨੁਸਾਰ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਦੇ ਵਿਕਾਸ ਨੂੰ ਰੋਕਣ ਦੇ ਰਾਹ ਪਈ ਹੋਈ ਹੈ ਅਤੇ ਇਸੇ ਕੜੀ ਵਿਚ ਕੇਂਦਰ ਨੇ ਪੰਜਾਬ ਦੇ 3200 ਕਰੋੜ ਰੁਪਏ ਹਾਲੇ ਤੱਕ ਜਾਰੀ ਨਹੀਂ ਕੀਤੇ ਹਨ। ਧਾਲੀਵਾਲ ਨੇ ਦੱਸਿਆ ਕਿ ਉਹਨਾਂ ਨੇ ਕੇਂਦਰੀ ਖ਼ੁਰਾਕ ਮੰਤਰੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ ਤਾਂ ਜੋ ਕੇਂਦਰੀ ਫ਼ੰਡ ਰਿਲੀਜ਼ ਕਰਵਾਏ ਜਾ ਸਕਣ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਖ਼ੁਰਾਕ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਕੇ ਫ਼ੰਡ ਰਿਲੀਜ਼ ਕਰਨ ਦੀ ਮੰਗ ਕੀਤੀ ਸੀ ਪਰ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਨਹੀਂ ਪਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement